ਅਦਬ ਦਾ ਨੋਬੇਲ ਪੁਰਸਕਾਰ ਤੇ ਵਿਵਾਦ !    ਦੇਸ਼ ਭਗਤ ਯਾਦਗਾਰ ਹਾਲ ਦੀ ਸਿਰਜਣਾ ਦਾ ਇਤਿਹਾਸ !    ਮਹਾਨ ਵਿਗਿਆਨੀ ਸੀ.ਵੀ. ਰਮਨ !    ਤਿਲ੍ਹਕਣ ਅਤੇ ਫਿਸਲਣ !    ਲਾਹੌਰ-ਫ਼ਿਰੋਜ਼ਪੁਰ ਰੋਡ ਬਣਾਉਣ ਵਾਲਾ ਫ਼ੌਜੀ ਅਫ਼ਸਰ !    ਮਜ਼ਬੂਤ ਰੱਖਿਆ ਦੀਵਾਰ ਵਾਲਾ ਕੁੰਭਲਗੜ੍ਹ ਕਿਲ੍ਹਾ !    ਵਿਆਹ ਦੀ ਪਹਿਲੀ ਵਰ੍ਹੇਗੰਢ !    ਸੰਵਿਧਾਨ ’ਤੇ ਹਮਲੇ ਦਾ ਵਿਰੋਧ ਲਾਜ਼ਮੀ: ਸਿਧਾਰਥ ਵਰਦਰਾਜਨ !    ਆ ਆਪਾਂ ਘਰ ਬਣਾਈਏ !    ਵਿਗਿਆਨ ਗਲਪ ਦੀ ਦਸਤਾਵੇਜ਼ੀ ਲਿਖਤ !    

ਕਾਨੂੰਗੋ ਤੇ ਦੋ ਪਟਵਾਰੀ ਮੁਅੱਤਲ

Posted On November - 11 - 2019

ਖੇਤਰੀ ਪ੍ਰਤੀਨਿਧ
ਧੂਰੀ, 10 ਨਵੰਬਰ
ਡਿਪਟੀ ਕਮਿਸ਼ਨਰ ਸੰਗਰੂਰ ਘਣਸ਼ਿਆਮ ਥੋਰੀ ਨੇ ਝੋਨੇ ਦੀ ਪਰਾਲੀ ਸਾੜਨ ਦੇ ਮਾਮਲਿਆਂ ਬਾਰੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਰਿਪੋਰਟ ਦੇਣ ਵਿਚ ਅਣਗਹਿਲੀ ਵਰਤਣ ਵਾਲੇ ਤਿੰਨ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਸ੍ਰੀ ਥੋਰੀ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ ਅਤੇ ਅਜਿਹੇ ਨਾਜ਼ੁਕ ਵੇਲੇ ਅਜਿਹੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਡਿਪਟੀ ਕਮਿਸ਼ਨਰ ਨੇ ਐੱਸਡੀਐੱਮ ਧੂਰੀ ਸਤਵੰਤ ਦੀ ਸਿਫਾਰਸ਼ ’ਤੇ ਤਹਿਸੀਲ ਦਫ਼ਤਰ ਧੂਰੀ ਦੇ ਦਫ਼ਤਰ ਕਾਨੂੰਗੋ ਗੋਪਾਲ ਕ੍ਰਿਸ਼ਨ, ਪਟਵਾਰੀ ਹਲਕਾ ਭਸੌੜ ਆਸ਼ੂਤੋਸ਼ ਕੁਮਾਰ ਅਤੇ ਪਟਵਾਰੀ ਹਲਕਾ ਬਾਲੀਆਂ ਬੀ ਸਵਤੰਤਰ ਕੁਮਾਰ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਸਬੰਧੀ ਰਿਪੋਰਟ ਨਾ ਕਰਨ ਕਰਕੇ ਆਪਣੀ ਡਿਊਟੀ ਪ੍ਰਤੀ ਲਾਪ੍ਰਵਾਹੀ ਵਰਤਣ ਕਾਰਨ ਮੁਅੱਤਲ ਕਰ ਦਿੱਤਾ ਹੈ।


Comments Off on ਕਾਨੂੰਗੋ ਤੇ ਦੋ ਪਟਵਾਰੀ ਮੁਅੱਤਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.