ਲੜਕੀ ਨੇ ਫੇਸਬੁੱਕ ’ਤੇ ਲਾਈਵ ਹੋ ਕੇ ਖਾਧਾ ਜ਼ਹਿਰ !    ਕਰਤਾਰਪੁਰ ਲਾਂਘਾ: ਪਾਕਿ ’ਤੇ ਬੇਵਜ੍ਹਾ ਸ਼ੱਕ ਠੀਕ ਨਹੀਂ !    ਗਿਆਨ ਦਾ ਭੰਡਾਰ ‘ਵਿਕੀਪੀਡੀਆ’ !    ਆਦਰਸ਼ ਸਕੂਲ ਮੁਖੀ ਕਿਹੋ ਜਿਹਾ ਹੋਵੇ ? !    ਖ਼ੂਨ ਵਿੱਚ ਘੱਟ ਪਲੇਟਲੈੱਟ ਹੋਣ ਦਾ ਮਤਲਬ ਡੇਂਗੂ ਨਹੀਂ !    ਪੰਜ ਬੇਰੁਜ਼ਗਾਰ ਅਧਿਆਪਕ 79 ਦਿਨਾਂ ਮਗਰੋਂ ਟੈਂਕੀ ਤੋਂ ਉਤਰੇ !    ਨੌਜਵਾਨ ਸੋਚ:ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਪੰਜਾਬੀ ਸਮਾਜ ਵਿਚ ਜਾਤ ਪਾਤ ਦਾ ਘਿਨਾਉਣਾ ਰੂਪ !    ਸੋਸ਼ਲ ਮੀਡੀਆ: ਨੌਜਵਾਨਾਂ ਦੀ ਬੋਲੀ ਤੇ ਪੜ੍ਹਾਈ ਉਤੇ ਮਾੜਾ ਅਸਰ !    ਖੰਡ ਮਿੱਲਾਂ ਕਿਸਾਨਾਂ ਨੂੰ ਆਪਣੇ ਕੋਲੋਂ ਕਰਨ ਅਦਾਇਗੀ: ਰੰਧਾਵਾ !    

ਆਲ ਇੰਡੀਆ ਰੇਡੀਓ ’ਤੇ ਦਰਬਾਰ ਸਾਹਿਬ ਤੋਂ ਕੀਰਤਨ ਦਾ ਪ੍ਰਸਾਰਣ ਸ਼ੁਰੂ

Posted On November - 11 - 2019

ਪੱਤਰ ਪ੍ਰੇਰਕ
ਅੰਮ੍ਰਿਤਸਰ, 10 ਨਵੰਬਰ
ਆਲ ਇੰਡੀਆ ਰੇਡੀਓ ਅੰਮ੍ਰਿਤਸਰ ਨੇ ਸ੍ਰੀ ਦਰਬਾਰ ਸਾਹਿਬ ਤੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਵੇਰੇ ਚਾਰ ਵਜੇ ਤੋਂ ਲੈ ਕੇ ਛੇ ਵਜੇ ਤਕ ਗੁਰਬਾਣੀ ਕੀਰਤਨ ਦਾ ਪ੍ਰਸਾਰਣ ਸ਼ੁਰੂ ਕੀਤਾ ਹੈ। ਇਹ ਪ੍ਰਸਾਰਣ ਐੱਫਐੱਮ ਆਲ ਇੰਡੀਆ ਰੇਡੀਓ ਅੰਮ੍ਰਿਤਸਰ ਦੇ ਐੱਫਐੱਮ ਸਟੀਰੀਓ ਟਰਾਂਸਮੀਟਰ ਤੋਂ ਸ਼ੁਰੂ ਕੀਤਾ ਗਿਆ ਹੈ ਤੇ ਗੁਰਬਾਣੀ ਦਾ ਕੀਰਤਨ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ ਸਮੇਤ (ਪਾਕਿਸਤਾਨ) ਦੇ ਲਾਹੌਰ, ਕਸੂਰ, ਕਰਤਾਰਪੁਰ ਸਾਹਿਬ ਅਤੇ ਨਾਰੋਵਾਲ ਇਲਾਕੇ ਵਿਚ ਸੁਣਿਆ ਜਾ ਸਕੇਗਾ। ਇਹ ਗੁਰਬਾਣੀ ਕੀਰਤਨ ਆਲ ਇੰਡੀਆ ਰੇਡੀਓ ਨਵੀਂ ਦਿੱਲੀ ਦੇ ਡਾਇਰੈਕਟਰ ਜਨਰਲ ਜਨਾਬ ਫਯਾਜ਼ ਸ਼ਹਿਰਯਾਰ ਦੇ ਨਿਰਦੇਸ਼ਨ ਵਿਚ ਸ਼ੁਰੂ ਕੀਤਾ ਗਿਆ ਹੈ।

 


Comments Off on ਆਲ ਇੰਡੀਆ ਰੇਡੀਓ ’ਤੇ ਦਰਬਾਰ ਸਾਹਿਬ ਤੋਂ ਕੀਰਤਨ ਦਾ ਪ੍ਰਸਾਰਣ ਸ਼ੁਰੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.