ਮਿਲੇ ਪ੍ਰਤਖਿ ਗੁਸਾਈਆ ਧੰਨਾ ਵਡਭਾਗਾ !    ਗੁਰਬਾਣੀ ਵਿੱਚ ਰਾਗਾਂ ਦੀ ਮਹੱਤਤਾ !    ਰੰਘਰੇਟਾ ਗੁਰੂ ਕਾ ਬੇਟਾ ਬਾਬਾ ਜੀਵਨ ਸਿੰਘ !    ਮੁੱਖ ਸਕੱਤਰ ਵੱਲੋਂ ਜਨਗਣਨਾ 2021 ਦੀਆਂ ਤਿਆਰੀਆਂ ਦਾ ਜਾਇਜ਼ਾ !    ਪੰਜਾਬ ਤੇ ਹਰਿਆਣਾ ਵਿੱਚ ਠੰਢੀਆਂ ਹਵਾਵਾਂ ਨਾਲ ਵਧੀ ਠੰਢ !    ਹਸਪਤਾਲ ’ਚ ਗੋਲੀਆਂ ਮਾਰ ਕੇ ਚਾਰ ਨੂੰ ਕਤਲ ਕੀਤਾ !    ਚਿਲੀ ਦਾ ਫ਼ੌਜੀ ਜਹਾਜ਼ 38 ਸਵਾਰਾਂ ਸਣੇ ਲਾਪਤਾ !    14 ਭਾਰਤੀਆਂ ਦੀਆਂ ਅਸਥੀਆਂ ਸੁਡਾਨ ਤੋਂ ਭਾਰਤ ਭੇਜੀਆਂ ਜਾਣਗੀਆਂ !    ਲਿਫਟ ਪੰਪ ਮਾਮਲਾ: ਕਿਸਾਨਾਂ ਦੇ ਗੁੱਸੇ ’ਤੇ ਭਰੋਸੇ ਵਾਲਾ ‘ਠੰਢਾ’ ਛਿੜਕ ਗਏ ਸਰਕਾਰੀਆ !    ਦਰਬਾਰ ਸਾਹਿਬ ’ਤੇ ਹੋਏ ਫ਼ੌਜੀ ਹਮਲੇ ਨੂੰ ਅਤਿਵਾਦੀ ਹਮਲਾ ਕਰਾਰ ਦੇਣ ਦੀ ਮੰਗ !    

