ਸਿੱਖਿਆ ਦੇ ਅੰਤਰਰਾਸ਼ਟਰੀਕਰਨ ਦਾ ਭਾਵ ਸਿਰਫ ਵਿਦਿਆਰਥੀ ਵਿਦੇਸ਼ ਭੇਜਣਾ ਨਹੀਂ: ਪਟਨਾਇਕ !    ਗੁਜਰਾਤ ’ਚ ਹੁਣ ਆਈਟੀਆਈ ਤੇ ਪੌਲੀਟੈਕਨਿਕ ਕਾਲਜਾਂ ’ਚ ਬਣਨਗੇ ਲਰਨਿੰਗ ਲਾਇਸੈਂਸ !    ਸ਼ਬਦ ਲੰਗਰ ਵਿਚ ‘ਜਗਤ ਗੁਰੂ ਬਾਬਾ’ ਕਿਤਾਬ ਵੰਡੀ !    ਖੱਡ ’ਚ ਕਾਰ ਡਿੱਗਣ ਕਾਰਨ ਦੋ ਹਲਾਕ !    ਦੋ ਰਾਜ ਸਭਾ ਸੀਟਾਂ ਲਈ ਜ਼ਿਮਨੀ ਚੋਣ 12 ਦਸੰਬਰ ਨੂੰ !    ਸਿੱਖਿਆ ਵਿਭਾਗ ਨੇ ਪੱਤਰਕਾਰੀ ਕਰ ਰਹੇ ਸਰਕਾਰੀ ਮੁਲਾਜ਼ਮਾਂ ’ਤੇ ਸ਼ਿਕੰਜਾ ਕੱਸਿਆ !    ਕਿੰਗਜ਼ ਇਲੈਵਨ ਪੰਜਾਬ ਨਾਲ ਜੁੜੇਗਾ ਗੌਤਮ !    ਮਿਉਂਸਿਪਲ ਪਾਰਕ ਦੀ ਮਾੜੀ ਹਾਲਤ ਕਾਰਨ ਲੋਕ ਔਖੇ !    ਕਾਂਗਰਸ ਵੱਲੋਂ ਦਿੱਲੀ ਸਰਕਾਰ ’ਤੇ ਘਪਲੇ ਦਾ ਦੋਸ਼ !    ਜੀਕੇ ਵੱਲੋਂ ਲਾਂਘੇ ਸਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ !    

