ਗੈਂਗਸਟਰ ਰਾਜਵਿੰਦਰ ਘਾਲੀ ਦਾ ਕਤਲ !    ਨੌਜਵਾਨ ਸੋਚ: ਪੰਜਾਬ ’ਚ ਵਾਤਾਵਰਨ ਦਾ ਸੰਕਟ !    ਜਬਰ-ਜਨਾਹ ਦੀਆਂ ਪੀੜਤ ਕੁੜੀਆਂ ਤੇ ਸਾਡਾ ਸਮਾਜ !    ਨੌਜਵਾਨਾਂ ਵਿਚ ਵਧ ਰਹੀ ਅਸਹਿਣਸ਼ੀਲਤਾ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਸਵਾਮੀ ਨੇ ਪੁਰਾਣਾ ਰਿਕਾਰਡ ਕੱਢ ਕਾਂਗਰਸ ’ਤੇ ਨਿਸ਼ਾਨਾ ਸਾਧਿਆ !    ਨਾਗਰਿਕਤਾ ਬਿੱਲ ਦਾ ਡੇਢ ਕਰੋੜ ਲੋਕਾਂ ਨੂੰ ਲਾਭ ਹੋਵੇਗਾ: ਸੰਘ !    ਹਾਈਪਰਲੂਪ ਪ੍ਰਾਜੈਕਟ ਬਾਰੇ ਊਧਵ ਨਾਲ ਮੁਲਾਕਾਤ ਕਰਨਗੇ ਬ੍ਰੈਨਸਨ !    ਵਕੀਲਾਂ ਵੱਲੋਂ ਲਾਹੌਰ ਦੇ ਹਸਪਤਾਲ ’ਚ ਭੰਨਤੋੜ, ਪੰਜ ਮਰੀਜ਼ਾਂ ਦੀ ਮੌਤ !    ਪਾਕਿ ਅਦਾਲਤ ਵੱਲੋਂ ਹਾਫ਼ਿਜ਼ ਸਈਦ ਖ਼ਿਲਾਫ਼ ਦੋਸ਼ ਆਇਦ !    

