ਪੰਜ ਬੇਰੁਜ਼ਗਾਰ ਅਧਿਆਪਕ 79 ਦਿਨਾਂ ਮਗਰੋਂ ਟੈਂਕੀ ਤੋਂ ਉਤਰੇ !    ਨੌਜਵਾਨ ਸੋਚ:ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਪੰਜਾਬੀ ਸਮਾਜ ਵਿਚ ਜਾਤ ਪਾਤ ਦਾ ਘਿਨਾਉਣਾ ਰੂਪ !    ਸੋਸ਼ਲ ਮੀਡੀਆ: ਨੌਜਵਾਨਾਂ ਦੀ ਬੋਲੀ ਤੇ ਪੜ੍ਹਾਈ ਉਤੇ ਮਾੜਾ ਅਸਰ !    ਖੰਡ ਮਿੱਲਾਂ ਕਿਸਾਨਾਂ ਨੂੰ ਆਪਣੇ ਕੋਲੋਂ ਕਰਨ ਅਦਾਇਗੀ: ਰੰਧਾਵਾ !    ਪਰਵਾਸੀ ਮਜ਼ਦੂਰ ਨੂੰ ਨੂੜਣ ਦੀ ਵੀਡੀਓ ਵਾਇਰਲ ਹੋਣ ’ਤੇ ਦੋ ਖ਼ਿਲਾਫ਼ ਕੇਸ !    ‘ਪਵਿੱਤਰ ਗੈਂਗ’ ਨੇ ਲਈ ਪੰਡੋਰੀ ਤੇ ਜੀਜੇਆਣੀ ’ਚ ਦੋ ਨੌਜਵਾਨਾਂ ਨੂੰ ਗੋਲੀ ਮਾਰਨ ਦੀ ਜ਼ਿੰਮੇਵਾਰੀ !    ਡੋਪ ਟੈਸਟ ਮਾਮਲਾ: ਵਿਧਾਇਕ ਵੱਲੋਂ ਸਿਵਲ ਹਸਪਤਾਲ ਦੀ ਚੈਕਿੰਗ !    ਜਰਮਨੀ ਦੇ ਸਾਬਕਾ ਰਾਸ਼ਟਰਪਤੀ ਦੇ ਪੁੱਤਰ ਦੀ ਹੱਤਿਆ !    ਕਾਂਗਰਸ ਨੇ ਹਿਮਾਚਲ ਵਿੱਚ ਪਾਰਟੀ ਇਕਾਈ ਭੰਗ ਕੀਤੀ !    

