ਦੇਸ਼ ਭਗਤ ਹੋਣ ਲਈ 27ਵੇਂ ਤੇ 28ਵੇਂ ਸਵਾਲ ਦੇ ਜਵਾਬ ਵਿੱਚ ਨਾਂਹ ਕਹਿਣੀ ਜ਼ਰੂਰੀ! !    ਮਹਾਂਪੁਰਖਾਂ ਦੇ ਉਪਦੇਸ਼ਾਂ ਨੂੰ ਵਿਸਾਰਦੀਆਂ ਸਰਕਾਰਾਂ !    ਸਾਹਿਰ ਲੁਧਿਆਣਵੀ: ਫ਼ਨ ਅਤੇ ਸ਼ਖ਼ਸੀਅਤ !    ਕਸ਼ਮੀਰ ਵਾਦੀ ’ਚ ਰੇਲ ਸੇਵਾ ਸ਼ੁਰੂ !    ਐੱਮਕਿਊਐੱਮ ਆਗੂ ਅਲਤਾਫ਼ ਨੇ ਮੋਦੀ ਤੋਂ ਭਾਰਤ ’ਚ ਪਨਾਹ ਮੰਗੀ !    ਪੀਐੱਮਸੀ ਘੁਟਾਲਾ: ਆਰਥਿਕ ਅਪਰਾਧ ਸ਼ਾਖਾ ਵੱਲੋਂ ਰਣਜੀਤ ਸਿੰਘ ਦੇ ਫਲੈਟ ਦੀ ਤਲਾਸ਼ੀ !    ਐੱਨਡੀਏ ਭਾਈਵਾਲਾਂ ਨੇ ਬਿਹਤਰ ਸਹਿਯੋਗ ’ਤੇ ਦਿੱਤਾ ਜ਼ੋਰ !    ਭਾਰਤੀ ਡਾਕ ਵੱਲੋਂ ਮਹਾਤਮਾ ਗਾਂਧੀ ਨੂੰ ਸਮਰਪਿਤ ‘ਯੰਗ ਇੰਡੀਆ’ ਦਾ ਮੁੱਖ ਪੰਨਾ ਰਿਲੀਜ਼ !    ਅਮਰੀਕਾ ਅਤੇ ਦੱਖਣੀ ਕੋਰੀਆ ਨੇ ਜੰਗੀ ਮਸ਼ਕਾਂ ਮੁਲਤਵੀ ਕੀਤੀਆਂ !    ਕਾਰ ਥੱਲੇ ਆ ਕੇ ਇੱਕ ਪਰਿਵਾਰ ਦੇ ਚਾਰ ਜੀਅ ਹਲਾਕ !    

