ਮਿਲੇ ਪ੍ਰਤਖਿ ਗੁਸਾਈਆ ਧੰਨਾ ਵਡਭਾਗਾ !    ਗੁਰਬਾਣੀ ਵਿੱਚ ਰਾਗਾਂ ਦੀ ਮਹੱਤਤਾ !    ਰੰਘਰੇਟਾ ਗੁਰੂ ਕਾ ਬੇਟਾ ਬਾਬਾ ਜੀਵਨ ਸਿੰਘ !    ਮੁੱਖ ਸਕੱਤਰ ਵੱਲੋਂ ਜਨਗਣਨਾ 2021 ਦੀਆਂ ਤਿਆਰੀਆਂ ਦਾ ਜਾਇਜ਼ਾ !    ਪੰਜਾਬ ਤੇ ਹਰਿਆਣਾ ਵਿੱਚ ਠੰਢੀਆਂ ਹਵਾਵਾਂ ਨਾਲ ਵਧੀ ਠੰਢ !    ਹਸਪਤਾਲ ’ਚ ਗੋਲੀਆਂ ਮਾਰ ਕੇ ਚਾਰ ਨੂੰ ਕਤਲ ਕੀਤਾ !    ਚਿਲੀ ਦਾ ਫ਼ੌਜੀ ਜਹਾਜ਼ 38 ਸਵਾਰਾਂ ਸਣੇ ਲਾਪਤਾ !    14 ਭਾਰਤੀਆਂ ਦੀਆਂ ਅਸਥੀਆਂ ਸੁਡਾਨ ਤੋਂ ਭਾਰਤ ਭੇਜੀਆਂ ਜਾਣਗੀਆਂ !    ਲਿਫਟ ਪੰਪ ਮਾਮਲਾ: ਕਿਸਾਨਾਂ ਦੇ ਗੁੱਸੇ ’ਤੇ ਭਰੋਸੇ ਵਾਲਾ ‘ਠੰਢਾ’ ਛਿੜਕ ਗਏ ਸਰਕਾਰੀਆ !    ਦਰਬਾਰ ਸਾਹਿਬ ’ਤੇ ਹੋਏ ਫ਼ੌਜੀ ਹਮਲੇ ਨੂੰ ਅਤਿਵਾਦੀ ਹਮਲਾ ਕਰਾਰ ਦੇਣ ਦੀ ਮੰਗ !    

ਕਾਂਗਰਸ ਨੇ ਹਿਮਾਚਲ ਵਿੱਚ ਪਾਰਟੀ ਇਕਾਈ ਭੰਗ ਕੀਤੀ

Posted On November - 21 - 2019

ਨਵੀਂ ਦਿੱਲੀ/ਸ਼ਿਮਲਾ: ਕਾਂਗਰਸ ਨੇ ਹਿਮਾਚਲ ਪ੍ਰਦੇਸ਼ ਵਿਚ ਆਪਣੀ ਪਾਰਟੀ ਇਕਾਈ ਨੂੰ ਭੰਗ ਕਰ ਦਿੱਤਾ ਹੈ। ਹਾਲਾਂਕਿ, ਪ੍ਰਦੇਸ਼ ਕਾਂਗਰਸ ਕਮੇਟੀ (ਪੀ.ਸੀ.ਸੀ.) ਦੇ ਪ੍ਰਧਾਨ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ। ਇਹ ਖੁਲਾਸਾ ਪਾਰਟੀ ਦੇ ਜਨਰਲ ਸੱਕਤਰ ਕੇ.ਸੀ. ਵੇਣੂਗੋਪਾਲ ਦੇ ਦਸਤਖ਼ਤਾਂ ਹੇਠ ਜਾਰੀ ਬਿਆਨ ਤੋਂ ਹੋਇਆ ਹੈ। ਪ੍ਰੈਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਹਿਮਾਚਲ ਪ੍ਰਦੇਸ਼ ਵਿਚ ਪ੍ਰਦੇਸ਼ ਕਾਂਗਰਸ, ਡੀਸੀਸੀ ਅਤੇ ਬੀਸੀਸੀ ਦੀਆਂ ਕਾਰਜਕਾਰੀ ਕਮੇਟੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰਨ ਦਾ ਫੈਸਲਾ ਕੀਤਾ ਹੈ। ਇਸੇ ਤਰ੍ਹਾਂ ਹਿਮਾਚਲ ਪ੍ਰਦੇਸ਼ ਯੂਥ ਕਾਂਗਰਸ ਨੇ ਬਿਲਾਸਪੁਰ ਜ਼ਿਲ੍ਹੇ ਦੇ ਦੋ ਬਲਾਕਾਂ ਦੀਆਂ ਆਪਣੀਆਂ ਕਾਰਜਕਾਰੀ ਕਮੇਟੀਆਂ ਭੰਗ ਕਰ ਦਿੱਤੀਆਂ ਹਨ। ਸੂਬਾ ਯੂਥ ਕਾਂਗਰਸ ਦੇ ਪ੍ਰਧਾਨ ਮਨੀਸ਼ ਠਾਕੁਰ ਨੇ ਇਕਿਹਾ ਕਿ ਨੈਣਾ ਦੇਵੀ ਅਤੇ ਜੁਖਲਾ ਬਲਾਕਾਂ ਦੇ ਕਾਰਜਕਾਰੀ ਪੈਨਲ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤੇ ਗਏ ਹਨ।

-ਪੀਟੀਆਈ


Comments Off on ਕਾਂਗਰਸ ਨੇ ਹਿਮਾਚਲ ਵਿੱਚ ਪਾਰਟੀ ਇਕਾਈ ਭੰਗ ਕੀਤੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.