ਗੈਂਗਸਟਰ ਰਾਜਵਿੰਦਰ ਘਾਲੀ ਦਾ ਕਤਲ !    ਨੌਜਵਾਨ ਸੋਚ: ਪੰਜਾਬ ’ਚ ਵਾਤਾਵਰਨ ਦਾ ਸੰਕਟ !    ਜਬਰ-ਜਨਾਹ ਦੀਆਂ ਪੀੜਤ ਕੁੜੀਆਂ ਤੇ ਸਾਡਾ ਸਮਾਜ !    ਨੌਜਵਾਨਾਂ ਵਿਚ ਵਧ ਰਹੀ ਅਸਹਿਣਸ਼ੀਲਤਾ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਸਵਾਮੀ ਨੇ ਪੁਰਾਣਾ ਰਿਕਾਰਡ ਕੱਢ ਕਾਂਗਰਸ ’ਤੇ ਨਿਸ਼ਾਨਾ ਸਾਧਿਆ !    ਨਾਗਰਿਕਤਾ ਬਿੱਲ ਦਾ ਡੇਢ ਕਰੋੜ ਲੋਕਾਂ ਨੂੰ ਲਾਭ ਹੋਵੇਗਾ: ਸੰਘ !    ਹਾਈਪਰਲੂਪ ਪ੍ਰਾਜੈਕਟ ਬਾਰੇ ਊਧਵ ਨਾਲ ਮੁਲਾਕਾਤ ਕਰਨਗੇ ਬ੍ਰੈਨਸਨ !    ਵਕੀਲਾਂ ਵੱਲੋਂ ਲਾਹੌਰ ਦੇ ਹਸਪਤਾਲ ’ਚ ਭੰਨਤੋੜ, ਪੰਜ ਮਰੀਜ਼ਾਂ ਦੀ ਮੌਤ !    ਪਾਕਿ ਅਦਾਲਤ ਵੱਲੋਂ ਹਾਫ਼ਿਜ਼ ਸਈਦ ਖ਼ਿਲਾਫ਼ ਦੋਸ਼ ਆਇਦ !    

