ਆਈਸੀਐੱਮਆਰ ਦੇ ਸੀਨੀਅਰ ਵਿਗਿਆਨੀ ਦੀ ਕਰੋਨਾ ਰਿਪੋਰਟ ਪਾਜ਼ੇਟਿਵ !    ਸਿਰਸਾ ਵਿੱਚ ਕਰੋਨਾ ਦੇ 28 ਨਵੇਂ ਕੇਸ ਸਾਹਮਣੇ ਆਉਣ ਨਾਲ ਦਹਿਸ਼ਤ !    ਕੇਜਰੀਵਾਲ ਵੱਲੋਂ ਦਿੱਲੀ ਦੀਆਂ ਹੱਦਾਂ ਸੀਲ ਕਰਨ ਦਾ ਐਲਾਨ !    ਨੌਸ਼ਹਿਰਾ ਸੈਕਟਰ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਤਿੰਨ ਦਹਿਸ਼ਤਗਰਦ ਹਲਾਕ !    ਨਾਰਕੋ ਟੈਰਰ ਮਾਡਿਊਲ ਦਾ ਪਰਦਾਫਾਸ਼, ਜੈਸ਼ ਦੇ 6 ਮੈਂਬਰ ਗ੍ਰਿਫ਼ਤਾਰ !    ਕਰੋਨਾ ਨਾਲ 5934 ਮੌਤਾਂ, ਭਾਰਤ ਨੌਵੇਂ ਤੋਂ ਸੱਤਵੇਂ ਸਥਾਨ ’ਤੇ ਪੁੱਜਾ !    ਸੰਗੀਤਕਾਰ ਵਾਜਿਦ ਖ਼ਾਨ ਦੀ ਕਰੋਨਾ ਨਾਲ ਮੌਤ !    ਕਰੋਨਾ: ਪਟਿਆਲਾ ’ਚ ਆਸ਼ਾ ਵਰਕਰ ਸਮੇਤ 4 ਪਾਜ਼ੇਟਿਵ ਕੇਸ !    ਪੀੜਤ ਪਰਿਵਾਰ ਵੱਲੋਂ ਪੁਲੀਸ ’ਤੇ ਬਿਆਨ ਨਾ ਲੈਣ ਦੇ ਦੋਸ਼ !    ਵੇ ਹੋਵੇ ਅਨਲੌਕ ਵਿੱਚ ਇਨ੍ਹਾਂ ਨੂੰ ਕਰੋਨਾ, ਉਭਰੇ ਕੋਈ ਖੂਨ ਨਵਾਂ !    

