ਮਿਲੇ ਪ੍ਰਤਖਿ ਗੁਸਾਈਆ ਧੰਨਾ ਵਡਭਾਗਾ !    ਗੁਰਬਾਣੀ ਵਿੱਚ ਰਾਗਾਂ ਦੀ ਮਹੱਤਤਾ !    ਰੰਘਰੇਟਾ ਗੁਰੂ ਕਾ ਬੇਟਾ ਬਾਬਾ ਜੀਵਨ ਸਿੰਘ !    ਮੁੱਖ ਸਕੱਤਰ ਵੱਲੋਂ ਜਨਗਣਨਾ 2021 ਦੀਆਂ ਤਿਆਰੀਆਂ ਦਾ ਜਾਇਜ਼ਾ !    ਪੰਜਾਬ ਤੇ ਹਰਿਆਣਾ ਵਿੱਚ ਠੰਢੀਆਂ ਹਵਾਵਾਂ ਨਾਲ ਵਧੀ ਠੰਢ !    ਹਸਪਤਾਲ ’ਚ ਗੋਲੀਆਂ ਮਾਰ ਕੇ ਚਾਰ ਨੂੰ ਕਤਲ ਕੀਤਾ !    ਚਿਲੀ ਦਾ ਫ਼ੌਜੀ ਜਹਾਜ਼ 38 ਸਵਾਰਾਂ ਸਣੇ ਲਾਪਤਾ !    14 ਭਾਰਤੀਆਂ ਦੀਆਂ ਅਸਥੀਆਂ ਸੁਡਾਨ ਤੋਂ ਭਾਰਤ ਭੇਜੀਆਂ ਜਾਣਗੀਆਂ !    ਲਿਫਟ ਪੰਪ ਮਾਮਲਾ: ਕਿਸਾਨਾਂ ਦੇ ਗੁੱਸੇ ’ਤੇ ਭਰੋਸੇ ਵਾਲਾ ‘ਠੰਢਾ’ ਛਿੜਕ ਗਏ ਸਰਕਾਰੀਆ !    ਦਰਬਾਰ ਸਾਹਿਬ ’ਤੇ ਹੋਏ ਫ਼ੌਜੀ ਹਮਲੇ ਨੂੰ ਅਤਿਵਾਦੀ ਹਮਲਾ ਕਰਾਰ ਦੇਣ ਦੀ ਮੰਗ !    

ਕਿਸਾਨ ਸੰਘਰਸ਼ ਕਮੇਟੀ ਵੱਲੋਂ ਐੱਸਡੀਐੱਮ ਦਫ਼ਤਰ ਦਾ ਘਿਰਾਓ

Posted On November - 19 - 2019

ਨਰਿੰਦਰ ਸਿੰਘ
ਭਿੱਖੀਵਿੰਡ, 18 ਨਵੰਬਰ

ਐੱਸਡੀਐੱਮ ਦਫਤਰ ਦਾ ਘਿਰਾਓ ਕਰਦੇ ਹੋਏ ਕਿਸਾਨ ਸੰਘਰਸ਼ ਕਮੇਟੀ ਦੇ ਮੈਂਬਰ।

ਕਿਸਾਨ ਸੰਘਰਸ਼ ਕਮੇਟੀ ਪੰਜਾਬ ਵੱਲੋਂ ਐੱਸਡੀਐੱਮ ਪੱਟੀ ਦਫਤਰ ਦਾ ਘਿਰਾਓ ਮੇਹਰ ਸਿੰਘ ਤਲਵੰਡੀ, ਦਿਲਬਾਗ ਸਿੰਘ ਪਹੂਵਿੰਡ, ਨਿਰੰਜਨ ਸਿੰਘ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂ ਸੁਖਵਿੰਦਰ ਸਿੰਘ ਸਭਰਾ, ਸੁਖਦੇਵ ਸਿੰਘ ਦੁਬਲੀ, ਅਵਤਾਰ ਸਿੰਘ ਨੇ ਕਿਹਾ ਕਿ ਜ਼ਮੀਨ ਮਾਲਕਾਂ ਤੋਂ ਰੇਤ ਦੇ ਹੱਕ ਖੋਹ ਕੇ ਰੇਤ ਮਾਫੀਆ ਨੂੰ ਖੁੱਲ੍ਹੀ ਛੋਟ ਦਿੱਤੀ ਗਈ ਹੈ ਅਤੇ ਧੜਾਧੜ ਰੇਤ ਦਾ ਕਾਰੋਬਾਰ ਜਾਰੀ ਹੈ, ਜਿਸ ਨਾਲ ਆਮ ਲੋਕਾਂ ਨੂੰ ਰੇਤ ਕੱਢਣ ਤੋਂ ਰੋਕਿਆ ਗਿਆ। ਇਸ ਨਾਲ ਖਪਤਕਾਰ ਨੂੰ ਮਹਿੰਗੇ ਭਾਅ ਰੇਤ ਵੇਚ ਕੇ ਲੁੱਟਿਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪਰਾਲੀ ਸਾੜਨ ਦੇ ਨਾਂ ’ਤੇ ਕਿਸਾਨਾਂ ਨੂੰ ਜ਼ਲੀਲ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਸਬੰਧੀ ਕੀਤੇ ਹੋਏ ਪਰਚੇ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੱਟੀ ਵਾਲੀ ਰੋਹੀ ਵੱਲੋ ਪਿਛਲੇ ਕਈ ਸਾਲਾਂ ਤੋਂ ਸੀਤੋ ਨੋ ਬਾਦ, ਸੀਤੋ ਮਹਿ ਝੁੱਗੀਆਂ, ਜੱਲੋਕੇ, ਕੋਟ ਬੁੱਢਾ, ਸਭਰਾ ਆਦਿ ਪਿੰਡਾਂ ਵਿਚ ਬਹੁਤ ਨੁਕਸਾਨ ਕੀਤਾ ਹੈ ਅਤੇ ਪ੍ਰਸ਼ਾਸਨ ਨੇ ਅਜੇ ਤੱਕ ਇਹ ਮਸਲਾ ਹੱਲ ਨਹੀ ਕੀਤਾ। ਉਨ੍ਹਾਂ ਪੰਚਾਇਤੀ ਜ਼ਮੀਨਾਂ ਦੀ ਬੋਲੀ ਵਿਚ ਘਪਲੇਬਾਜ਼ੀ ਦੇ ਨਾਲ ਲਿੰਕ ਸੜਕਾਂ ’ਤੇ ਘਟੀਆ ਮਟੀਰੀਅਲ ਦੀ ਜਾਂਚ ਮੰਗੀ। ਮੰਗਾਂ ਸਬੰਧੀ ਅੱਜ ਮੰਗ ਪੱਤਰ ਤਹਿਸੀਲਦਾਰ ਪੱਟੀ ਸਰਬਜੀਤ ਸਿੰਘ ਥਿੰਦ ਨੂੰ ਦਿੱਤਾ ਗਿਆ।


Comments Off on ਕਿਸਾਨ ਸੰਘਰਸ਼ ਕਮੇਟੀ ਵੱਲੋਂ ਐੱਸਡੀਐੱਮ ਦਫ਼ਤਰ ਦਾ ਘਿਰਾਓ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.