ਐੱਨਡੀਏ ਭਾਈਵਾਲਾਂ ਨੇ ਬਿਹਤਰ ਸਹਿਯੋਗ ’ਤੇ ਦਿੱਤਾ ਜ਼ੋਰ

Posted On November - 18 - 2019

ਨਵੀਂ ਦਿੱਲੀ,17 ਨਵੰਬਰ
ਸ਼ਿਵ ਸੈਨਾ ਅਤੇ ਭਾਜਪਾ ਵਿੱਚ ਹੋਏ ਤੋੜ-ਵਿਛੋੜੇ ਦਾ ਅਸਰ ਅੱਜ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਦੀ ਮੀਟਿੰਗ ਵਿੱਚ ਸਪਸ਼ਟ ਦਿਖਾਈ ਦਿੱਤਾ ਹੈ। ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਅੱਜ ਬੁਲਾਈ ਐੱਨਡੀਏ ਦੀ ਮੀਟਿੰਗ ਵਿੱਚ ਸਾਰੀਆਂ ਭਾਈਵਾਲ ਪਾਰਟੀਆਂ ਵਿੱਚ ਆਪਸੀ ਸਹਿਯੋਗ ਵਧਾਉਣ ਦੀ ਲੋੜ ਮਹਿਸੂਸ ਕੀਤੀ ਗਈ ਅਤੇ ਕਨਵੀਨਰ ਲਾਉਣ ਦੀ ਮੰਗ ਵੀ ਉੱਠੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੱਤਾਧਾਰੀ ਗੱਠਜੋੜ ਇੱਕ ਵੱਡੇ ਪਰਿਵਾਰ ਦੀ ਤਰ੍ਹਾਂ ਹੈ। ਸ਼ਿਵ ਸੈਨਾ ਆਗੂਆਂ ਦੀ ਗੈਰਹਾਜ਼ਰੀ ਵਿੱਚ ਸ੍ਰੀ ਮੋਦੀ ਨੇ ਕਿਹਾ ਕਿ ਭਾਵੇਂ ਭਾਈਵਾਲਾਂ ਦੀ ਵਿਚਾਰਧਾਰਾ ਵੱਖ ਵੱਖ ਹੋ ਸਕਦੀ ਹੈ ਪਰ ਅਸੀਂ ਸਾਰੇ ਇੱਕ ਹੀ ਵੱਡੇ ਪਰਿਵਾਰ ਦੇ ਮੈਂਬਰ ਹਾਂ ਅਤੇ ਛੋਟੇ-ਛੋਟੇ ਮੁੱਦਿਆਂ ਉੱਤੇ ਨਹੀਂ ਉਲਝਣਾ ਚਾਹੀਦਾ।
ਬਾਅਦ ਵਿੱਚ ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਕਿਹਾ ਕਿ ਐੱਨਡੀਏ ਦੀ ਮੀਟਿੰਗ ਬਹੁਤ ਚੰਗੀ ਸੀ। ਸਾਡੇ ਭਾਈਵਾਲ ਭਾਰਤ ਦੀ ਵਿਭਿੰਨਤਾ ਅਤੇ 103 ਕਰੋੜ ਲੋਕਾਂ ਦੀਆ ਇੱਛਾਵਾਂ ਨੂੰ ਦਰਸਾਉਂਦੇ ਹਨ। ਅਸੀਂ ਆਪਣੇ ਕਿਸਾਨਾਂ, ਨੌਜਵਾਨਾਂ, ਨਾਰੀ ਸ਼ਕਤੀ ਅਤੇ ਗਰੀਬਾਂ ਦਾ ਜੀਵਨ ਸੰਵਾਰਨ ਲਈ ਹਰ ਕੋਸ਼ਿਸ਼ ਕਰਾਂਗੇ। ਮੀਟਿੰਗ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ ਪੀ ਨੱਡਾ ਵੀ ਸ਼ਾਮਲ ਹੋਏ ਅਤੇ ਸੰਸਦ ਵਿੱਚ ਕਾਰਵਾਈ ਚਲਾਉਣ ਲਈ ਕਾਰਜ-ਯੋਜਨਾ ਉਲੀਕੀ ਗਈ। ਮੀਟਿੰਗ ਵਿੱਚ ਕਈ ਭਾਈਵਾਲਾਂ ਜਿਨ੍ਹਾਂ ਵਿੱਚ ਲੋਕ ਜਨ ਸ਼ਕਤੀ ਪਾਰਟੀ ਦੇ ਪ੍ਰਧਾਨ ਚਿਰਾਗ ਪਾਸਵਾਨ ਵੀ ਸ਼ਾਮਲ ਸਨ, ਨੇ ਕੋਆਰਡੀਨੇਸ਼ਨ ਕਮੇਟੀ ਜਾਂ ਕਨਵੀਨਰ ਲਾਉਣ ਦੀ ਮੰਗ ਕੀਤੀ। ਪਾਸਵਾਨ ਨੇ ਸਭ ਤੋਂ ਪੁਰਾਣੀ ਭਾਈਵਾਲ ਪਾਰਟੀ ਸ਼ਿਵ ਸੈਨਾ ਵੱਲੋਂ ਗੱਠਜੋੜ ਛੱਡ ਜਾਣ ’ਤੇ ਚਿੰਤਾ ਪ੍ਰਗਟ ਕੀਤੀ।
ਉਨ੍ਹਾਂ ਕਿਹਾ ਕਿ ਪਹਿਲਾਂ ਤੇਲਗੂ ਦੇਸਮ ਪਾਰਟੀ ਗੱਠਜੋੜ ਛੱਡ ਗਈ ਹੈ ਅਤੇ ਫਿਰ ਰਾਸ਼ਟਰੀ ਲੋਕ ਸਮਤਾ ਪਾਰਟੀ ਨੇ ਨਾਤਾ ਤੋੜ ਲਿਆ ਹੈ ਅਤੇ ਹੁਣ ਸ਼ਿਵ ਸੈਨਾ ਐੱਨਡੀਏ ਤੋਂ ਵੱਖ ਹੋ ਗਈ ਹੈ।
ਪੀਟੀਆਈ


Comments Off on ਐੱਨਡੀਏ ਭਾਈਵਾਲਾਂ ਨੇ ਬਿਹਤਰ ਸਹਿਯੋਗ ’ਤੇ ਦਿੱਤਾ ਜ਼ੋਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.