ਕਿਸਾਨ ਜਥੇਬੰਦੀਆਂ ਨੇ ਥਾਣਿਆਂ ਅੱਗੇ ਧਰਨੇ ਲਾਏ

Posted On November - 9 - 2019

ਥਾਣਾ ਸਦਰ ਰਾਮਪੁਰਾ ਅੱਗੇ ਧਰਨਾ ਦਿੰਦੇ ਹੋਏ ਕਿਸਾਨ। -ਫੋਟੋ: ਰਮਨਦੀਪ

ਮਨੋਜ ਸ਼ਰਮਾ
ਬਠਿੰਡਾ, 8 ਨਵੰਬਰ
ਜ਼ਿਲ੍ਹੇ ਵਿੱਚ ਅੱਜ ਵੀ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਵੱਖ ਵੱਖ ਥਾਣਿਆਂ ਵਿੱਚ ਕੇਸ ਦਰਜ ਕੀਤੇ ਗਏ ਹਨ ਜਿਸ ਤੋਂ ਕਿਸਾਨ ਜਥੇਬੰਦੀਆਂ ਖ਼ਫ਼ਾ ਹੋ ਗਈਆਂ ਹਨ। ਅੱਜ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਥਰਮਲ ਪੁਲੀਸ ਨੇ ਪਿੰਡ ਸਿਵੀਆ ਦੇ ਕਿਸਾਨ ਹਰਪਾਲ ਸਿੰਘ ਤੇ ਕੁਲਵੰਤ ਸਿੰਘ ਨੂੰ ਦਿਨ ਚੜ੍ਹਦੇ ਹੀ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ। ਇਸ ਤੋਂ ਖ਼ਫ਼ਾ ਹੋ ਕੇ ਪਿੰਡ ਦੇ ਲੋਕਾਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਦੇ ਝੰਡੇ ਹੇਠ ਥਾਣਾ ਥਰਮਲ ਦਾ ਘਿਰਾਓ ਕਰ ਕੇ ਨਾਅਰੇਬਾਜ਼ੀ ਕੀਤੀ। ਇਸ ’ਤੇ ਪੁਲੀਸ ਨੇ ਕਿਸਾਨਾਂ ਨੂੰ ਛੱਡ ਦਿੱਤਾ।
ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਅਮਰੀਕ ਸਿੰਘ ਸਿਵੀਆ ਨੇ ਚਿਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਖ਼ਿਲਾਫ਼ ਧੱਕੇ ਨਾਲ ਕੇਸ ਦਰਜ ਕਰਨ ਦੀ ਕੋਸ਼ਿਸ਼ ਕੀਤੀ ਤਾਂ ਯੂਨੀਅਨ ਸੰਘਰਸ਼ ਨੂੰ ਤੇਜ਼ ਕਰੇਗੀ। ਕਿਸਾਨ ਆਗੂ ਜਗਸੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੂਹਰੇ ਮਾਪਦੰਡ ਅਪਣਾ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕੇ ਜ਼ਿਲ੍ਹੇ ਵਿੱਚ ਕਿਸਾਨਾਂ ’ਤੇ ਕੀਤੇ ਗਏ ਕੇਸ ਰੱਦ ਕੀਤੇ ਜਾਣ। ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ਼ਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਕਿਸਾਨਾਂ ਖ਼ਿਲਾਫ਼ ਪਰਚੇ ਦਰਜ ਕਰਨ ਦੀ ਨਿੰਦਾ ਕੀਤੀ। ਥਾਣਾ ਥਰਮਲ ਦੇ ਐੱਸਆਈ ਗੁਰਦਾਸ ਸਿੰਘ ਨੇ ਦੱਸਿਆ ਕਿ ਪਰਾਲੀ ਸਾੜਨ ਦੇ ਦੋਸ਼ ਹੇਠ ਪਿੰਡ ਸਿਵੀਆਂ ਦੇ ਕਿਸਾਨ ਕੁਲਵੰਤ ਸਿੰਘ ਪੁੱਤਰ ਬਚਿੱਤਰ ਸਿੰਘ ਅਤੇ ਕਿਸਾਨ ਹਰਪਾਲ ਸਿੰਘ ਪੁੱਤਰ ਹਾਕਮ ਸਿੰਘ ਖ਼ਿਲਾਫ ਕੇਸ ਦਰਜ ਕੀਤਾ ਗਿਆ ਹੈ। ਦੋਵਾਂ ਕਿਸਾਨਾਂ ਨੂੰ ਗ੍ਰਿਫਤਾਰ ਕਰਨ ਮਗਰੋਂ ਜ਼ਮਾਨਤ ਉੱਪਰ ਰਿਹਾਅ ਕਰ ਦਿੱਤੇ ਗਏ ਹਨ।
