ਗੁੰਮਨਾਮ ਹੋਏ ਸੁਪਰਹਿੱਟ ਗਾਇਕ !    ਲਤਾ ਮੰਗੇਸ਼ਕਰ ਦੀ ਪੰਜਾਬੀ ਸੰਗੀਤ ਨਾਲ ਉਲਫ਼ਤ !    ਵਿਲਾਸ ਦੇ ਖੁਮਾਰ ਨੂੰ ਦਰਸਾਉਂਦੀ ਰੋਕੋਕੋ ਕਲਾ !    ਲੋਕ ਗੀਤਾਂ ਵਿਚ ਸੁਆਲ ਜੁਆਬ !    ਛੋਟਾ ਪਰਦਾ !    ਖ਼ੁਸ਼ੀ ਭਰੀ ਜ਼ਿੰਦਗੀ ਦੀ ਰਾਹ !    ਠੱਗਾਂ ਤੋਂ ਬਚਣ ਦਾ ਸੁਨੇਹਾ ਦਿੰਦੀ ‘ਕਿੱਟੀ ਪਾਰਟੀ’ !    ਅਗਲੇ ਜਨਮ ’ਚ ਜ਼ਰੂਰ ਮਿਲਾਂਗੇ! !    ਰੰਗਕਰਮੀਆਂ ਦਾ ਭਵਨ !    ਕੱਖੋਂ ਹੌਲਾ ਹੋਇਆ ‘ਚੰਨ ਪ੍ਰਦੇਸੀ’ ਦਾ ਗੀਤਕਾਰ !    

ਅੰਮ੍ਰਿਤਸਰ ਬਣਿਆ ਗਲੋਬਲ ਸ਼ਹਿਰੀ ਹਵਾ ਪ੍ਰਦੂਸ਼ਣ ਅਬਜ਼ਰਵੇਟਰੀ ਦਾ ਮੈਂਬਰ

Posted On November - 14 - 2019

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 13 ਨਵੰਬਰ
ਵਿਸ਼ਵ ਦੇ ਵੱਖ ਵੱਖ ਮੁਲਕਾਂ ਦੇ ਸ਼ਹਿਰਾਂ ਵਿਚ ਹਵਾ ਪ੍ਰਦੂਸ਼ਣ ਨੂੰ ਖ਼ਤਮ ਕਰਨ ਲਈ ਬਣੀ ਗਲੋਬਲ ਸ਼ਹਿਰੀ ਹਵਾ ਪ੍ਰਦੂਸ਼ਣ ਅਬਜ਼ਰਵੇਟਰੀ ਕਮੇਟੀ ਵਿਚ ਅੰਮ੍ਰਿਤਸਰ ਸ਼ਹਿਰ ਨੂੰ ਵੀ ਬਤੌਰ ਮੈਂਬਰ ਸ਼ਾਮਲ ਕੀਤਾ ਗਿਆ ਹੈ। ਇਹ ਖੁਲਾਸਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਹੈ।
ਉਨ੍ਹਾਂ ਅੱਜ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਮੁਲਾਂਕਣ ਕਮੇਟੀ ਦੀ ਪਲੇਠੀ ਮੀਟਿੰਗ (ਦਿਸ਼ਾ) ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਨੂੰ ਗਲੋਬਲ ਸ਼ਹਿਰੀ ਹਵਾ ਪ੍ਰਦੂਸ਼ਣ ਅਬਜ਼ਰਵੇਟਰੀ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਇਸ ਕਮੇਟੀ ਵਿੱਚ ਨਿਊਯਾਰਕ, ਪੈਰਿਸ, ਲੰਡਨ ਸਮੇਤ ਹੋਰ ਦੇਸ਼ ਸ਼ਾਮਲ ਹਨ। ਗਲੋਬਲ ਸ਼ਹਿਰੀ ਹਵਾ ਪ੍ਰਦੂਸ਼ਣ ਕਮੇਟੀ ਦੀ ਮੀਟਿੰਗ 27 ਨਵੰਬਰ ਨੂੰ ਪੈਰਿਸ ਵਿੱਚ ਹੋਵੇਗੀ, ਜਿਸ ਵਿੱਚ ਸ੍ਰੀ ਔਜਲਾ ਸ਼ਮੂਲੀਅਤ ਕਰਨਗੇ।

 


Comments Off on ਅੰਮ੍ਰਿਤਸਰ ਬਣਿਆ ਗਲੋਬਲ ਸ਼ਹਿਰੀ ਹਵਾ ਪ੍ਰਦੂਸ਼ਣ ਅਬਜ਼ਰਵੇਟਰੀ ਦਾ ਮੈਂਬਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.