ਗੈਂਗਸਟਰ ਰਾਜਵਿੰਦਰ ਘਾਲੀ ਦਾ ਕਤਲ !    ਨੌਜਵਾਨ ਸੋਚ: ਪੰਜਾਬ ’ਚ ਵਾਤਾਵਰਨ ਦਾ ਸੰਕਟ !    ਜਬਰ-ਜਨਾਹ ਦੀਆਂ ਪੀੜਤ ਕੁੜੀਆਂ ਤੇ ਸਾਡਾ ਸਮਾਜ !    ਨੌਜਵਾਨਾਂ ਵਿਚ ਵਧ ਰਹੀ ਅਸਹਿਣਸ਼ੀਲਤਾ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਸਵਾਮੀ ਨੇ ਪੁਰਾਣਾ ਰਿਕਾਰਡ ਕੱਢ ਕਾਂਗਰਸ ’ਤੇ ਨਿਸ਼ਾਨਾ ਸਾਧਿਆ !    ਨਾਗਰਿਕਤਾ ਬਿੱਲ ਦਾ ਡੇਢ ਕਰੋੜ ਲੋਕਾਂ ਨੂੰ ਲਾਭ ਹੋਵੇਗਾ: ਸੰਘ !    ਹਾਈਪਰਲੂਪ ਪ੍ਰਾਜੈਕਟ ਬਾਰੇ ਊਧਵ ਨਾਲ ਮੁਲਾਕਾਤ ਕਰਨਗੇ ਬ੍ਰੈਨਸਨ !    ਵਕੀਲਾਂ ਵੱਲੋਂ ਲਾਹੌਰ ਦੇ ਹਸਪਤਾਲ ’ਚ ਭੰਨਤੋੜ, ਪੰਜ ਮਰੀਜ਼ਾਂ ਦੀ ਮੌਤ !    ਪਾਕਿ ਅਦਾਲਤ ਵੱਲੋਂ ਹਾਫ਼ਿਜ਼ ਸਈਦ ਖ਼ਿਲਾਫ਼ ਦੋਸ਼ ਆਇਦ !    

ਐੱਮਕਿਊਐੱਮ ਆਗੂ ਅਲਤਾਫ਼ ਨੇ ਮੋਦੀ ਤੋਂ ਭਾਰਤ ’ਚ ਪਨਾਹ ਮੰਗੀ

Posted On November - 18 - 2019

ਲੰਡਨ, 17 ਨਵੰਬਰ
ਬਰਤਾਨੀਆ ’ਚ ਜਲਾਵਤਨੀ ਕੱਟ ਰਹੇ ਮੁਤਾਹਿਦਾ ਕੌਮੀ ਮੂਵਮੈਂਟ (ਐੱਮਕਿਊਐੱਮ) ਦੇ ਬਾਨੀ ਅਲਤਾਫ਼ ਹੁਸੈਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ਕੀਤੀ ਹੈ ਕਿ ਉਸ ਨੂੰ ਅਤੇ ਉਸ ਦੇ ਸਾਥੀਆਂ ਨੂੰ ਭਾਰਤ ’ਚ ਪਨਾਹ ਦਿੱਤੀ ਜਾਵੇ। ਉਸ ਨੇ ਕੌਮਾਂਤਰੀ ਨਿਆਂ ਅਦਾਲਤ ’ਚ ਆਪਣੇ ਕੇਸ ਲਈ ਕੁਝ ਵਿੱਤੀ ਸਹਾਇਤਾ ਦੇਣ ਦੀ ਮੰਗ ਵੀ ਕੀਤੀ ਹੈ। ਉਸ ਨੇ ਦਾਅਵਾ ਕੀਤਾ ਕਿ ਉਸ ਦਾ ਘਰ ਅਤੇ ਦਫ਼ਤਰ ਜ਼ਬਤ ਹਨ ਅਤੇ ਪਾਕਿਸਤਾਨੀ ਹਕੂਮਤ ਖ਼ਿਲਾਫ਼ ਨਿਆਂ ਲੈਣ ਲਈ ਉਸ ਕੋਲ ਕੋਈ ਸਾਧਨ ਨਹੀਂ ਬਚਿਆ ਹੈ। ਭਾਰਤੀ ਸਿਆਸਤ ’ਚ ਕੋਈ ਦਖ਼ਲ ਨਾ ਦੇਣ ਦਾ ਵਾਅਦਾ ਕਰਦਿਆਂ ਹੁਸੈਨ ਨੇ ਪਿਛਲੇ ਹਫ਼ਤੇ ਸੋਸ਼ਲ ਮੀਡੀਆ ’ਤੇ ਇਹ ਅਪੀਲ ਪਾਈ ਜਿਸ ’ਚ ਉਸ ਨੇ ਸੁਪਰੀਮ ਕੋਰਟ ਵੱਲੋਂ ਅਯੁੱਧਿਆ ਕੇਸ ਬਾਰੇ ਸੁਣਾਏ ਗਏ ਫ਼ੈਸਲੇ ਦਾ ਵੀ ਸਵਾਗਤ ਕੀਤਾ।
-ਪੀਟੀਆਈ


Comments Off on ਐੱਮਕਿਊਐੱਮ ਆਗੂ ਅਲਤਾਫ਼ ਨੇ ਮੋਦੀ ਤੋਂ ਭਾਰਤ ’ਚ ਪਨਾਹ ਮੰਗੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.