ਸਿੱਖਿਆ ਦੇ ਅੰਤਰਰਾਸ਼ਟਰੀਕਰਨ ਦਾ ਭਾਵ ਸਿਰਫ ਵਿਦਿਆਰਥੀ ਵਿਦੇਸ਼ ਭੇਜਣਾ ਨਹੀਂ: ਪਟਨਾਇਕ !    ਗੁਜਰਾਤ ’ਚ ਹੁਣ ਆਈਟੀਆਈ ਤੇ ਪੌਲੀਟੈਕਨਿਕ ਕਾਲਜਾਂ ’ਚ ਬਣਨਗੇ ਲਰਨਿੰਗ ਲਾਇਸੈਂਸ !    ਸ਼ਬਦ ਲੰਗਰ ਵਿਚ ‘ਜਗਤ ਗੁਰੂ ਬਾਬਾ’ ਕਿਤਾਬ ਵੰਡੀ !    ਖੱਡ ’ਚ ਕਾਰ ਡਿੱਗਣ ਕਾਰਨ ਦੋ ਹਲਾਕ !    ਦੋ ਰਾਜ ਸਭਾ ਸੀਟਾਂ ਲਈ ਜ਼ਿਮਨੀ ਚੋਣ 12 ਦਸੰਬਰ ਨੂੰ !    ਸਿੱਖਿਆ ਵਿਭਾਗ ਨੇ ਪੱਤਰਕਾਰੀ ਕਰ ਰਹੇ ਸਰਕਾਰੀ ਮੁਲਾਜ਼ਮਾਂ ’ਤੇ ਸ਼ਿਕੰਜਾ ਕੱਸਿਆ !    ਕਿੰਗਜ਼ ਇਲੈਵਨ ਪੰਜਾਬ ਨਾਲ ਜੁੜੇਗਾ ਗੌਤਮ !    ਮਿਉਂਸਿਪਲ ਪਾਰਕ ਦੀ ਮਾੜੀ ਹਾਲਤ ਕਾਰਨ ਲੋਕ ਔਖੇ !    ਕਾਂਗਰਸ ਵੱਲੋਂ ਦਿੱਲੀ ਸਰਕਾਰ ’ਤੇ ਘਪਲੇ ਦਾ ਦੋਸ਼ !    ਜੀਕੇ ਵੱਲੋਂ ਲਾਂਘੇ ਸਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ !    

