ਸਿੱਖਿਆ ਦੇ ਅੰਤਰਰਾਸ਼ਟਰੀਕਰਨ ਦਾ ਭਾਵ ਸਿਰਫ ਵਿਦਿਆਰਥੀ ਵਿਦੇਸ਼ ਭੇਜਣਾ ਨਹੀਂ: ਪਟਨਾਇਕ !    ਗੁਜਰਾਤ ’ਚ ਹੁਣ ਆਈਟੀਆਈ ਤੇ ਪੌਲੀਟੈਕਨਿਕ ਕਾਲਜਾਂ ’ਚ ਬਣਨਗੇ ਲਰਨਿੰਗ ਲਾਇਸੈਂਸ !    ਸ਼ਬਦ ਲੰਗਰ ਵਿਚ ‘ਜਗਤ ਗੁਰੂ ਬਾਬਾ’ ਕਿਤਾਬ ਵੰਡੀ !    ਖੱਡ ’ਚ ਕਾਰ ਡਿੱਗਣ ਕਾਰਨ ਦੋ ਹਲਾਕ !    ਦੋ ਰਾਜ ਸਭਾ ਸੀਟਾਂ ਲਈ ਜ਼ਿਮਨੀ ਚੋਣ 12 ਦਸੰਬਰ ਨੂੰ !    ਸਿੱਖਿਆ ਵਿਭਾਗ ਨੇ ਪੱਤਰਕਾਰੀ ਕਰ ਰਹੇ ਸਰਕਾਰੀ ਮੁਲਾਜ਼ਮਾਂ ’ਤੇ ਸ਼ਿਕੰਜਾ ਕੱਸਿਆ !    ਕਿੰਗਜ਼ ਇਲੈਵਨ ਪੰਜਾਬ ਨਾਲ ਜੁੜੇਗਾ ਗੌਤਮ !    ਮਿਉਂਸਿਪਲ ਪਾਰਕ ਦੀ ਮਾੜੀ ਹਾਲਤ ਕਾਰਨ ਲੋਕ ਔਖੇ !    ਕਾਂਗਰਸ ਵੱਲੋਂ ਦਿੱਲੀ ਸਰਕਾਰ ’ਤੇ ਘਪਲੇ ਦਾ ਦੋਸ਼ !    ਜੀਕੇ ਵੱਲੋਂ ਲਾਂਘੇ ਸਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ !    