ਕਰਤਾਰਪੁਰ ਲਾਂਘਾ: ਪਹਿਲੇ ਜਥੇ ਬਾਰੇ ਫ਼ੈਸਲੇ ਦੀ ਹਮਾਇਤ

Posted On November - 10 - 2019

ਪੱਤਰ ਪ੍ਰੇਰਕ
ਨਵੀਂ ਦਿੱਲੀ, 9 ਨਵੰਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਸਮੁੱਚਾ ਸਿੱਖ ਭਾਈਚਾਰਾ ਐੱਨਡੀਏ ਸਰਕਾਰ ਦਾ ਧੰਨਵਾਦੀ ਹੈ ਜਿਸਨੇ ਕਰਤਾਰਪੁਰ ਸਾਹਿਬ ਲਾਂਘੇ ਵਿੱਚੋਂ ਜਾਣ ਵਾਲੇ ਪਹਿਲੇ ਜਥੇ ਦੀ ਅਗਵਾਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੌਂਪੀ ਹੈ। ਸ੍ਰੀ ਸਿਰਸਾ ਨੇ ਕਿਹਾ ਕਿ ਪਹਿਲਾ ਜਥਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਵਾਸਤੇ ਜਾ ਰਿਹਾ ਹੈ ਤੇ ਸਾਨੂੰ ਫਖ਼ਰ ਹੈ ਕਿ ਦੇਸ਼ ਦੀ ਸਰਕਾਰ ਨੇ ਮਹਿਸੂਸ ਕੀਤਾ ਕਿ ਇਹ ਧਾਰਮਿਕ ਜਥਾ ਹੈ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਹੇਠ ਜਾਣਾ ਚਾਹੀਦਾ ਹੈ ਨਾ ਕਿ ਕਿਸੇ ਸਿਆਸੀ ਆਗੂ ਦੀ ਸਰਪ੍ਰਸਤੀ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਦੀ ਸਰਪ੍ਰਸਤੀ ਸਰਕਾਰਾਂ ਤੋਂ ਵੀ ਉਪਰ ਹੈ। ਉਨ੍ਹਾਂ ਕਿਹਾ ਕਿ ਅਸੀਂ ਉਨ੍ਹਾਂ ਦੇ ਕੋਟਿ ਕੋਟਿ ਧੰਨਵਾਦੀ ਹਾਂ ਤੇ ਰਿਣੀ ਰਹਾਂਗੇ ਜਿਨਾਂ ਨੇ 72 ਸਾਲ ਇਹ ਲਾਂਘਾ ਖੋਲਣ ਵਾਸਤੇ ਅਰਦਾਸਾਂ ਕੀਤੀਆਂ। ਸ੍ਰੀ ਸਿਰਸਾ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਦੁਨੀਆਂ ਦੇ ਕੋਨੇ ਕੋਨੇ ਵਿੱਚ ਬੈਠੇ ਹਰ ਉਸ ਵਿਅਕਤੀ ਦਾ ਧੰਨਵਾਦ ਕਰਦੀ ਹੈ ਜਿਸਨੇ ਲਾਂਘਾ ਖੋਲ੍ਹਣ ਵਾਸਤੇ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਨਾਮ ਲੇਵਾ ਸ਼ਰਧਾਲੂ ਦੀ ਇਹ ਸਭ ਤੋਂ ਵੱਡੀ ਖਾਹਿਸ਼ ਹੈ ਕਿ ਉਹ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰੇ ਅਤੇ ਇਹ ਖਾਹਿਸ਼ ਜਿਹੜੀ 72 ਸਾਲਾਂ ਬਾਅਦ ਪੂਰੀ ਹੋਈ ਹੈ। ਸ੍ਰੀ ਸਿਰਸਾ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਕਰਤਾਰਪੁਰ ਸਾਹਿਬ ਦੇ ਦਰਸ਼ਨ ਜ਼ਰੂਰ ਕਰੇ ਪਰ ਨਾਲ ਹੀ ਗੁਰਦੁਆਰਾ ਬੇਰ ਸਾਹਿਬ ਦੇ ਦਰਸ਼ਨ ਕਰਨਾ ਨਾ ਭੁੱਲੇ ਜਿਥੇ ਗੁਰੂ ਸਾਹਿਬ ਨੇ ਇਕ ਓਂਕਾਰ ਦਾ ਗਿਆਨ ਵੰਡਿਆ ਤੇ ਮੂਲ ਮੰਤਰ ਦੀ ਰਚਨਾ ਕੀਤੀ ਤੇ ਲੋਕਾਈ ਨੂੰ ਪਰਮਾਤਮਾ ਨਾਲ ਜੁੜਨ ਦਾ ਰਾਹ ਵਿਖਾਇਆ। ਸ੍ਰੀ ਸਿਰਸਾ ਨੇ ਕਿਹਾ ਕਿ ਹੁਣ ਸਮਾਂ ਹੈ ਕਿ ਸਾਰੀ ਦੁਨੀਆਂ ਦੇ ਲੋਕ ਮਿਲ ਕੇ 550 ਸਾਲਾ ਗੁਰਪੁਰਬ ਮਨਾਈਏ ਅਤੇ ਗੁਰੂ ਦਾ ਜਸ ਗਾਇਨ ਕਰੀਏ।


Comments Off on ਕਰਤਾਰਪੁਰ ਲਾਂਘਾ: ਪਹਿਲੇ ਜਥੇ ਬਾਰੇ ਫ਼ੈਸਲੇ ਦੀ ਹਮਾਇਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.