ਅਨਭੋਲ ਮਨ ਵਿਚ ਸਾਹਿਤ ਦਾ ਚੁੱਪ-ਚੁਪੀਤਾ ਪ੍ਰਵੇਸ਼ !    ਗੁਰਬਾਣੀ ਤੇ ਸੂਫ਼ੀਆਨਾ ਕਲਾਮ ਗਾਉਂਦਿਆਂ !    ਦਰਗਾਹ ਸ਼ਰੀਫ਼ ਕਾਰਨ ਪ੍ਰਸਿੱਧ ਅਜਮੇਰ !    ਮਾਰਿਆ ਜਾਵੇਂਗਾ ਤੂੰ ਵੀ ਇਕ ਦਿਨ !    ਰਾਮ ਕੁਮਾਰ ਦਾ ‘ਆਵਾਰਾ’ ਆਦਮੀ !    ਕਾਵਿ ਕਿਆਰੀ !    ਗ਼ਦਰ ਲਹਿਰ ਦਾ ਕਾਬੁਲ ਅੱਡਾ !    ਮੌਸਮ ਠੀਕ ਨਹੀਂ !    ਮਾਨਵੀ ਵੇਦਨਾ-ਸੰਵੇਦਨਾ ਦਾ ਪ੍ਰਗਟਾਵਾ !    ਨਵੇਂ ਰੰਗ ਦੀ ਸ਼ਾਇਰੀ !    

ਕਰਤਾਰਪੁਰ: ਪਾਕਿ ’ਚ ਖ਼ਾਲਿਸਤਾਨੀਆਂ ਦੀ ਮੌਜੂਦਗੀ ਭਾਰਤ ਲਈ ਚਿੰਤਾ ਦਾ ਵਿਸ਼ਾ

Posted On November - 11 - 2019

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਐਤਵਾਰ ਨੂੰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਦਾ ਅਲੌਕਿਕ ਦ੍ਰਿਸ਼। -ਫੋਟੋ: ਪੀਟੀਆਈ