ਕਿਸਾਨ-ਮਜ਼ਦੂਰ ਜਥੇਬੰਦੀਆਂ ਨੇ ਮੋਦੀ ਸਰਕਾਰ ਦੇ ਪੁਤਲੇ ਫੂਕੇ

Posted On November - 7 - 2019

ਕਿਰਤੀ ਕਿਸਾਨ ਯੂਨੀਅਨ ਦੇ ਮੈਂਬਰ ਮੋਦੀ ਸਰਕਾਰ ਦਾ ਪੁਤਲਾ ਫੂਕਦੇ ਹੋਏ।

ਚਰਨਜੀਤ ਸਿੰਘ ਢਿੱਲੋਂ
ਜਗਰਾਉਂ, 6 ਨਵੰਬਰ
ਕਿਰਤੀ ਕਿਸਾਨ ਯੂਨੀਅਨ ਪੰਜਾਬ ਤੇ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਕੁੱਲ ਹਿੰਦ ਕਿਸਾਨ ਸਘੰਰਸ਼ ਤਾਲਮੇਲ ਕਮੇਟੀ ਦੇ ਸੱਦੇ ’ਤੇ ਅੱਜ ਇੱਥੇ ਬੈਂਕਾਕ ’ਚ ਹੋ ਰਹੀ 16 ਦੇਸ਼ਾਂ ਦੇ ਨੁਮਾਇੰਦਿਆਂ ਦੀ ਸਾਂਝੀ ਮੀਟਿੰਗ ਖ਼ਿਲਾਫ਼ ਰੋਸ ਪ੍ਰਗਟਾਵਾ ਕੀਤਾ ਗਿਆ। ਇਸ ਦੌਰਾਨ ਇਕੱਤਰ ਹੋਏ ਵੱਡੀ ਗਿਣਤੀ ਕਿਸਾਨਾਂ ਤੇ ਮਜ਼ਦੂਰਾਂ ਨੇ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਅਤੇ ਐੱਸਡੀਐੱਮ ਰਾਹੀਂ ਸਰਕਾਰ ਨੂੰ ਮੰਗ ਪੱਤਰ ਭੇਜਿਆ।
ਇਸ ਦੌਰਾਨ ਸੰਬੋਧਨ ਕਰਦਿਆਂ ਆਗੂਆਂ ਨੇ ਆਖਿਆ ਕਿ ਵਿਕਸਤ ਦੇਸ਼ਾਂ ਨਾਲ ਭਾਰਤ ਦੀਆਂ ਅੰਦਰੂਨੀ ਸਥਿਤੀਆਂ ਮੇਲ ਨਹੀਂ ਖਾਂਦੀਆਂ, ਇਸ ਲਈ ਕੇਂਦਰ ਦੀ ਮੋਦੀ ਸਰਕਾਰ ਨੂੰ ਦੇਸ਼ ਦੇ ਕਿਸਾਨਾਂ ਨਾਲ ਜੁੜੇ ਮਸਲਿਆਂ ’ਤੇ ਲੋਕ ਰਾਇ ਲੈਣ ਉਪਰੰਤ ਹੀ ਫ਼ੈਸਲੇ ਲੈਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਮੰਡੀਕਰਨ ਦੀਆਂ ਸੌੜੀਆਂ ਨੀਤੀਆਂ ਦੀ ਭੇਟ ਚੜ੍ਹ ਚੁੱਕੀ ਕਿਸਾਨੀ ਦਿਨੋਂ-ਦਿਨ ਘਾਟੇ ਵੱਲ ਜਾ ਰਹੀ ਹੈ ਤੇ ਦੇਸ਼ ਦਾ ਅੰਨਦਾਤਾ ਮੌਤ ਨੂੰ ਗਲ ਲਗਾ ਰਿਹਾ ਹੈ। ਇਸ ਸਮੇਂ ਖੇਤੀ ਧੰਦੇ ਨੂੰ ਪੈਰਾਂ ਸਿਰ ਕਰਨ ਦੀ ਲੋੜ ਹੈ ਨਾ ਕਿ ਅਜਿਹੇ ਆਪ ਹੁਦਰੇ ਫੈਸਲੇ ਥੋਪਣ ਦੀ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਝੋਨੇ ਉੱਤੇ ਕਿਸਾਨਾਂ ਨੂੰ 200 ਰੁਪਏ ਬੋਨਸ ਦੇਵੇ। ਇਸ ਮੌਕੇ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ, ਅਵਤਾਰ ਸਿੰਘ ਰਸੂਲਪੁਰ, ਇੰਦਰਜੀਤ ਧਾਲੀਵਾਲ, ਬਲਵਿੰਦਰ ਕੋਠੇ ਪੋਨਾਂ, ਅਵਤਾਰ ਗਿੱਲ, ਗੁਰਮੇਲ ਰੂੰਮੀ ਅਤੇ ਬਲਰਾਜ ਕੋਟ ਉਮਰਾ ਨੇ ਵੀ ਵਿਚਾਰ ਸਾਂਝੇ ਕੀਤੇ ਅਤੇ ਮੋਦੀ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸਰਕਾਰ ਦਾ ਪੁਤਲਾ ਫੂਕਿਆ ਗਿਆ।
ਇਸੇ ਦੌਰਾਨ ਕੁੱਲ ਹਿੰਦ ਕਿਸਾਨ ਮਜ਼ਦੂਰ ਸਭਾ ਪੰਜਾਬ (ਇਕਾਈ) ਜਗਰਾਉਂ ਵੱਲੋਂ ਵੀ ਮੋਦੀ ਸਰਕਾਰ ਦੀਆਂ ਦੇਸ਼ ਮਾਰੂ ਨੀਤੀਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਦੇ ਹੋਏ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਗੁਰਦੀਪ ਕੋਟਉਮਰਾ, ਭਰਪੂਰ ਛੱਜਾਵਾਲ, ਪਰਮਜੀਤ ਸਿੰਘ ਪੰਮਾ, ਪ੍ਰਧਾਨ ਗੁਰਮੀਤ ਮੀਤ, ਮੱਘਰ ਸਿੰਘ ਲੰਮੇ, ਰਣਜੀਤ ਸਿੰਘ ਭੰਮੀਪੁਰਾ ਆਦਿ ਨੇ ਮੋਦੀ ਸਰਕਾਰ ਵੱਲੋਂ ਦੇਸ਼ ਨੂੰ ਦਿਨੋਂ-ਦਿਨ ਨਿਘਾਰ ਵੱਲ ਲੈ ਜਾਣ ਦੇ ਦੋਸ਼ ਲਗਾਉਂਦਿਆਂ ਆਖਿਆ ਕਿ ਥਾਈਲੈਂਡ ਦੀ ਰਾਜਧਾਨੀ ਬੈਂਕਾਕ ’ਚ ਦੁਨੀਆਂ ਭਰ ਦੇ 16 ਦੇਸ਼ਾਂ ਦੀ ਹੋ ਰਹੀ ਮੀਟਿੰਗ ਦਾ ਪੂਰੇ ਦੇਸ਼ ਨੂੰ ਵਿਰੋਧ ਕਰਨਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਵਿਕਸਤ ਦੇਸ਼ਾਂ ’ਚ ਖੇਤੀ ਦਾ ਧੰਦਾ 2 ਤੋਂ 4 ਫ਼ੀਸਦ ਲੋਕ ਹੀ ਕਰਦੇ ਹਨ ਪਰ ਫਿਰ ਵੀ ਅਜਿਹੇ ਦੇਸ਼ ਆਪਣੇ ਕਿਸਾਨਾਂ ਨੂੰ 250 ਲੱਖ ਕਰੋੜ ਦੀਆਂ ਸਬਸਿਡੀਆਂ ਦਿੰਦੇ ਹਨ ਜੋ ਪ੍ਰਤੀ ਕਿਸਾਨ 3 ਲੱਖ ਰੁਪਏ ਦੇ ਕਰੀਬ ਬਣਦੀ ਹੈ। ਉੱਧਰ, ਭਾਰਤ ’ਚ ਕਿਸਾਨਾਂ ਦੀਆਂ ਸਹੂਲਤਾਂ ਅਤੇ ਸਬਸਿਡੀਆਂ ’ਚ ਲਗਾਤਾਰ ਕਟੌਤੀ ਕੀਤੀ ਜਾ ਰਹੀ ਹੈ।


Comments Off on ਕਿਸਾਨ-ਮਜ਼ਦੂਰ ਜਥੇਬੰਦੀਆਂ ਨੇ ਮੋਦੀ ਸਰਕਾਰ ਦੇ ਪੁਤਲੇ ਫੂਕੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.