ਕਿਰਤੀਆਂ ਦੇ ਬੱਚੇ ਮਾਪਿਆਂ ਨਾਲ ਵਟਾ ਰਹੇ ਨੇ ਹੱਥ !    ਗੁਰੂ ਨਾਨਕ ਦੇਵ ਜੀ ਦੀ ਬਾਣੀ : ਸਮਾਜਿਕ ਸੰਘਰਸ਼ ਦੀ ਸਾਖੀ !    ਝਾਰਖੰਡ ਚੋਣਾਂ: ਭਾਜਪਾ ਵੱਲੋਂ 52 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ !    ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਸ਼ਖ਼ਸੀਅਤਾਂ ਦਾ ਸਨਮਾਨ !    ਕਸ਼ਮੀਰ ’ਚ ਪੰਜਵੀਂ ਤੇ ਨੌਵੀਂ ਜਮਾਤ ਦੇ ਦੋ ਪੇਪਰ ਮੁਲਤਵੀ !    ਹਿਮਾਚਲ ਵਿੱਚ 14 ਤੋਂ ਬਰਫ਼ਬਾਰੀ ਅਤੇ ਮੀਂਹ ਦੇ ਆਸਾਰ !    ਭਾਜਪਾ ਵਿਧਾਇਕ ਦੀ ਵੀਡੀਓ ਵਾਇਰਲ, ਜਾਂਚ ਮੰਗੀ !    ਗੂਗਲ ਮੈਪ ’ਤੇ ਪ੍ਰੋਫਾਈਲ ਅਪਡੇਟ ਕਰਨ ਦੀ ਸੁਵਿਧਾ ਸ਼ੁਰੂ !    ਵਾਤਾਵਰਨ ਤਬਦੀਲੀ ਦੇ ਰੋਸ ਵਜੋਂ ਮਕਾਨ ਦਾ ਮਾਡਲ ਡੋਬਿਆ !    ਕੱਚੇ ਤੇਲ ਦੇ ਖੂਹ ਮਿਲੇ: ਰੂਹਾਨੀ !    

36ਵਾਂ ਸੁਰਜੀਤ ਹਾਕੀ ਟੂਰਨਾਮੈਂਟ 10 ਤੋਂ

Posted On October - 6 - 2019

ਨਿੱਜੀ ਪੱਤਰ ਪ੍ਰੇਰਕ
ਜਲੰਧਰ, 5 ਅਕਤੂਬਰ
36ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਇਸ ਵਾਰ ਗੁਰੂ ਨਾਨਕ ਦੇਵ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗਾ। ਇਸ ਟੂਰਨਾਮੈਂਟ ਦਾ ਉਦਘਾਟਨ 11 ਅਕਤੂਬਰ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਕਰਨਗੇ। ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਕਿਹਾ ਕਿ ਇਹ ਟੂਰਨਾਮੈਂਟ 10 ਤੋਂ 19 ਅਕਤੂਬਰ ਤੱਕ ਬਲਟਨ ਪਾਰਕ ਦੇ ਓਲੰਪੀਅਨ ਸੁਰਜੀਤ ਸਿੰਘ ਸਟੇਡੀਅਮ ਵਿੱਚ ਖੇਡਿਆ ਜਾਵੇਗਾ, ਜਿਸ ਦਾ ਰਸਮੀ ਉਦਘਾਟਨ 11 ਅਕਤੂਬਰ ਨੂੰ ਹੋਵੇਗਾ। ਸ੍ਰੀ ਸ਼ਰਮਾ ਦੱਸਿਆ ਕਿ ਟੀਮਾਂ ਨੂੰ ਇਨਾਮ ਦੇਣ ਤੋਂ ਇਲਾਵਾ ਦਰਸ਼ਕਾਂ ਨੂੰ ਵੀ ਇਨਾਮ ਦਿੱਤੇ ਜਾਣਗੇ, ਜਿਨ੍ਹਾਂ ਵਿੱਚ ਮਾਰੂਤੀ ਆਲਟੋ ਕਾਰ, ਦੁਬਈ ਦਾ ਮੁਫ਼ਤ ਦੌਰਾ, ਟੀਵੀ, ਫਰਿੱਜ, ਵਾਸ਼ਿੰਗ ਮਸ਼ੀਨ ਅਤੇ ਮਾਇਕਰੋਵੇਵ ਸ਼ਾਮਲ ਹਨ।
ਇਹ ਟੂਰਨਾਮੈਂਟ ਪਿਛਲੇ 35 ਸਾਲਾਂ ਤੋਂ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਅਤੇ ਓਲੰਪੀਅਨ ਮਰਹੂਮ ਸੁਰਜੀਤ ਸਿੰਘ ਦੀ ਯਾਦ ਵਿੱਚ ਕਰਵਾਇਆ ਜਾ ਰਿਹਾ ਹੈ, ਜਿਨ੍ਹਾਂ ਦੀ ਸੱਤ ਜਨਵਰੀ 1984 ਨੂੰ ਜਲੰਧਰ ਲਾਗੇ ਵਾਪਰੇ ਇੱਕ ਕਾਰ ਹਾਦਸੇ ਵਿੱਚ ਮੌਤ ਹੋ ਗਈ ਸੀ।
ਫਲੱਡ ਲਾਈਟਾਂ ਹੇਠ ਖੇਡੇ ਜਾਣ ਵਾਲੇ ਇਸ ਟੂਰਨਾਮੈਂਟ ਲਈ ਦੇਸ਼ ਦੀਆਂ ਪ੍ਰਸਿੱਧ 13 ਹਾਕੀ ਟੀਮਾਂ ਨੂੰ ਸੱਦਿਆ ਗਿਆ ਹੈ। ਜੇਤੂ ਟੀਮ ਲਈ ਸਾਢੇ ਪੰਜ ਲੱਖ ਅਤੇ ਉਪ ਜੇਤੂ ਟੀਮ ਲਈ ਢਾਈ ਲੱਖ ਦਾ ਨਕਦ ਇਨਾਮ ਰੱਖਿਆ ਗਿਆ ਹੈ। ਸਰਵੋਤਮ ਖਿਡਾਰੀ ਨੂੰ 51 ਹਜ਼ਾਰ ਦਾ ਇਨਾਮ ਦਿੱਤਾ ਜਾਵੇਗਾ। ਮੈਚਾਂ ਦੌਰਾਨ ਦਰਸ਼ਕਾਂ ਲਈ ਕੋਈ ਫ਼ੀਸ ਨਹੀਂ ਰੱਖੀ।

 


Comments Off on 36ਵਾਂ ਸੁਰਜੀਤ ਹਾਕੀ ਟੂਰਨਾਮੈਂਟ 10 ਤੋਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.