ਨਵੀਂ ਦਿੱਲੀ, 10 ਨਵੰਬਰ
ਅਮਰੀਕਾ, ਇੰਗਲੈਂਡ ਅਤੇ ਕੈਨੇਡਾ ਤੋਂ ਆਉਣ ਵਾਲੇ ਵੱਖਵਾਦੀਆਂ ਸਮੇਤ ਪਾਕਿਸਤਾਨ ’ਚ ਖਾਲਿਸਤਾਨ ਪੱਖੀ ਆਗੂਆਂ ਦੀ ਮੌਜੂਦਗੀ ਨੇ ਭਾਰਤ ਨੂੰ ਡੂੰਘੇ ਫਿਕਰਾਂ ’ਚ ਪਾ ਦਿੱਤਾ ਹੈ। ਭਾਰਤ ਤੋਂ ਕਰਤਾਰਪੁਰ ਸਾਹਿਬ ਜਾਣ ਵਾਲੇ ਸਿੱਖ ਸ਼ਰਧਾਲੂਆਂ ਨਾਲ ਉਨ੍ਹਾਂ ਦੇ ਰਲ ਜਾਣ ਦੀ ਸੰਭਾਵਨਾ ਨੂੰ ਦੇਖਦਿਆਂ ਖ਼ੁਫ਼ੀਆ ਏਜੰਸੀਆਂ ਵੀ ਚੌਕਸ ਹੋ ਗਈਆਂ ਹਨ।
ਖ਼ੁਫ਼ੀਆ ਏਜੰਸੀਆਂ ਨੇ ਖ਼ਬਰਦਾਰ ਕੀਤਾ ਹੈ ਕਿ ਸਿੱਖਸ ਫਾਰ ਜਸਟਿਸ (ਐੱਸਐੱਫਜੇ) ਵਰਗੀਆਂ ਸਿੱਖ ਕੱਟੜਵਾਦੀ ਜਥੇਬੰਦੀਆਂ ਨੇ ਆਪਣੇ ਏਜੰਡੇ ਨੂੰ ਲਾਗੂ ਕਰਨ ਲਈ ਕਰਤਾਰਪੁਰ ਲਾਂਘੇ ਦੀ ਵਰਤੋਂ ਕਰਨ ਦੀ ਯੋਜਨਾ ਬਣਾਈ ਹੈ। ਐੱਸਐੱਫਜੇ ਨੂੰ ਪਾਕਿਸਤਾਨ ਆਧਾਰਿਤ ਆਕਾਵਾਂ ਵੱਲੋਂ ਪੰਜਾਬ ’ਚ ਦਹਿਸ਼ਤਗਰਦਾਂ ਨੂੰ ਪੈਸੇ ਅਤੇ ਹੋਰ ਸਹਾਇਤਾ ਮੁਹੱਈਆ ਕਰਾਉਣ ਲਈ ਵਰਤਿਆ ਜਾ ਰਿਹਾ ਹੈ ਤਾਂ ਜੋ ਉਥੇ ਦਹਿਸ਼ਤੀ ਕਾਰਵਾਈਆਂ ਨੂੰ ਅੰਜਾਮ ਦਿੱਤਾ ਜਾ ਸਕੇ। ਭਾਰਤ ਮੁਤਾਬਕ ਪਾਕਿਸਤਾਨ ’ਚ ਕਈ ਗੁਰਦੁਆਰਿਆਂ ਨੂੰ ਖਾਲਿਸਤਾਨ ਪੱਖੀ ਸੁਨੇਹਿਆਂ ਲਈ ਵਰਤਿਆ ਜਾ ਰਿਹਾ ਹੈ ਅਤੇ ਉਨ੍ਹਾਂ ਇਹ ਜਾਣਕਾਰੀ ਸਾਂਝੀ ਕੀਤੀ ਹੈ ਕਿ ‘ਸਿੱਖ ਰਾਏਸ਼ੁਮਾਰੀ 2020’ ਦੇ ਪਰਚੇ ਵੰਡੇ ਜਾ ਰਹੇ ਹਨ।
ਖ਼ੁਫ਼ੀਆ ਏਜੰਸੀਆਂ ਪਾਕਿਸਤਾਨ ਵੱਲੋਂ ਡਰੋਨਾਂ ਰਾਹੀਂ ਪੰਜਾਬ ’ਚ ਭੇਜੇ ਜਾ ਰਹੇ ਹਥਿਆਰਾਂ ਤੋਂ ਵੀ ਫਿਕਰਮੰਦ ਹਨ। ਭਾਰਤ ਨੇ ਵੱਖਵਾਦੀ ਅਤੇ ਅਤਿਵਾਦੀ ਹਾਫ਼ਿਜ਼ ਸਈਦ ਦੇ ਸਾਥੀ ਗੋਪਾਲ ਸਿੰਘ ਚਾਵਲਾ ਦੇ ਕਰਤਾਰਪੁਰ ਸਾਹਿਬ ਲਾਂਘੇ ਦੀ ਪ੍ਰਬੰਧਕੀ ਕਮੇਟੀ ’ਚ ਸ਼ਾਮਲ ਕੀਤੇ ਜਾਣ ’ਤੇ ਵੀ ਇਤਰਾਜ਼ ਪ੍ਰਗਟਾਇਆ ਸੀ।
ਪਾਕਿਸਤਾਨ ਵੱਲੋਂ ਕਰਤਾਰਪੁਰ ਸਾਹਿਬ ਬਾਰੇ ਜਾਰੀ ਵੀਡੀਓ ’ਚ ਸੰਤ ਜਰਨੈਲ ਸਿੰਘ ਭਿੰਡਰਾਵਾਲਾ, ਸ਼ਬੇਗ ਸਿੰਘ ਸਮੇਤ ਹੋਰਾਂ ਦੀਆਂ ਤਸਵੀਰਾਂ ਦਿਖਾਏ ਜਾਣ ’ਤੇ ਭਾਰਤ ਨੇ ਵਿਰੋਧ ਦਰਜ ਕਰਵਾਇਆ ਹੈ। ਕਰਤਾਰਪੁਰ ’ਚ ਗੁਰਦੁਆਰਾ ਦਰਬਾਰ ਸਾਹਿਬ ਨੇੜੇ ‘ਭਾਰਤੀ ਬੰਬ’ ਬਾਰੇ ਪੋਸਟਰ ਨੇ ਵੀ ਸ਼ੰਕੇ ਖੜ੍ਹੇ ਕੀਤੇ ਹਨ। ਪਾਕਿਸਤਾਨੀ ਅਧਿਕਾਰੀਆਂ ਵੱਲੋਂ ਉਥੇ ਲਾਏ ਗਏ ਬੋਰਡ ’ਤੇ ਦਾਅਵਾ ਕੀਤਾ ਗਿਆ ਹੈ ਕਿ ਭਾਰਤੀ ਹਵਾਈ ਸੈਨਾ ਨੇ 1971 ਦੀ ਜੰਗ ਵੇਲੇ ਗੁਰਦੁਆਰੇ ’ਤੇ ਬੰਬ ਸੁੱਟਿਆ ਸੀ। ਪੋਸਟਰ ’ਤੇ ਉਰਦੂ, ਗੁਰਮੁਖੀ ਅਤੇ ਅੰਗਰੇਜ਼ੀ ’ਚ ਸਤਰਾਂ ਲਿਖੀਆਂ ਗਈਆਂ ਹਨ ਜਿਸ ਦਾ ਸਿਰਲੇਖ ‘ਵਾਹਿਗੁਰੂ ਜੀ ਦੀ ਕਰਾਮਾਤ’ ਹੈ। ਪੋਸਟਰ ਮੁਤਾਬਕ ਵਾਹਿਗੁਰੂ ਜੀ ਦੇ ਆਸ਼ੀਰਵਾਦ ਕਾਰਨ ਬੰਬ ਖੂਹ ’ਚ ਡਿੱਗਿਆ ਸੀ ਅਤੇ ਦਰਬਾਰ ਸਾਹਿਬ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਸੀ। ਭਾਰਤ ਵੱਲੋਂ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਪਾਕਿਸਤਾਨ ਲਾਂਘੇ ਦੀ ਵਰਤੋਂ ਕਰਕੇ ਸਿੱਖਾਂ ਨੂੰ ਭਰਮਾਉਣਾ ਚਾਹੁੰਦਾ ਹੈ।
-ਆਈਏਐਨਐਸ


Comments Off on ਕਰਤਾਰਪੁਰ: ਪਾਕਿ ’ਚ ਖ਼ਾਲਿਸਤਾਨੀਆਂ ਦੀ ਮੌਜੂਦਗੀ ਭਾਰਤ ਲਈ ਚਿੰਤਾ ਦਾ ਵਿਸ਼ਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.