ਅਯੁੱਧਿਆ ਵਿਵਾਦ: ਕੇਂਦਰ ਵੱਲੋਂ ਰਾਜਾਂ ਨੂੰ ਸਖ਼ਤ ਚੌਕਸੀ ਦੇ ਆਦੇਸ਼

Posted On November - 8 - 2019

ਨਵੀਂ ਦਿੱਲੀ, 7 ਨਵੰਬਰ
ਕੇਂਦਰ ਨੇ ਰਾਜਾਂ ਨੂੰ ਆਦੇਸ਼ ਦਿੱਤੇ ਹਨ ਕਿ ਰਾਮ ਜਨਮ ਭੂਮੀ ਬਨਾਮ ਬਾਬਰੀ ਮਸਜਿਦ ਵਿਵਾਦ ’ਤੇ ਸੁਪਰੀਮ ਕੋਰਟ ਦੇ ਫੈਸਲੇ ਦੇ ਮੱਦੇਨਜ਼ਰ ਸਖਤ ਚੌਕਸੀ ਰੱਖੀ ਜਾਵੇ ਅਤੇ ਨਾਜ਼ੁਕ ਖੇਤਰਾਂ ਵਿੱਚ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਲੋੜੀਂਦੇ ਸੁਰੱਖਿਆ ਬਲ ਤਾਇਨਾਤ ਕੀਤੇ ਜਾਣ। ਕੇਂਦਰੀ ਗ੍ਰਹਿ ਵਿਭਾਗ ਦੇ ਇੱਕ ਅਧਿਕਾਰੀ ਨੇ ਜਾਣਕਾਰੀ ਦਿੱਤੀ ਹੈ ਕਿ ਕੇਂਦਰੀ ਸੁਰੱਖਿਆ ਬਲਾਂ ਦੀਆਂ 40 ਕੰਪਨੀਆਂ ਉੱਤਰ ਪ੍ਰਦੇਸ਼ ਵਿੱਚ ਭੇਜੀਆਂ ਗਈਆਂ ਹਨ। ਇਸ ਦੇ ਨਾਲ ਹੀ ਆਰਐੱਸਐੱਸ ਦੇ ਇੱਕ ਸੀਨੀਅਰ ਆਗੂ ਨੇ ਦਾਅਵਾ ਕੀਤਾ ਹੈ ਕਿ ਫੈਸਲਾ ਆਉਣ ਬਾਅਦ ਦੰਗੇ ਨਹੀਂ ਹੋਣਗੇ। ਜ਼ਿਕਰਯੋਗ ਹੈ ਕਿ ਇਸ ਅਤਿ ਨਾਜ਼ੁਕ ਮੁੱਦੇ ਉੱਤੇ ਸੁਪਰੀਮ ਕੋਰਟ ਦਾ ਫੈਸਲਾ 17 ਨਵੰਬਰ ਤੋਂ ਪਹਿਲਾਂ ਆਉਣਾ ਤੈਅ ਹੈ।
ਰਾਸ਼ਟਰੀ ਸਵੈਮ ਸੇਵਕ ਸੰਘ (ਆਰਐੱਸਐੱਸ) ਦੇ ਸੀਨੀਅਰ ਆਗੂ ਇੰਦਰੇਸ਼ ਕੁਮਾਰ ਨੇ ਦਾਅਵਾ ਕੀਤਾ ਹੈ ਕਿ ਭਾਰਤੀ ਲੋਕ ਆਪਣੇ ਧਾਰਮਿਕ ਵਿਸ਼ਵਾਸ ਸਦਕਾ ਸ਼ਾਂਤੀ ਅਤੇ ਆਪਸੀ ਭਾਈਚਾਰਾ ਬਣਾਈ ਰੱਖਣ ਵਿੱਚ ਯਕੀਨ ਰੱਖਦੇ ਹਨ ਅਤੇ ਸੁਪਰੀਮ ਕੋਰਟ ਦਾ ਰਾਮ ਜਨਮ ਭੂਮੀ ਬਨਾਮ ਬਾਬਰੀ ਮਸਜਿਦ ਕੇਸ ਵਿੱਚ ਸੁਪਰੀਮ ਕੋਰਟ ਦਾ ਫੈਸਲਾ ਜੋ ਵੀ ਹੋਵੇ,ਇਸ ਕਰ ਕੇ ਦੰਗੇ ਨਹੀਂ ਹੋਣਗੇ। ਫੈਸਲੇ ਨੂੰ ਕਿਸੇ ਦੀ ਵੀ ਹਾਰ ਜਿੱਤ ਵਜੋਂ ਨਹੀਂ ਦੇਖਿਆ ਜਾਣਾ ਚਾਹੀਦਾ।ਇਸ ਦੌਰਾਨ ਹੀ ਭਾਰਤ ਦੇ ਸਾਬਕਾ ਸੌਲੀਸਿਟਰ ਜਨਰਲ ਸੰਤੋਸ਼ ਹੈਗੜੇ ਨੇ ਬੰਗਲੌਰ ਵਿੱਚ ਕਿਹਾ ਕਿ ਅਯੁੱਧਿਆ ਵਿਵਾਦ ਉੱਤੇ ਅਦਾਲਤ ਦੇ ਫੈਸਲੇ ਉੱਤੇ ਨਾ ਹੀ ਖੁਸ਼ੀ ਤੇ ਨਾ ਹੀ ਰੋਸ ਮਨਾਏ ਜਾਣ ਦੀ ਲੋੜ ਹੈ। ਸੁਪਰੀਮ ਕੋਰਟ ਦੇ ਸੇਵਾਮੁਕਤ ਜਸਟਿਸ ਨੇ ਕਿਹਾ ਕਿ ਲੋਕਾਂ ਨੂੰ ਅਦਾਲਤ ਦਾ ਫੈਸਲਾ ਮੰਨਣਾ ਚਾਹੀਦਾ ਹੈ।