ਕੋਟਫੱਤਾ (ਜਸਵੀਰ ਸਿੱਧੂ): ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਸੋਹਣ ਸਿੰਘ ਕੋਟਫੱਤਾ ਦੀ ਅਗਵਾਈ ਵਿੱਚ ਬਿਨਾਂ ਐੱਸ.ਐੱਮ.ਐੱਸ. ਤੋਂ ਕਟਾਈ ਕਰ ਰਹੀ ਕੰਬਾਈਨ ਦਾ ਚਲਾਨ ਕੱਟਣ ਆਏ ਖੇਤੀਬਾੜੀ ਵਿਭਾਗ ਮੌੜ ਦੇ ਅੀਧਕਾਰੀਆਂ ਦਾ ਘਿਰਾਓ ਕੀਤਾ ਗਿਆ ਅਤੇ ਵਾਪਿਸ ਬੇਰੰਗ ਮੋੜ ਦਿੱਤਾ। ਕਿਸਾਨ ਆਗੂ ਬੇਅੰਤ ਸਿੰਘ ਮਹਿਮਾਂ ਸਰਜਾ ਨੇ ਦੱਸਿਆ ਕਿ ਪਿੰਡ ਕੋਟਫੱਤਾ ਦੀ ਕੰਬਾਈਨ ਜੋ ਬਿਨਾਂ ਐੱਸ.ਐੱਮ.ਐੱਸ. ਤੋਂ ਝੋਨੇ ਦੀ ਕਟਾਈ ਕਰ ਰਹੀ ਸੀ, ਉਸ ਦਾ ਚਲਾਨ ਕੱਟਣ ਵਾਸਤੇ ਖੇਤੀਬਾੜੀ ਵਿਭਾਗ ਮੌੜ ਦੇ ਨਿਗਰਾਨ ਅਧਿਕਾਰੀ ਰਣਜੋਤ ਸਿੰਘ, ਜਗਸੀਰ ਸਿੰਘ ਅਤੇ ਟੈਕਨੀਸੀਅਨ ਸੁਖਦੀਪ ਸਿੰਘ ਮੌਕੇ ’ਤੇ ਆ ਗਏ ਜਿਨ੍ਹਾਂ ਦਾ ਕਿਸਾਨਾਂ ਨੇ ਘਿਰਾਓ ਕਰ ਲਿਆ। ਥਾਣਾ ਕੋਟਫੱਤਾ ਦੇ ਥਾਣੇਦਾਰ ਮਨਜੀਤ ਸਿੰਘ ਵੀ ਪੁਲੀਸ ਪਾਰਟੀ ਸਮੇਤ ਮੌਕੇ ’ਤੇ ਆ ਗਏ ਅਤੇ ਕਿਸਾਨ ਖ਼ਿਲਾਫ਼ ਕਾਰਵਾਈ ਨਾ ਕਰਨ ਦਾ ਭਰੋਸਾ ਦੇ ਕੇ ਘਿਰਾਓ ਖ਼ਤਮ ਕਰਵਾਇਆ।
ਚਾਉਕੇ (ਰਮਨਦੀਪ ਸਿੰਘ): ਪਰਾਲੀ ਸਾੜਨ ਤੇ ਕਿਸਾਨ ਖ਼ਿਲਾਫ਼ ਕੇਸ ਦਰਜ ਕਰਨ ਨੂੰ ਲੈਕੇ ਬੀਕੇਯੂ ਉਗਰਾਹਾਂ ਵੱਲੋਂ ਥਾਣਾ ਸਦਰ ਰਾਮਪੁਰਾ ਦੇ ਬਾਹਰ ਧਰਨਾ ਲਗਾ ਕੇ ਸਰਕਾਰ ਅਤੇ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸੇ ਦੌਰਾਨ ਪਾਰਲੀ ਸਾੜਨ ਦੇ ਮਸਲੇ ਸਬੰਧੀ ਪਿੰਡ ਮੰਡੀ ਕਲਾਂ ਵਿੱਚ ਬੀਕੇਯੂ ਸਿੱਧੂਪੁਰ ਵੱਲੋਂ ਇਕੱਠ ਕੀਤਾ ਗਿਆ, ਜਿਸ ਵਿੱਚ ਕਿਸਾਨ ਆਗੂ ਬਲਰਾਜ ਸਿੰਘ ਨੇ ਪ੍ਰਸ਼ਾਸਨ ਤੋਂ ਪਰਾਲੀ ਪ੍ਰਬੰਧਨ ਲਈ ਮੁਆਵਜ਼ੇ ਦੀ ਮੰਗ ਕੀਤੀ। ਇਸ ਸਬੰਧੀ ਜਦੋਂ ਸਦਰ ਥਾਣਾ ਰਾਮਪੁਰਾ ਦੇ ਐੱਸਐੱਚਓ ਨਿਰਮਲ ਸਿੰਘ ਮਾਨ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪਰਾਲੀ ਸਾੜਣ ਵਾਲੇ ਤਿੰਨ ਕਿਸਾਨਾਂ ਖ਼ਿਲਾਫ਼ ਪਰਚੇ ਦਰਜ ਕੀਤੇ ਗਏ ਹਨ।

