ਗੁੰਮਨਾਮ ਹੋਏ ਸੁਪਰਹਿੱਟ ਗਾਇਕ !    ਲਤਾ ਮੰਗੇਸ਼ਕਰ ਦੀ ਪੰਜਾਬੀ ਸੰਗੀਤ ਨਾਲ ਉਲਫ਼ਤ !    ਵਿਲਾਸ ਦੇ ਖੁਮਾਰ ਨੂੰ ਦਰਸਾਉਂਦੀ ਰੋਕੋਕੋ ਕਲਾ !    ਲੋਕ ਗੀਤਾਂ ਵਿਚ ਸੁਆਲ ਜੁਆਬ !    ਛੋਟਾ ਪਰਦਾ !    ਖ਼ੁਸ਼ੀ ਭਰੀ ਜ਼ਿੰਦਗੀ ਦੀ ਰਾਹ !    ਠੱਗਾਂ ਤੋਂ ਬਚਣ ਦਾ ਸੁਨੇਹਾ ਦਿੰਦੀ ‘ਕਿੱਟੀ ਪਾਰਟੀ’ !    ਅਗਲੇ ਜਨਮ ’ਚ ਜ਼ਰੂਰ ਮਿਲਾਂਗੇ! !    ਰੰਗਕਰਮੀਆਂ ਦਾ ਭਵਨ !    ਕੱਖੋਂ ਹੌਲਾ ਹੋਇਆ ‘ਚੰਨ ਪ੍ਰਦੇਸੀ’ ਦਾ ਗੀਤਕਾਰ !    

ਐਸਐਚਓ ਆਪਣਾ ਡੋਪ ਟੈਸਟ ਕਰਾਉਣ ਲਈ ਤਿਆਰ

Posted On November - 19 - 2019

ਥਾਣਾ ਮੁਖੀ ਬਲਜਿੰਦਰ ਸਿੰਘ ਬਾਜਵਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।

