ਸਿੱਖਿਆ ਦੇ ਅੰਤਰਰਾਸ਼ਟਰੀਕਰਨ ਦਾ ਭਾਵ ਸਿਰਫ ਵਿਦਿਆਰਥੀ ਵਿਦੇਸ਼ ਭੇਜਣਾ ਨਹੀਂ: ਪਟਨਾਇਕ !    ਗੁਜਰਾਤ ’ਚ ਹੁਣ ਆਈਟੀਆਈ ਤੇ ਪੌਲੀਟੈਕਨਿਕ ਕਾਲਜਾਂ ’ਚ ਬਣਨਗੇ ਲਰਨਿੰਗ ਲਾਇਸੈਂਸ !    ਸ਼ਬਦ ਲੰਗਰ ਵਿਚ ‘ਜਗਤ ਗੁਰੂ ਬਾਬਾ’ ਕਿਤਾਬ ਵੰਡੀ !    ਖੱਡ ’ਚ ਕਾਰ ਡਿੱਗਣ ਕਾਰਨ ਦੋ ਹਲਾਕ !    ਦੋ ਰਾਜ ਸਭਾ ਸੀਟਾਂ ਲਈ ਜ਼ਿਮਨੀ ਚੋਣ 12 ਦਸੰਬਰ ਨੂੰ !    ਸਿੱਖਿਆ ਵਿਭਾਗ ਨੇ ਪੱਤਰਕਾਰੀ ਕਰ ਰਹੇ ਸਰਕਾਰੀ ਮੁਲਾਜ਼ਮਾਂ ’ਤੇ ਸ਼ਿਕੰਜਾ ਕੱਸਿਆ !    ਕਿੰਗਜ਼ ਇਲੈਵਨ ਪੰਜਾਬ ਨਾਲ ਜੁੜੇਗਾ ਗੌਤਮ !    ਮਿਉਂਸਿਪਲ ਪਾਰਕ ਦੀ ਮਾੜੀ ਹਾਲਤ ਕਾਰਨ ਲੋਕ ਔਖੇ !    ਕਾਂਗਰਸ ਵੱਲੋਂ ਦਿੱਲੀ ਸਰਕਾਰ ’ਤੇ ਘਪਲੇ ਦਾ ਦੋਸ਼ !    ਜੀਕੇ ਵੱਲੋਂ ਲਾਂਘੇ ਸਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ !    

ਕਬੱਡੀ ਕੱਪ: ਪਾਕਿਸਤਾਨ ਟੀਮ ਬਾਰੇ ਬੇਯਕੀਨੀ ਬਰਕਰਾਰ

Posted On November - 7 - 2019

ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 6 ਨਵੰਬਰ
ਭਾਰਤ ਨਾਲ ਤਲਖ਼ੀ ਕਾਰਨ ਪਾਕਿਸਤਾਨ ਟੀਮ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਕਬੱਡੀ ਕੱਪ ਵਿੱਚ ਹਿੱਸਾ ਲੈਣ ਬਾਰੇ ਬੇਯਕੀਨੀ ਬਣੀ ਹੋਈ ਹੈ। ਇਸ ਟੂਰਨਾਮੈਂਟ ਵਿੱਚ ਅੱਠ ਕੌਮਾਂਤਰੀ ਟੀਮਾਂ ਹਿੱਸਾ ਲੈਣਗੀਆਂ, ਜਿਸ ਦਾ ਆਗਾਜ਼ ਸੁਲਤਾਨਪੁਰ ਲੋਧੀ ਤੋਂ ਪਹਿਲੀ ਦਸੰਬਰ ਨੂੰ ਹੋਵੇਗਾ। ਇਸ ਤੋਂ ਇਲਾਵਾ ਅੰਮ੍ਰਿਤਸਰ (ਤਿੰਨ ਦਸੰਬਰ) ਵਿੱਚ ਇੱਕ ਮੈਚ, ਜਦੋਂਕਿ ਫ਼ਿਰੋਜ਼ਪੁਰ (4 ਦਸੰਬਰ ਨੂੰ) ਅਤੇ ਬਠਿੰਡਾ (ਪੰਜ ਦਸੰਬਰ) ਵਿੱਚ ਦੋ-ਦੋ ਮੈਚ ਖੇਡੇ ਜਾਣਗੇ। ਪਟਿਆਲਾ ਵਿੱਚ ਛੇ ਦਸੰਬਰ ਨੂੰ ਕੁਆਰਟਰ ਫਾਈਨਲ ਅਤੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਸੈਮੀਫਾਈਨਲ ਹੋਵੇਗਾ। ਟੂਰਨਾਮੈਂਟ ਦਾ ਫਾਈਨਲ ਦਸ ਦਸੰਬਰ ਨੂੰ ਡੇਰਾ ਬਾਬਾ ਨਾਨਕ ਵਿੱਚ ਖੇਡਿਆ ਜਾਵੇਗਾ।
ਪੰਜਾਬ ਖੇਡ ਵਿਭਾਗ ਦੇ ਸਕੱਤਰ ਸੰਜੇ ਕੁਮਾਰ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਪਾਕਿਸਤਾਨ ਤੇ ਭਾਰਤ ਸਣੇ ਅੱਠ ਕੌਮਾਂਤਰੀ ਕਬੱਡੀ ਟੀਮਾਂ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੀ ਟੀਮ ਬਾਰੇ ਸਥਿਤੀ ਹਾਲੇ ਸਪਸ਼ਟ ਨਹੀਂ ਹੋਈ। ਉਨ੍ਹਾਂ ਕਿਹਾ ਕਿ ਭਾਰਤੀ ਖੇਡ ਮੰਤਰਾਲੇ ਪਾਸੋਂ ਵੀ ਪਾਕਿਸਤਾਨ ਟੀਮ ਸਬੰਧੀ ਅਗਾਊਂ ਮਨਜ਼ੂਰੀ ਮਿਲਣੀ ਹਾਲੇ ਬਾਕੀ ਹੈ।


Comments Off on ਕਬੱਡੀ ਕੱਪ: ਪਾਕਿਸਤਾਨ ਟੀਮ ਬਾਰੇ ਬੇਯਕੀਨੀ ਬਰਕਰਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.