ਸਿੱਖਿਆ ਦੇ ਅੰਤਰਰਾਸ਼ਟਰੀਕਰਨ ਦਾ ਭਾਵ ਸਿਰਫ ਵਿਦਿਆਰਥੀ ਵਿਦੇਸ਼ ਭੇਜਣਾ ਨਹੀਂ: ਪਟਨਾਇਕ !    ਗੁਜਰਾਤ ’ਚ ਹੁਣ ਆਈਟੀਆਈ ਤੇ ਪੌਲੀਟੈਕਨਿਕ ਕਾਲਜਾਂ ’ਚ ਬਣਨਗੇ ਲਰਨਿੰਗ ਲਾਇਸੈਂਸ !    ਸ਼ਬਦ ਲੰਗਰ ਵਿਚ ‘ਜਗਤ ਗੁਰੂ ਬਾਬਾ’ ਕਿਤਾਬ ਵੰਡੀ !    ਖੱਡ ’ਚ ਕਾਰ ਡਿੱਗਣ ਕਾਰਨ ਦੋ ਹਲਾਕ !    ਦੋ ਰਾਜ ਸਭਾ ਸੀਟਾਂ ਲਈ ਜ਼ਿਮਨੀ ਚੋਣ 12 ਦਸੰਬਰ ਨੂੰ !    ਸਿੱਖਿਆ ਵਿਭਾਗ ਨੇ ਪੱਤਰਕਾਰੀ ਕਰ ਰਹੇ ਸਰਕਾਰੀ ਮੁਲਾਜ਼ਮਾਂ ’ਤੇ ਸ਼ਿਕੰਜਾ ਕੱਸਿਆ !    ਕਿੰਗਜ਼ ਇਲੈਵਨ ਪੰਜਾਬ ਨਾਲ ਜੁੜੇਗਾ ਗੌਤਮ !    ਮਿਉਂਸਿਪਲ ਪਾਰਕ ਦੀ ਮਾੜੀ ਹਾਲਤ ਕਾਰਨ ਲੋਕ ਔਖੇ !    ਕਾਂਗਰਸ ਵੱਲੋਂ ਦਿੱਲੀ ਸਰਕਾਰ ’ਤੇ ਘਪਲੇ ਦਾ ਦੋਸ਼ !    ਜੀਕੇ ਵੱਲੋਂ ਲਾਂਘੇ ਸਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ !    

ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਪੰਚਾਇਤਾਂ ਗਲ ਪੰਜਾਲੀ

Posted On November - 9 - 2019

ਮਹਿੰਦਰ ਸਿੰਘ ਰੱਤੀਆਂ
ਮੋਗਾ, 8 ਨਵੰਬਰ

ਸਰਪੰਚਾਂ ਨੂੰ ਸੰਬੋਧਨ ਕਰਦੇ ਹੋਏ ਐੱਸਡੀਐੱਮ ਨਰਿੰਦਰ ਸਿੰਘ ਧਾਲੀਵਾਲ।

ਪੰਜਾਬ ’ਚ ਸਖ਼ਤੀ ਦੇ ਬਾਵਜੂਦ ਪਰਾਲੀ ਸਾੜਨ ਦਾ ਰੁਝਾਨ ਰੁਕ ਨਹੀਂ ਰਿਹਾ। ਜ਼ਿਲ੍ਹਾ ਮੋਗਾ ਦੇ ਵੱਖ ਵੱਖ ਥਾਣਿਆਂ ’ਚ ਕਈ ਔਰਤਾਂ ਸਣੇ 406 ਕਿਸਾਨਾਂ ਖ਼ਿਲਾਫ਼ ਐੱਫ਼ਆਈਆਰ ਦਰਜ ਕੀਤੀ ਗਈ ਅਤੇ ਤਕਰੀਬਨ 130 ਕਿਸਾਨਾਂ ਦੀ ਗ੍ਰਿਫ਼ਤਾਰੀ ਮਗਰੋਂ ਜ਼ਮਾਨਤ ’ਤੇ ਰਿਹਾ ਕਰ ਦਿੱਤਾ ਗਿਆ। ਪ੍ਰਸ਼ਾਸਨ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਪੰਚਾਇਤਾਂ ਗਲ ਵੀ ਪੰਜਾਲੀ ਪਾ ਦਿੱਤੀ ਹੈ। ਪਿੰਡ ਦੇ ਚੌਕੀਦਾਰ, ਨੰਬਰਦਾਰ ਤੇ ਸਰਪੰਚ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਦੀ ਸੂਚਨਾ ਦੇਣ ਲਈ ਪਾਬੰਦ ਕੀਤਾ ਗਿਆ ਹੈ।
ਇਥੇ ਬਲਾਕ ਮੋਗਾ-2 ਵਿੱਚ ਐੱਸਡੀਐੱਮ ਨਰਿੰਦਰ ਸਿੰਘ ਧਾਲੀਵਾਲ ਨੇ ਪੰਚਾਂ, ਸਰਪੰਚਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਇਸ ਗੈਰ-ਸਿਹਤਮੰਦ ਰੁਝਾਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕਿਸਾਨਾਂ ਨੂੰ ਜਾਗਰੂਕ ਕਰਨ ਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਦੀ ਸੂਚਨਾ ਪ੍ਰਸ਼ਾਸਨ ਨੂੰ ਦੇ ਕੇ ਆਪਣਾ ਫ਼ਰਜ਼ ਨਿਭਾਉਣ। ਇਸ ਮੌਕੇ ਉਨ੍ਹਾਂ ਸਪਸ਼ਟ ਕੀਤਾ ਕਿ ਸੁਪਰੀਮ ਕੋਰਟ ਵੱਲੋਂ ਫਸਲ ਦੀ ਰਹਿੰਦ ਖੂੰਹਦ ਅਤੇ ਪਰਾਲੀ ਨੂੰ ਸੰਭਾਲਣ ਲਈ ਕਿਸਾਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਦਿੱਤਾ ਜਾਣ ਵਾਲਾ ਮੁਆਵਜ਼ਾ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਨਹੀਂ ਮਿਲੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਮੋਹਤਬਰ ਵਿਅਕਤੀਆਂ (ਚੌਕੀਦਾਰ, ਨੰਬਰਦਾਰ ਤੇ ਸਰਪੰਚ ਆਦਿ) ਨੂੰ ਪਤਾ ਹੁੰਦਾ ਹੈ ਕਿ ਕਿਹੜਾ ਵਿਅਕਤੀ ਗੈਰਕਾਨੂੰਨੀ ਕੰਮ ਕਰ ਰਿਹਾ ਹੈ ਪਰ ਉਹ ਇਸ ਬਾਰੇ ਪ੍ਰਸ਼ਾਸਨ ਨੂੰ ਸੂਚਨਾ ਨਹੀਂ ਦਿੰਦੇ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਚੌਕੀਦਾਰਾਂ, ਨੰਬਰਦਾਰਾਂ ਅਤੇ ਸਰਪੰਚਾਂ ਆਦਿ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਹ ਸੂਚਨਾ ਪ੍ਰਸ਼ਾਸਨ ਨਾਲ ਸਾਂਝੀ ਕਰਨ, ਤਾਂ ਜੋ ਸਮੇਂ ਸਿਰ ਢੁਕਵੀਂ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।
ਇਸ ਮੌਕੇ ਉੱਡਣ ਦਸਤਾ ਮੁਹਿੰਮ ਦੇ ਮੁਖੀ ਡਾ. ਜਸਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਤੋਂ ਹੋਣ ਵਾਲੇ ਧੂੰਏਂ ਦਾ ਇਨਸਾਨੀ ਜੀਵਨ ’ਤੇ ਨੁਕਸਾਨ ਤਾਂ ਹੁੰਦਾ ਹੈ ਉੱਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ ਨੇ ਕਿਹਾ ਕਿ ਸੁਪਰੀਮ ਕੋਰਟ ਦੀਆਂ ਹਦਾਇਤਾਂ ’ਤੇ ਮੁਆਵਜਾ ਨੀਤੀ ਜਲਦੀ ਬਣ ਜਾਵੇਗੀ। ਇਸ ਮੌਕੇ ਬੀਡੀਪੀਓ ਜਸਵੰਤ ਸਿੰਘ ਵੜੈਚ ਨੇ ਪੰਚਾਇਤਾਂ ਨੂੰ ਆਪਣਾ ਬਣਦਾ ਯੋਗਦਾਨ ਪਾਉਣ ਦਾ ਸੱਦਾ ਦਿੰਦਿਆਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਲਈ ਜਾਗਰੂਕ ਕੀਤਾ।


Comments Off on ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਪੰਚਾਇਤਾਂ ਗਲ ਪੰਜਾਲੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.