ਜਤਿੰਦਰ ਸਿੰਘ ਬਾਵਾ
ਸ੍ਰੀ ਗੋਇੰਦਵਾਲ ਸਾਹਿਬ, 18 ਨਵੰਬਰ
ਪਿੰਡ ਖਵਾਸਪੁਰ ਦੀ ਸ਼ਾਮਲਾਟ ਜ਼ਮੀਨ ਨੂੰ ਲੈ ਕੇ ਛਿੜਿਆ ਵਿਵਾਦ ਦਿਨੋ ਦਿਨ ਭਖਦਾ ਨਜ਼ਰ ਆ ਰਿਹਾ ਹੈ। ਭੁਪਿੰਦਰ ਸਿੰਘ ਬਿੱਟੂ ਖਵਾਸਪੁਰ ਵੱਲੋ ਪਿੰਡ ਦੀ ਦਲਿਤ ਬਰਾਦਰੀ ਨੂੰ ਨਾਲ ਲੈ ਕੇ ਇਸ ਜਗ੍ਹਾ ’ਤੇ ਬੈਠੇ ਲੋਕਾਂ ਨਾਲ ਪ੍ਰੈਸ ਕਾਨਫਰੰਸ ਕਰਦਿਆਂ ਥਾਣਾ ਗੋਇੰਦਵਾਲ ਸਾਹਿਬ ਦੇ ਮੁਖੀ ਬਲਜਿੰਦਰ ਸਿੰਘ ਬਾਜਵਾ ’ਤੇ ਸ਼ਰਾਬ ਪੀ ਕੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਸਨ। ਇਨ੍ਹਾਂ ਦੋਸ਼ਾਂ ਦਾ ਖੰਡਨ ਕਰਦਿਆਂ ਅੱਜ ਥਾਣਾ ਮੁਖੀ ਬਲਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਬਿੱਟੂ ਖਵਾਸਪੁਰ ਵੱਲੋ ਲਗਾਏ ਦੋਸ਼ ਬੁਖਲਾਹਟ ਦਾ ਨਤੀਜਾ ਹਨ ਥਾਣਾ ਮੁਖੀ ਨੇ ਕਿਹਾ ਕਿ ਉਹ ਆਪਣਾ ਡੋਪ ਟੈਸਟ ਕਰਵਾ ਕੇ ਬਿੱਟੂ ਖਵਾਸਪੁਰ ਖ਼ਿਲਾਫ਼ ਅਦਾਲਤ ਵਿੱਚ ਮਾਣਹਾਨੀ ਦਾ ਦਾਅਵਾ ਕਰਨਗੇ। ਉਨ੍ਹਾਂ ਕਿਹਾ ਕਿ ਇਸ ਵਿਵਾਦਤ ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਬਿੱਟੂ ਖਵਾਸਪੁਰ ਅਤੇ ਉਸ ਦੇ ਸਾਥੀਆਂ ਵੱਲੋਂ ਪਿੰਡ ਦੀ ਔਰਤ ਨਾਲ ਜੋ ਖਿੱਚ-ਧੂਹ ਅਤੇ ਅਸ਼ਲੀਲ ਹਰਕਤਾਂ ਸਬੰਧੀ ਮਾਮਲਾ ਦਰਜ ਹੈ ਜਿਸ ਵਿੱਚ ਬਿੱਟੂ ਖਵਾਸਪੁਰ ਸਮੇਤ 19 ਵਿਅਕਤੀਆਂ ਸ਼ਾਮਲ ਹਨ ਅਤੇ ਉਹ ਆਪਣੀ ਗ੍ਰਿਫ਼ਤਾਰੀ ਦੇ ਡਰ ਕਾਰਨ ਉਸ ’ਤੇ ਝੂਠੇ ਦੋਸ਼ ਲਾ ਕੇ ਡਰਾਉਣਾ ਚਾਹੁੰਦਾ ਹੈ। ਥਾਣਾ ਮੁਖੀ ਬਲਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਐਸਐਸਪੀ ਧਰੁਵ ਦਹੀਆ ਦੇ ਧਿਆਨ ਵਿਚ ਮਾਮਲਾ ਲਿਆ ਕੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਹ ਇਸ ਮਾਮਲੇ ਵਿੱਚ ਨਾਮਜ਼ਦ ਭੁਪਿੰਦਰ ਸਿੰਘ ਬਿੱਟੂ ਖਵਾਸਪੁਰ ਅਤੇ ਉਸ ਦੇ ਸਾਥੀਆਂ ਨੂੰ ਜਲਦ ਕਾਬੂ ਕਰ ਕੇ ਜੇਲ੍ਹ ਦਾ ਰਸਤਾ ਦਿਖਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਐਸਐਸਪੀ ਧਰੁਵ ਦਹੀਆ ਦੀਆਂ ਹਦਾਇਤਾਂ ਅਨੁਸਾਰ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰ ਰਹੇ ਹਨ। ਥਾਣਾ ਮੁਖੀ ਨੇ ਸਪੱਸ਼ਟ ਕੀਤਾ ਕਿ ਉਹ ਇਲਾਕੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਨੂੰ ਹਰ ਹੀਲੇ ਬਰਕਰਾਰ ਰੱਖਣਗੇ ਅਤੇ ਕਿਸੇ ਨੂੰ ਮਾਹੌਲ ਵਿਗਾੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਾਵੇਂ ਉਹ ਵਿਅਕਤੀ ਕਿਸੇ ਵੀ ਸਿਆਸੀ ਧਿਰ ਨਾਲ ਸਬੰਧਤ ਹੋਵੇ।

ਧਿਰ ਬਣ ਕੇ ਕੰਮ ਰਿਹੈ ਐੱਸਐੱਚਓ: ਬਿੱਟੂ

ਭੁਪਿੰਦਰ ਸਿੰਘ ਬਿੱਟੂ ਖਵਾਸਪੁਰ ਨੇ ਕਿਹਾ ਕਿ ਥਾਣਾ ਗੋਇੰਦਵਾਲ ਸਾਹਿਬ ਦਾ ਐਸਐਚਓ ਕਾਨੂੰਨ ਦੀਆਂ ਹੱਦਾਂ ਨੂੰ ਛਿੱਕੇ ਟੰਗ ਕੇ ਧਿਰ ਬਣ ਕੇ ਝੂਠੇ ਮਾਮਲੇ ਦਰਜ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਸਿਆਸਤਦਾਨ ਹੋਣ ਦੇ ਨਾਲ ਕਾਂਗਰਸ ਪਾਰਟੀ ਦੇ ਜ਼ਿੰਮੇਵਾਰ ਆਗੂ ਹਨ ਅਤੇ ਐਸਐਚਓ ਨੂੰ ਝੂਠਾ ਮਾਮਲਾ ਦਰਜ ਕਰਨ ਸਬੰਧੀ ਕਾਨੂੰਨੀ ਲੜਾਈ ਰਾਹੀਂ ਅਦਾਲਤ ਵਿੱਚ ਮਾਮਲਾ ਦਾਇਰ ਕੀਤਾ ਜਾਵੇਗਾ।


Comments Off on ਐਸਐਚਓ ਆਪਣਾ ਡੋਪ ਟੈਸਟ ਕਰਾਉਣ ਲਈ ਤਿਆਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.