ਅਨਭੋਲ ਮਨ ਵਿਚ ਸਾਹਿਤ ਦਾ ਚੁੱਪ-ਚੁਪੀਤਾ ਪ੍ਰਵੇਸ਼ !    ਗੁਰਬਾਣੀ ਤੇ ਸੂਫ਼ੀਆਨਾ ਕਲਾਮ ਗਾਉਂਦਿਆਂ !    ਦਰਗਾਹ ਸ਼ਰੀਫ਼ ਕਾਰਨ ਪ੍ਰਸਿੱਧ ਅਜਮੇਰ !    ਮਾਰਿਆ ਜਾਵੇਂਗਾ ਤੂੰ ਵੀ ਇਕ ਦਿਨ !    ਰਾਮ ਕੁਮਾਰ ਦਾ ‘ਆਵਾਰਾ’ ਆਦਮੀ !    ਕਾਵਿ ਕਿਆਰੀ !    ਗ਼ਦਰ ਲਹਿਰ ਦਾ ਕਾਬੁਲ ਅੱਡਾ !    ਮੌਸਮ ਠੀਕ ਨਹੀਂ !    ਮਾਨਵੀ ਵੇਦਨਾ-ਸੰਵੇਦਨਾ ਦਾ ਪ੍ਰਗਟਾਵਾ !    ਨਵੇਂ ਰੰਗ ਦੀ ਸ਼ਾਇਰੀ !    

ਕੁੜੀਆਂ ਨੂੰ ਸਵੈ-ਰੱਖਿਆ ਦੀ ਸਿਖਲਾਈ ਦੇਣ ਲਈ ਕੈਂਪ

Posted On November - 11 - 2019

ਕਰਾਟੇ ਕੈਂਪ ਵਿਚ ਕਲਾ ਦਾ ਪ੍ਰਦਰਸ਼ਨ ਕਰਦੇ ਹੋਏ ਵਿਦਿਆਰਥੀ। -ਫੋਟੋ ਮਿੱਠਾ

ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 10 ਨਵੰਬਰ
ਲਾਰਡ’ਜ਼ ਇੰਟਰਨੈਸ਼ਨਲ ਸਕੂਲ ਭਮਾਰਸੀ ਬੁਲੰਦ ਵੱਲੋਂ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੀਆਂ ਲੜਕੀਆਂ ਲਈ ਦੋ-ਰੋਜ਼ਾ ਸਵੈ-ਰੱਖਿਆ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਵਿੱਚ ਪੰਜਾਬ ਕਰਾਟੇ ਫੈਡਰੇਸ਼ਨ ਵੱਲੋਂ ਹੈੱਡ ਕੋਚ ਅਰਮਾਨ ਸਿੰਘ ਦੀ ਅਗਵਾਈ ਹੇਠ ਸਿਖਲਾਈ ਦਿੱਤੀ ਗਈ। ਇਸ ਮੌਕੇ ਵਰਲਡ ਕਰਾਟੇ ਚੈਂਪੀਅਨਸ਼ਿਪ 2006 ਜਪਾਨ ਵਿੱਚ ਭਾਰਤ ਵੱਲੋਂ ਨੁਮਾਇੰਦਗੀ ਕਰਨ ਵਾਲੇ ਚੀਫ਼ ਇੰਸਟਰਕਟਰ ਦਿਨੇਸ਼ ਕੁਮਾਰ ਕਾਦੀਅਨ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ। ਸਕੂਲ ਦੇ ਡਾਇਰੈਕਟਰ ਸ਼ਰਨੀਤ ਸਿੰਘ ਜਗੀਰਦਾਰ ਨੇ ਦੱਸਿਆ ਕਿ ਲੜਕੀਆਂ ਦੇ ਆਉਣ ਜਾਣ ਲਈ ਸਕੂਲ ਵੱਲੋਂ ਮੁਫ਼ਤ ਟਰਾਂਸਪੋਰਟ ਸੇਵਾ ਮੁਹੱਈਆ ਕੀਤੀ ਗਈ। ਕੈਂਪ ਵਿੱਚ ਪੰਜਾਬ ਹਰਿਆਣਾ ਤੇ ਉੱਤਰ ਪ੍ਰਦੇਸ਼ ਦੀਆਂ ਕਰਾਟੇ ਟੀਮਾਂ ਵੱਲੋਂ ਸਿਖਲਾਈ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਕਰਾਟੇ ਬੈਲਟ ਟੈੱਸਟ ਵਿੱਚ 20 ਸਕੂਲਾਂ ਤੋਂ ਵਧੇਰੇ ਵਿਦਿਆਰਥਣਾਂ ਨੇ ਹਿੱਸਾ ਲਿਆ। ਕੈਂਪ ਵਿਚ ਇਲਾਕੇ ਦੇ 50 ਪਿੰਡਾਂ ਦੇ ਸਰਪੰਚਾਂ ਨੇ ਸ਼ਮੂਲੀਅਤ ਕਰਕੇ ਸਕੂਲ ਨੂੰ ਸਹਿਯੋਗ ਦਿੱਤਾ। ਕੈਂਪ ਵਿੱਚ ਮਹਿਲਾ ਸ਼ਸਤਰੀਕਰਨ ਅਤੇ ਮਾਪਿਆਂ ਦੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ।


Comments Off on ਕੁੜੀਆਂ ਨੂੰ ਸਵੈ-ਰੱਖਿਆ ਦੀ ਸਿਖਲਾਈ ਦੇਣ ਲਈ ਕੈਂਪ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.