ਅਕਾਲੀ ਦਲ ਵੱਲੋਂ ਡੀਐੱਸਐੱਸਐੱਸਬੀ ਦੇ ਦਫ਼ਤਰ ਬਾਹਰ ਧਰਨਾ

Posted On November - 19 - 2019

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 18 ਨਵੰਬਰ

ਸ਼੍ਰੋਮਣੀ ਅਕਾਲੀ ਦਲ ਦੇ ਕਾਰਕੁਨ ਰੋਸ ਪ੍ਰਦਰਸ਼ਨ ਕਰਦੇ ਹੋਏ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਕਕਾਰਧਾਰੀ ਸਿੱਖ ਬੱਚਿਆਂ ਨੂੰ ਪ੍ਰੀਖਿਆਵਾਂ ਵਿਚ ਨਾ ਬੈਠਣ ਦੇਣ ਦੇ ਵਿਰੋਧ ਵਿਚ ਅੱਜ ਦਿੱਲੀ ਅਧੀਨ ਸੇਵਾਵਾਂ ਚੋਣ ਬੋਰਡ (ਡੀਐੱਸਐੱਸਐੱਸਬੀ) ਦੇ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ।
ਦੱਸਣਯੋਗ ਹੈ ਕਿ ਪਿਛਲੇ ਦਿਨੀਂ ਸਿੱਖ ਬੱਚੀ ਤੇ ਸਿੱਖ ਨੌਜਵਾਨ ਨੂੰ ਡੀਐੱਸਐੱਸਐੱਸਬੀ ਦੀ ਪ੍ਰੀਖਿਆ ਵਿਚ ਬੈਠਣ ਤੋਂ ਇਸ ਕਰ ਕੇ ਰੋਕ ਦਿੱਤਾ ਗਿਆ ਸੀ ਕਿ ਉਸ ਨੇ ਸਿੱਖ ਕਕਾਰ ਧਾਰਨ ਕੀਤੇ ਹੋਏ ਸਨ। ਧਰਨੇ ਉਪਰੰਤ ਸ੍ਰੀ ਸਿਰਸਾ ਦੀ ਅਗਵਾਈ ‘ਚ ਵਫ਼ਦ ਨੇ ਚੇਅਰਮੈਨ ਦਫ਼ਤਰ ’ਚ ਜਾ ਕੇ ਚੇਅਰਮੈਨ ਦੇ ਸਕੱਤਰ ਨੂੰ ਮੰਗ ਪੱਤਰ ਸੌਂਪਿਆ। ਚੇਅਰਮੈਨ ਨੇ ਟੈਲੀਫੋਨ ’ਤੇ ਭਰੋਸਾ ਦਿਵਾਇਆ ਕਿ ਇਹ ਮੰਗ ਪੱਤਰ ਬੋਰਡ ਦੀ ਮੀਟਿੰਗ ਵਿਚ ਪੇਸ਼ ਕੀਤਾ ਜਾਵੇਗਾ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੀ ਬੱਚੀ ਹਰਲੀਨ ਕੌਰ ਨੇ ਆਪ-ਬੀਤੀ ਸੁਣਾਈ ਕਿ ਕਿਵੇਂ ਉਸ ਨੂੰ ਬੋਰਡ ਦੇ ਅਧਿਕਾਰੀਆਂ ਨੇ ਕਿਰਪਾਨ ਤੇ ਕੜਾ ਟੇਪ ਨਾਲ ਢੱਕਣ ਮਗਰੋਂ ਵੀ ਪ੍ਰੀਖਿਆ ਵਿੱਚ ਨਹੀਂ ਬੈਠਣ ਦਿੱਤਾ ਸੀ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਸ਼੍ਰ੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਦਿੱਲੀ ਸਰਕਾਰ ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ ਸਿੱਖ ਬੱਚਿਆਂ ਨਾਲ ਧੱਕਾ ਕਰ ਰਹੀ ਹੈ। ਹਰਮੀਤ ਸਿੰਘ ਕਾਲਕਾ ਨੇ ਇਸ ਮੌਕੇ ਐਲਾਨ ਕੀਤਾ ਕਿ ਜੇ ਸਿੱਖ ਬੱਚਿਆਂ ਨੂੰ ਪ੍ਰੀਖਿਆ ਕੇਂਦਰਾਂ ਵਿਚ ਜਾਣ ਤੋਂ ਰੋਕਿਆ ਗਿਆ ਤਾਂ ਫਿਰ ਉਹ ਕਿਸੇ ਵੀ ਬੱਚੇ ਨੂੰ ਪ੍ਰੀਖਿਆ ਵਿਚ ਨਹੀਂ ਬੈਠਣ ਦੇਣਗੇ।

‘ਜਾਗੋ’ ਸਿੱਖਾਂ ਨਾਲ ਬੇਇਨਸਾਫ਼ੀ ਦਾ ਵਿਰੋਧ ਕਰੇਗੀ: ਜੀਕੇ
‘ਜਾਗੋ’ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਦਿੱਲੀ ਅਧੀਨ ਸੇਵਾਵਾਂ ਚੋਣ ਬੋਰਡ ਪੂਸਾ ’ਤੇ ‘ਸਿੱਖਾਂ ਨੂੰ ਸਰਕਾਰੀ ਨੌਕਰੀ ਦਾ ਅਧਿਕਾਰ ਨਹੀਂ’ ਦਾ ਬੋਰਡ ਲਾਉਂਦੇ ਹੋਏ ਕਿਹਾ ਕਿ ਉਹ ਮਜਬੂਰ ਨਹੀਂ ਹਨ, ਪਰ ਅਫ਼ਸਰਸ਼ਾਹੀ ਨੂੰ ਜਗਾਉਣ ਲਈ ਯਤਨ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵੀ ਸਿੱਖਾਂ ਨਾਲ ਬੇਇਨਸਾਫ਼ੀ ਹੋਵੇਗੀ, ਉੱਥੇ ਜਾਗੋ ਪਾਰਟੀ ਸ਼ਾਂਤਮਈ ਤਰੀਕੇ ਨਾਲ ਬੇਇਨਸਾਫ਼ੀ ਕਰਨ ਵਾਲਿਆਂ ਨੂੰ ਇਸੇ ਤਰ੍ਹਾਂ ਜਗਾਏਗੀ।


Comments Off on ਅਕਾਲੀ ਦਲ ਵੱਲੋਂ ਡੀਐੱਸਐੱਸਐੱਸਬੀ ਦੇ ਦਫ਼ਤਰ ਬਾਹਰ ਧਰਨਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.