ਹਾਰਦਿਕ ਪਾਂਡਿਆ ਦੀ ਪਿੱਠ ਦੀ ਸਫ਼ਲ ਸਰਜਰੀ

Posted On October - 6 - 2019

ਨਵੀਂ ਦਿੱਲੀ, 5 ਅਕਤੂਬਰ
ਭਾਰਤੀ ਕ੍ਰਿਕਟ ਟੀਮ ਦੇ ਹਰਫਨਮੌਲਾ ਹਾਰਦਿਕ ਪਾਂਡਿਆ ਦੀ ਲੰਡਨ ਵਿੱਚ ਪਿੱਠ ਦੀ ਸਰਜਰੀ ਹੋ ਗਈ ਹੈ, ਜਿਸ ਕਾਰਨ ਉਸ ਨੂੰ ਕਰੀਬ ਚਾਰ ਮਹੀਨੇ ਤੱਕ ਕ੍ਰਿਕਟ ’ਚੋਂ ਬਾਹਰ ਰਹਿਣਾ ਪੈ ਸਕਦਾ ਹੈ। ਇਥੇ ਪ੍ਰਾਪਤ ਜਾਣਕਾਰੀ ਅਨੁਸਾਰ ਹਾਰਦਿਕ ਦੇ ਘੱਟੋ-ਘੱਟ 12 ਤੋਂ 16 ਹਫ਼ਤੇ (ਤਿੰਨ ਤੋਂ ਚਾਰ ਮਹੀਨੇ) ਤੱਕ ਕ੍ਰਿਕਟ ’ਚੋਂ ਬਾਹਰ ਰਹਿਣ ਦੀ ਸੰਭਾਵਨਾ ਹੈ ਅਤੇ ਉਮੀਦ ਹੈ ਕਿ ਉਹ ਇੰਡੀਅਨ ਪ੍ਰੀਮੀਅਰ ਲੀਗ ਦੇ ਪਹਿਲੇ ਮੈਚ ਤੱਕ ਫਿੱਟ ਹੋ ਜਾਵੇਗਾ। ਬੀਸੀਸੀਆਈ ਨੇ ਅੱਜ ਮੈਡੀਕਲ ਬੁਲੇਟਿਨ ਜਾਰੀ ਕੀਤਾ, ‘‘ਹਾਰਦਿਕ ਪਾਂਡਿਆ ਨੇ ਬੰਗਲੌਰ ਵਿੱਚ ਦੱਖਣੀ ਅਫਰੀਕਾ ਖ਼ਿਲਾਫ਼ 22 ਸਤੰਬਰ ਨੂੰ ਭਾਰਤ ਦੇ ਆਖ਼ਰੀ ਟੀ-20 ਕੌਮਾਂਤਰੀ ਮੈਚ ਮਗਰੋਂ ਪਿੱਠ ਦੇ ਹੇਠਲੇ ਹਿੱਸੇ ਵਿੱਚ ਦਰਦ ਦੀ ਸ਼ਿਕਾਇਤ ਕੀਤੀ ਸੀ। ਬੀਸੀਸੀਆਈ ਦੀ ਮੈਡੀਕਲ ਟੀਮ ਨੇ ਇੰਗਲੈਂਡ ਵਿੱਚ ਰੀਡ ਦੀ ਹੱਡੀ ਦੇ ਮਾਹਿਰ ਪੈਨਲ ਨਾਲ ਗੱਲ ਕੀਤੀ ਅਤੇ ਉਸ ਨੂੰ ਸਰਜਰੀ ਦੀ ਸਲਾਹ ਦਿੱਤੀ।… ਸ਼ੁੱਕਰਵਾਰ ਨੂੰ ਸਰਜਰੀ ਹੋਈ, ਜੋ ਸਫਲ ਰਹੀ।’’
ਹਾਰਦਿਕ ਨੇ ਅੱਜ ਇੰਸਟਾਗ੍ਰਾਮ ਅਕਾਊਂਟ ’ਤੇ ਫੋਟੋ ਪਾਉਂਦਿਆਂ ਲਿਖਿਆ, ‘‘ਸਰਜਰੀ ਸਫਲ ਰਹੀ। ਤੁਹਾਡਾ ਸਾਰਿਆਂ ਦਾ ਸ਼ੁੱਭਕਾਮਨਾਵਾਂ ਲਈ ਸ਼ੁਕਰੀਆ। ਛੇਤੀ ਹੀ ਵਾਪਸੀ ਕਰਾਂਗਾ। ਉਦੋਂ ਤੱਕ ਮੇਰੀ ਕਮੀ ਮਹਿਸੂਸ ਕਰੋ।’’ ਭਾਰਤ ਦਾ ਮੁੱਖ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਵੀ ਪਿੱਠ ਦੇ ਦਰਦ ਤੋਂ ਪ੍ਰੇਸ਼ਾਨ ਹੈ ਅਤੇ ਉਹ ਦੱਖਣੀ ਅਫਰੀਕਾ ਖ਼ਿਲਾਫ਼ ਚੱਲ ਰਹੀ ਟੈਸਟ ਲੜੀ ’ਚੋਂ ਬਾਹਰ ਹੈ। -ਪੀਟੀਆਈ

 


Comments Off on ਹਾਰਦਿਕ ਪਾਂਡਿਆ ਦੀ ਪਿੱਠ ਦੀ ਸਫ਼ਲ ਸਰਜਰੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.