ਪੰਜ ਬੇਰੁਜ਼ਗਾਰ ਅਧਿਆਪਕ 79 ਦਿਨਾਂ ਮਗਰੋਂ ਟੈਂਕੀ ਤੋਂ ਉਤਰੇ !    ਨੌਜਵਾਨ ਸੋਚ:ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਪੰਜਾਬੀ ਸਮਾਜ ਵਿਚ ਜਾਤ ਪਾਤ ਦਾ ਘਿਨਾਉਣਾ ਰੂਪ !    ਸੋਸ਼ਲ ਮੀਡੀਆ: ਨੌਜਵਾਨਾਂ ਦੀ ਬੋਲੀ ਤੇ ਪੜ੍ਹਾਈ ਉਤੇ ਮਾੜਾ ਅਸਰ !    ਖੰਡ ਮਿੱਲਾਂ ਕਿਸਾਨਾਂ ਨੂੰ ਆਪਣੇ ਕੋਲੋਂ ਕਰਨ ਅਦਾਇਗੀ: ਰੰਧਾਵਾ !    ਪਰਵਾਸੀ ਮਜ਼ਦੂਰ ਨੂੰ ਨੂੜਣ ਦੀ ਵੀਡੀਓ ਵਾਇਰਲ ਹੋਣ ’ਤੇ ਦੋ ਖ਼ਿਲਾਫ਼ ਕੇਸ !    ‘ਪਵਿੱਤਰ ਗੈਂਗ’ ਨੇ ਲਈ ਪੰਡੋਰੀ ਤੇ ਜੀਜੇਆਣੀ ’ਚ ਦੋ ਨੌਜਵਾਨਾਂ ਨੂੰ ਗੋਲੀ ਮਾਰਨ ਦੀ ਜ਼ਿੰਮੇਵਾਰੀ !    ਡੋਪ ਟੈਸਟ ਮਾਮਲਾ: ਵਿਧਾਇਕ ਵੱਲੋਂ ਸਿਵਲ ਹਸਪਤਾਲ ਦੀ ਚੈਕਿੰਗ !    ਜਰਮਨੀ ਦੇ ਸਾਬਕਾ ਰਾਸ਼ਟਰਪਤੀ ਦੇ ਪੁੱਤਰ ਦੀ ਹੱਤਿਆ !    ਕਾਂਗਰਸ ਨੇ ਹਿਮਾਚਲ ਵਿੱਚ ਪਾਰਟੀ ਇਕਾਈ ਭੰਗ ਕੀਤੀ !    

ਕਰਤਾਰਪੁਰ ਲਾਂਘਾ ਖੁੱਲ੍ਹਣ ਦੀ ਖੁਸ਼ੀ ਮਨਾਈ

Posted On November - 10 - 2019

ਪੱਤਰ ਪ੍ਰੇਰਕ
ਨਵੀਂ ਦਿੱਲੀ 9 ਨਵੰਬਰ
ਕਰਤਾਰਪੁਰ ਲਾਂਘੇ ਦੇ ਉਦਘਾਟਨ ਨੂੰ ਲੈ ਕੇ ਸਿੱਖ ਪੰਥ ਵਿੱਚ ਖੁਸ਼ੀ ਦੀ ਲਹਿਰ ਹੈ, ਜਿਸ ਕਾਰਨ ਸਿੱਖਾਂ ਨੇ ਮਠਿਆਈਆਂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸੱਕਤਰ ਰਵਿੰਦਰ ਸਿੰਘ ਖੁਰਾਣਾ, ਮੈਂਬਰ ਓਮਕਾਰ ਸਿੰਘ ਰਾਜਾ ਨੇ ਆਪਣੇ ਸਾਥੀਆਂ ਨਾਲ ਠਿਆਈਆਂ ਵੰਡੀਆਂ। ਖੁਰਾਣਾ ਨੇ ਕਿਹਾ ਕਿ ਅੱਜ ਦੁਨੀਆ ਭਰ ਦੇ ਸਿੱਖਾਂ ਦੀ ਅਰਦਾਸ ਨੂੰ ਸਵੀਕਾਰ ਕਰ ਲਿਆ ਗਿਆ ਹੈ ਅਤੇ ਸੰਗਤ ਅੱਜ ਤੋਂ ਬਿਨਾਂ ਕਿਸੇ ਵੀਜ਼ਾ ਦੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕੇਗੀ। ਸਿਰਫ਼ ਸਿੱਖ ਹੀ ਨਹੀਂ, ਹਰ ਇਕ ਵਿਅਕਤੀ ਜੋ ਗੁਰੂ ਨਾਨਕ ਸਾਹਿਬ ਨੂੰ ਨਮਸਕਾਰ ਕਰਦਾ ਹੈ, ਗੁਰੂ ਘਰ ਵਿੱਚ ਵਿਸ਼ਵਾਸ ਰੱਖਦਾ ਹੈ ਅਤੇ ਉਸ ਕੋਲ ਪਾਸਪੋਰਟ ਹੈ, ਤਾਂ ਉਹ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਦਾ ਹੈ। ਇਸ ਇਤਿਹਾਸਕ ਦਿਹਾੜੇ ’ਤੇ ਸਾਰਿਆਂ ਨੂੰ ਵਧਾਈ ਦਿੰਦੇ ਹੋਏ ਖੁਰਾਣਾ ਨੇ ਭਾਰਤ ਅਤੇ ਪਾਕਿਸਤਾਨ ਦੋਵਾਂ ਸਰਕਾਰਾਂ ਦਾ ਵਿਸ਼ੇਸ਼ ਤੌਰ’ ਤੇ ਧੰਨਵਾਦ ਕੀਤਾ ਅਤੇ ਵਿਸ਼ੇਸ਼ ਤੌਰ ‘ਤੇ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਬੀਬੀ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕੀਤਾ, ਜਿਨ੍ਹਾਂ ਦੀਆਂ ਕੋਸ਼ਿਸ਼ਾਂ ਨੇ ਅੱਜ ਦਾ ਦਿਨ ਲਿਆਇਆ ਹੈ ਅਤੇ ਹੁਣ ਸੰਗਤ ਬਿਨਾਂ ਕਿਸੇ ਪਾਬੰਦੀ ਦੇ ਗੁਰੂ ਨਾਨਕ ਸਾਹਿਬ ਦੀ ਪਵਿੱਤਰ ਧਰਤੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕੇਗੀ।


Comments Off on ਕਰਤਾਰਪੁਰ ਲਾਂਘਾ ਖੁੱਲ੍ਹਣ ਦੀ ਖੁਸ਼ੀ ਮਨਾਈ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.