-ਪੀਟੀਆਈ

ਫੈਸਲਾ ਆਉਣ ਤੋਂ ਪਹਿਲਾਂ ਅਯੁੱਧਿਆ ਵਾਸੀ ਸੋਚਾਂ ’ਚ ਡੁੱਬੇ

ਅਯੁੱਧਿਆ: ਇੱਥੇ ਬੈਨਰਜੀ ਕਲੀਨਿਕ ਤੇ ਬਾਹਰੋਂ ਦਵਾਈ ਲੈਣ ਆਉਣ ਵਾਲੇ ਮਰੀਜ਼ਾਂ ਦੇ ਮਨ ਵਿੱਚ ਡਰ ਹੈ ਕਿ ਰਾਮ ਜਨਮ ਭੂਮੀ ਬਨਾਮ ਬਾਬਰੀ ਮਸਜਿਦ ਵਿਵਾਦ ਉੱਤੇ ਸੁਪਰੀਮ ਕੋਰਟ ਦਾ ਫੈਸਲਾ ਆਉਣ ਕਾਰਨ ਅਯੁੱਧਿਆ ਵਿੱਚ ਸਥਿਤੀ ਵਿਗੜ ਸਕਦੀ ਹੈ ਅਤੇ ਉਹ ਦਵਾਈ ਲੈਣ ਨਹੀਂ ਆ ਸਕਣਗੇ ਅਤੇ ਇਸ ਕਰਕੇ ਉਹ ਡਾਕਟਰ ਤੋਂ ਵਾਧੂ ਦਵਾਈ ਦੀ ਮੰਗ ਕਰ ਰਹੇ ਹਨ। ਡਾਕਟਰ ਇੰਦਰਨੀਲ ਬੈਨਰਜੀ ਨੇ ਦੱਸਿਆ ਕਿ ਉਹ ਉਨ੍ਹਾਂ ਨੂੰ ਭਰੋਸਾ ਰੱਖਣ ਲਈ ਕਹਿੰਦੇ ਹਨ। ‘ਸਭ ਠੀਕ ਠਾਕ ਹੈ। ਅਤੇ ਰੱਬ ਦੀ ਇੱਛਾ ਅਨੁਸਾਰ ਭਵਿੱਖ ਵਿੱਚ ਸਭ ਠੀਕ ਹੋਵੇਗਾ।’

-ਪੀਟੀਆਈ

ਰੇਲਵੇ ਪੁਲੀਸ ਦੀਆਂ ਛੁੱਟੀਆਂ ਰੱਦ

ਨਵੀਂ ਦਿੱਲੀ: ਉੱਤਰ ਪ੍ਰਦੇਸ਼ ਵਿੱਚ 78 ਪ੍ਰਮੁੱਖ ਰੇਲਵੇ ਸਟੇਸ਼ਨਾਂ ਅਤੇ ਰੇਲ ਗੱਡੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਰੇਲਵੇ ਪੁਲੀਸ ਨੇ ਆਪਣੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ।


Comments Off on ਅਯੁੱਧਿਆ ਵਿਵਾਦ: ਕੇਂਦਰ ਵੱਲੋਂ ਰਾਜਾਂ ਨੂੰ ਸਖ਼ਤ ਚੌਕਸੀ ਦੇ ਆਦੇਸ਼
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.