ਅਦਬ ਦਾ ਨੋਬੇਲ ਪੁਰਸਕਾਰ ਤੇ ਵਿਵਾਦ !    ਦੇਸ਼ ਭਗਤ ਯਾਦਗਾਰ ਹਾਲ ਦੀ ਸਿਰਜਣਾ ਦਾ ਇਤਿਹਾਸ !    ਮਹਾਨ ਵਿਗਿਆਨੀ ਸੀ.ਵੀ. ਰਮਨ !    ਤਿਲ੍ਹਕਣ ਅਤੇ ਫਿਸਲਣ !    ਲਾਹੌਰ-ਫ਼ਿਰੋਜ਼ਪੁਰ ਰੋਡ ਬਣਾਉਣ ਵਾਲਾ ਫ਼ੌਜੀ ਅਫ਼ਸਰ !    ਮਜ਼ਬੂਤ ਰੱਖਿਆ ਦੀਵਾਰ ਵਾਲਾ ਕੁੰਭਲਗੜ੍ਹ ਕਿਲ੍ਹਾ !    ਵਿਆਹ ਦੀ ਪਹਿਲੀ ਵਰ੍ਹੇਗੰਢ !    ਸੰਵਿਧਾਨ ’ਤੇ ਹਮਲੇ ਦਾ ਵਿਰੋਧ ਲਾਜ਼ਮੀ: ਸਿਧਾਰਥ ਵਰਦਰਾਜਨ !    ਆ ਆਪਾਂ ਘਰ ਬਣਾਈਏ !    ਵਿਗਿਆਨ ਗਲਪ ਦੀ ਦਸਤਾਵੇਜ਼ੀ ਲਿਖਤ !    

ਐੱਸਪੀ ਵੱਲੋਂ ਡੇਰਾ ਸਿਰਸਾ ਦੀ ਚੇਅਰਪਰਸਨ ਤਲਬ

Posted On November - 10 - 2019

ਨਿੱਜੀ ਪੱਤਰ ਪ੍ਰੇਰਕ
ਸਿਰਸਾ, 9 ਨਵੰਬਰ
ਡੇਰਾ ਸਿਰਸਾ ਦੀ ਚੇਅਰਪਰਸਨ ਵਿਪਾਸਨਾ ਅਤੇ ਵਾਈਸ ਚੇਅਰਪਰਸਨ ਸ਼ੋਭਾ ਇੰਸਾਂ ਨੂੰ ਐੱਸਪੀ ਵਿਜੈ ਪ੍ਰਤਾਪ ਨੇ ਆਪਣੇ ਦਫ਼ਤਰ ਵਿਚ ਤਲਬ ਕੀਤਾ। ਐੱਸਪੀ ਨੇ ਚੇਅਰਪਰਸਨ ਕੋਲੋਂ 12 ਨਵੰਬਰ ਨੂੰ ਡੇਰੇ ਦੇ ਪਹਿਲੇ ਗੱਦੀਨਸ਼ੀਨ ਸ਼ਾਹ ਮਸਤਾਨਾ ਦੇ ਜਨਮ ਦਿਹਾੜੇ ਸਬੰਧੀ ਹੋਣ ਵਾਲੇ ਸਮਾਗਮ ਦੀ ਜਾਣਕਾਰੀ ਲਈ ਸੁਰੱਖਿਆ ਪ੍ਰਬੰਧਾਂ ਬਾਰੇ ਹਦਾਇਤਾਂ ਜਾਰੀ ਕੀਤੀਆਂ। ਜ਼ਿਕਰਯੋਗ ਹੈ ਕਿ ਡੇਰਾ ਮੁਖੀ ਦੇ ਸਾਧਵੀ ਬਲਾਤਕਾਰ ਮਾਮਲੇ ਵਿਚ ਜੇਲ੍ਹ ਜਾਣ ਮਗਰੋਂ ਹੁਣ ਡੇਰੇ ਵਿਚ ਮੁੜ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ। ਡੇਰਾ ਪ੍ਰਬੰਧਕਾਂ ਵੱਲੋਂ ਡੇਰੇ ਦੇ ਪਹਿਲੇ ਗੱਦੀਨਸ਼ੀਨ ਸ਼ਾਹ ਮਸਤਾਨਾ ਦਾ ਜਨਮ ਦਿਹਾੜਾ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ। ਹੁਣ ਹਨੀਪ੍ਰੀਤ ਦੇ ਜੇਲ੍ਹੋਂ ਬਾਹਰ ਆਉਣ ਮਗਰੋਂ ਉਹ ਜ਼ਿਲ੍ਹਾ ਪ੍ਰਸ਼ਾਸਨ ਅੱਗੇ ਪੇਸ਼ ਹੋਈਆਂ ਅਤੇ ਡੇਰੇ ਦੀਆਂ ਗਤੀਵਿਧੀਆਂ ਦੀ ਜਾਣਕਾਰੀ ਅਧਿਕਾਰੀਆਂ ਨੂੰ ਦਿੱਤੀ।


Comments Off on ਐੱਸਪੀ ਵੱਲੋਂ ਡੇਰਾ ਸਿਰਸਾ ਦੀ ਚੇਅਰਪਰਸਨ ਤਲਬ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.