ਅਤਿਵਾਦੀਆਂ ਦੇ ਦਾਖ਼ਲੇ ਦੀ ਸੂਚਨਾ ਮਗਰੋਂ ਡੇਰਾ ਬਾਬਾ ਨਾਨਕ ਪੁਲੀਸ ਛਾਉਣੀ ’ਚ ਤਬਦੀਲ

Posted On November - 7 - 2019

ਦਲਬੀਰ ਸੱਖੋਵਾਲੀਆ
ਬਟਾਲਾ, 6 ਨਵੰਬਰ
ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਮੌਕੇ 9 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਉਦਘਾਟਨ ਕਰਨ ਅਤੇ ਫਿਰ ਕਰਤਾਰਪੁਰ ਸਾਹਿਬ ਦਰਸ਼ਨਾਂ ਲਈ ਉਪ ਰਾਸ਼ਟਰਪਤੀ ਵੱਲੋਂ ਜਥੇ ਦੀ ਅਗਵਾਈ ਕਰਨ ਦੇ ਬਣਾਏ ਪ੍ਰੋਗਰਾਮ ਤਹਿਤ ਪੰਜਾਬ ਪੁਲੀਸ ਅਤੇ ਹੋਰ ਸੁਰੱਖਿਆ ਏਜੰਸੀਆਂ ਭਾਵੇਂ ਪਹਿਲਾਂ ਹੀ ਸੁਚੇਤ ਹਨ ਪਰ ਅੱਜ ਖ਼ੁਫ਼ੀਆ ਏਜੰਸੀਆਂ ਵੱਲੋਂ ਡੇਰਾ ਬਾਬਾ ਨਾਨਕ ਵਿਚ ਅਤਿਵਾਦੀਆਂ ਦੇ ਦਾਖ਼ਲ ਹੋਣ ਦੇ ਦਿੱਤੇ ਸੰਕੇਤ ਮਗਰੋਂ ਨਗਰ ਨੂੰ ਪੁਲੀਸ ਛਾਉਣੀ ਵਿਚ ਬਦਲ ਦਿੱਤਾ ਗਿਆ ਹੈ। ਬਟਾਲਾ ਦੇ ਐੱਸਪੀ (ਹੈੱਡਕੁਆਰਟਰ) ਜਸਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਅਜਿਹੀ ਕੋਈ ਜਾਣਕਾਰੀ ਨਹੀਂ ਹੈ ਤੇ ਇੱਥੇ ਪਹਿਲਾਂ ਹੀ 5 ਹਜ਼ਾਰ ਜਵਾਨ ਤਾਇਨਾਤ ਕੀਤੇ ਗਏ ਹਨ। ਖ਼ੁਫ਼ੀਆ ਏਜੰਸੀਆਂ ਵੱਲੋਂ ਡੇਰਾ ਬਾਬਾ ਨਾਨਕ ਵਿਚ ਅਤਿਵਾਦੀਆਂ ਦੇ ਦਾਖ਼ਲ ਹੋਣ ਦੀ ਮਿਲੀ ਸੂਚਨਾ ਮਗਰੋਂ ਕੁਝ ਚੈਨਲਾਂ ਵੱਲੋਂ ਇਹ ਜਾਣਕਾਰੀ ਟੀਵੀ ’ਤੇ ਚਲਾਏ ਜਾਣ ’ਤੇ ਨਗਰ ਵਿਚ ਬਾਹਰਲੇ ਸਥਾਨਾਂ ਤੋਂ ਆਏ ਲੋਕ ਖ਼ੌਫ਼ਜ਼ਦਾ ਹੋ ਗਏ। ਇਸ ਦੌਰਾਨ ਪੁਲੀਸ ਤੰਤਰ ਅਤੇ ਹੋਰ ਸੁਰੱਖਿਆ ਏਜੰਸੀਆਂ ਹਰਕਤ ਵਿਚ ਆ ਗਈਆਂ। ਕੰਡਿਆਲੀ ਤਾਰ ਨੇੜੇ ਕੁਝ ਸ਼ਰਧਾਲੂਆਂ ਨੇ ਇਸ ਨੂੰ ਸ਼ਰਾਰਤੀ ਅਨਸਰਾਂ ਦੇ ਦਿਮਾਗ ਦੀ ਕਾਢ ਦੱਸਦਿਆਂ ਕਿਹਾ ਕਿ ਅਸਲ ਵਿਚ ਕੁਝ ਧਿਰਾਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਤੋਂ ਖ਼ੁਸ਼ ਨਹੀਂ ਹਨ। ਇਸ ਕਰਕੇ ਸ਼ਰਾਰਤੀ ਅਨਸਰ ਇੱਥੇ ਹੋ ਰਹੇ ਧਾਰਮਿਕ ਅਤੇ ਲਾਂਘਾ ਖੁੱਲ੍ਹਣ ਦੇ ਸਮਾਗਮਾਂ ਨੂੰ ਤਾਰਪੀਡੋ ਕਰਨ ਦੇ ਯਤਨਾਂ ਵਿਚ ਹਨ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੇ ਰੈਲੀ ਸਥਾਨ ਤੋਂ ਲੈ ਕੇ ਕੰਡਿਆਲੀ ਤਾਰ ਤੱਕ ਚੱਪੇ ਚੱਪੇ ’ਤੇ ਪੁਲੀਸ ਜਵਾਨ ਤਾਇਤਾਨ ਹਨ।


Comments Off on ਅਤਿਵਾਦੀਆਂ ਦੇ ਦਾਖ਼ਲੇ ਦੀ ਸੂਚਨਾ ਮਗਰੋਂ ਡੇਰਾ ਬਾਬਾ ਨਾਨਕ ਪੁਲੀਸ ਛਾਉਣੀ ’ਚ ਤਬਦੀਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.