ਪਰਾਲੀ: ਫਤਹਿਗੜ੍ਹ ਦਾ ਨੰਬਰਦਾਰ ਤੇ ਪੰਚ ਮੁਅੱਤਲ

ਜੈਤੋ (ਸ਼ਗਨ ਕਟਾਰੀਆ): ਆਪਣੇ ਖੇਤਾਂ ’ਚ ਪਰਾਲੀ ਨੂੰ ਅੱਗ ਲਾਉਣ ਦੇ ਦੋਸ਼ ਹੇਠ ਡਿਪਟੀ ਕਮਿਸ਼ਨਰ ਫ਼ਰੀਦਕੋਟ ਸੌਰਭ ਰਾਜ ਨੇ ਪਿੰਡ ਫ਼ਤਹਿਗੜ੍ਹ ਦੇ ਨੰਬਰਦਾਰ ਅਤੇ ਪੰਚ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਹੈ। ਡਿਪਟੀ ਕਮਿਸ਼ਨਰ ਵੱਲੋਂ ਜਾਰੀ ਪੱਤਰ ’ਚ ਲਿਖ਼ਿਆ ਗਿਆ ਹੈ ਕਿ ਖੇਤੀਬਾੜੀ ਵਿਕਾਸ ਅਫ਼ਸਰ ਨਿਸ਼ਾਨ ਸਿੰਘ ਅਤੇ ਪਟਵਾਰੀ ਹਲਕਾ ਫ਼ਤਹਿਗੜ੍ਹ ਸਿਕੰਦਰ ਸਿੰਘ ਨੇ ਜਦੋਂ ਮੌਕਾ ਵੇਖਿਆ ਤਾਂ ਰਣਜੀਤ ਸਿੰਘ ਨੰਬਰਦਾਰ ਅਤੇ ਮਲਕੀਤ ਸਿੰਘ ਪੰਚ ਦੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਾਈ ਹੋਈ ਸੀ। ਪੱਤਰ ਵਿੱਚ ਅੱਗੇ ਲਿਖ਼ਿਆ ਗਿਆ ਹੈ ਕਿ ਨੰਬਰਦਾਰ ਅਤੇ ਸਰਪੰਚ/ਪੰਚ ਸਰਕਾਰੀ ਨੁਮਾਇੰਦੇ ਹੁੰਦੇ ਹਨ ਅਤੇ ਸਰਕਾਰ ਵੱਲੋਂ ਸਮੇਂ-ਸਮੇਂ ਪ੍ਰਾਪਤ ਹੋਣ ਵਾਲੀਆਂ ਹਦਾਇਤਾਂ ਦੀ ਪਿੰਡ ਇੰਨ-ਬਿੰਨ ਪਾਲਣਾ ਕਰਾਉਣਾ ਉਨ੍ਹਾਂ ਦਾ ਮੁੱਢਲਾ ਫ਼ਰਜ਼ ਹੁੰਦਾ ਹੈ ਪਰ ਇਨ੍ਹਾਂ ਨੇ ਸਰਕਾਰੀ ਆਦੇਸ਼ਾਂ ਦੇ ਉਲਟ ਪਰਾਲੀ ਨੂੰ ਅੱਗ ਲਾਈ ਹੈ।


Comments Off on ਕਿਸਾਨ ਜਥੇਬੰਦੀਆਂ ਨੇ ਥਾਣਿਆਂ ਅੱਗੇ ਧਰਨੇ ਲਾਏ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.