ਕਾਂਗਰਸ ਵੱਲੋਂ ਦਿੱਲੀ ਸਰਕਾਰ ’ਤੇ ਘਪਲੇ ਦਾ ਦੋਸ਼

Posted On November - 15 - 2019

ਕਾਂਗਰਸ ਦੇ ਸੂਬਾ ਪ੍ਰਧਾਨ ਪ੍ਰੈੱਸ ਕਾਨਫਰੰਸ ਦੌਰਾਨ। -ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 14 ਨਵੰਬਰ
ਪ੍ਰਦੂਸ਼ਣ ਦਿੱਲੀ ਵਿੱਚ ਆਪਣੇ ਚਿੰਤਾਜਨਕ ਪੱਧਰ ’ਤੇ ਪਹੁੰਚ ਗਿਆ ਹੈ, ਇਸ ਦੌਰਾਨ ਰਾਜਨੀਤਿਕ ਪਾਰਟੀਆਂ ਦਰਮਿਆਨ ਦੋਸ਼ਾਂ ਦਾ ਦੌਰ ਜਾਰੀ ਹੈ। ਕਾਂਗਰਸ ਨੇ ਕੇਜਰੀਵਾਲ ਸਰਕਾਰ ’ਤੇ ਹਮਲਾ ਬੋਲਿਆ ਕਿ ਦਿੱਲੀ ਸਰਕਾਰ ਨੇ ਸਕੂਲੀ ਬੱਚਿਆਂ ਨੂੰ ਮਾਸਕ ਵੰਡਣ ਲਈ 10 ਕਰੋੜ ਰੁਪਏ ਖਰਚ ਕੀਤੇ ਪਰ ਬੱਚਿਆਂ ਨੂੰ ਮਾਸਕ ਨਹੀਂ ਮਿਲੇ।
ਪ੍ਰਦੇਸ਼ ਕਾਂਗਰਸ ਦੇ ਸੂਬਾ ਪ੍ਰਧਾਨ ਸ੍ਰੀ ਸੁਭਾਸ਼ ਚੌਪੜਾ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਇਸ਼ਤਿਹਾਰਬਾਜ਼ੀ ’ਤੇ 40 ਕਰੋੜ ਰੁਪਏ ਖਰਚ ਕੀਤੇ। ਕਾਂਗਰਸ ਨੇ ਦੋਸ਼ ਲਾਇਆ ਹੈ ਕਿ ਮਾਸਕ ਖਰੀਦਣ ਵਿਚ ਘਪਲਾ ਹੋਇਆ ਹੈ ਅਤੇ ਇਸ ਦੀ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਪਾਰਟੀ ਨੇ ਅੱਗੇ ਕਿਹਾ ਕਿ ਸਿਵਲ ਡਿਫੈਂਸ ਦੇ ਲੋਕ ਜੋ ਦਿੱਲੀ ਦੀ ਲਾਲ ਬੱਤੀ ’ਤੇ ਖੜੇ ਹਨ, ਉਹ ਆਮ ਆਦਮੀ ਪਾਰਟੀ ਦੇ ਵਰਕਰ ਹਨ, ਜਿਨ੍ਹਾਂ ਨੂੰ 600 ਰੁਪਏ ਦਿੱਤੇ ਜਾਂਦੇ ਹਨ। ਕਾਂਗਰਸ ਦਾ ਦੋਸ਼ ਹੈ ਕਿ ਦਿੱਲੀ ਸਰਕਾਰ ਨੇ ਪ੍ਰਦੂਸ਼ਣ ਬਾਰੇ ਕੁਝ ਨਹੀਂ ਕੀਤਾ। ਤਕਰੀਬਨ 9 ਲੱਖ ਬੱਚੇ ਦਿੱਲੀ ਨਗਰ ਨਿਗਮ ਦੇ ਸਕੂਲਾਂ ਵਿਚ ਪੜ੍ਹਦੇ ਹਨ, ਪਰ ਉਨ੍ਹਾਂ ਬੱਚਿਆਂ ਲਈ ਇਕ ਵੀ ਮਾਸਕ ਨਹੀਂ ਖਰੀਦਿਆ। ਇਸ ਨਾਲ ਕੇਜਰੀਵਾਲ ਸਰਕਾਰ ਸਕੂਲੀ ਬੱਚਿਆਂ ਦੇ ਜ਼ਰੀਏ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਵੋਟ ਬੈਂਕ ’ਤੇ ਨਜ਼ਰ ਰੱਖ ਰਹੀ ਹੈ, ਇਸ ਲਈ ਉਹ ਸਕੂਲੀ ਬੱਚਿਆਂ ਨੂੰ ਮਾਸਕ ਵੰਡਣ ਦਾ ਦਿਖਾਵਾ ਕਰ ਰਹੀਆਂ ਹਨ। ਕਾਂਗਰਸ ਨੇ ਕਿਹਾ ਕਿ ਦਿੱਲੀ ਵਿੱਚ ਜਨਤਕ ਆਵਾਜਾਈ ਵਿੱਚ ਸੁਧਾਰ ਨਹੀਂ ਹੋਇਆ ਹੈ, ਜਿਸ ਕਾਰਨ ਲੋਕ ਅੱਜ ਨਿੱਜੀ ਵਾਹਨਾਂ ’ਤੇ ਆਉਣ ਲਈ ਮਜਬੂਰ ਹਨ। 902 ਕਰੋੜ ਰੁਪਏ, ਜੋ ਕਿ ਹਰੇ ਟੈਕਸ ਦੇ ਪੈਸੇ ਹਨ, ਖਰਚੇ ਨਹੀਂ ਗਏ। ਹੁਣ ਕੇਜਰੀਵਾਲ ਉਹ ਪੈਸਾ ਆਪਣੀ ਪ੍ਰਚਾਰ ’ਤੇ ਖਰਚ ਕਰਨਗੇ।


Comments Off on ਕਾਂਗਰਸ ਵੱਲੋਂ ਦਿੱਲੀ ਸਰਕਾਰ ’ਤੇ ਘਪਲੇ ਦਾ ਦੋਸ਼
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.