ਪੀਜੀਆਈ ਪਹੁੰਚਿਆ ਕੋਰੋਨਾ ਦਾ ਮਰੀਜ਼ !    ਟੀਮ ਨੂੰ ਧੋਨੀ ਦੀ ਘਾਟ ਰੜਕਦੀ ਹੈ: ਚਾਹਲ !    ਚੰਦਰ ਸ਼ੇਖਰ ਆਜ਼ਾਦ ਦੇ ਪੋਤਰੇ ਵੱਲੋਂ ਨਾਗਰਿਕਤਾ ਕਾਨੂੰਨ ਦੀ ਹਮਾਇਤ !    ਇਤਿਹਾਸਕ ਜੱਲ੍ਹਿਆਂਵਾਲਾ ਬਾਗ਼ ਵਿੱਚ ਨਹੀਂ ਲੱਗੇਗੀ ਦਾਖ਼ਲਾ ਟਿਕਟ !    ਪਤੰਗਾਂ ਚੜ੍ਹੀਆਂ ਅਸਮਾਨ; ਪੁਲੀਸ ਪ੍ਰੇਸ਼ਾਨ !    ਨਾਸਿਕ ਵਿੱਚ ਬੱਸ-ਆਟੋਰਿਕਸ਼ਾ ਦੀ ਟੱਕਰ, 20 ਹਲਾਕ !    ਮਾਤਾ ਖੀਵੀ ਜੀ !    ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਹੋਵੇ ਰੇਲਵੇ ਸਟੇਸ਼ਨ ਦਾ ਡਿਜ਼ਾਈਨ: ਔਜਲਾ !    ਸਿੱਖ ਲਹਿਰ ਦਾ ਅਣਗੌਲਿਆ ਪੰਨਾ ਨਿਹੰਗ ਖਾਂ !    ਸਲਮਾਨ ਖਾਨ ਦੀ ਹਰਕਤ ਤੋਂ ਗੋਆ ਵਾਸੀ ਗੁੱਸੇ ’ਚ !    

ਕੌਮਾਂਤਰੀ ਕਬੱਡੀ ਟੂਰਨਾਮੈਂਟ ਭਲਕ ਤੋਂ

Posted On November - 30 - 2019

ਕਬੱਡੀ ਟੂਰਨਾਮੈਂਟ ਦੇ ਉਦਘਾਟਨੀ ਸਮਾਰੋਹ ਲਈ ਸਜਾਇਆ ਗਿਆ ਸੁਲਤਾਨਪੁਰ ਲੋਧੀ ਦਾ ਗੁਰੂ ਨਾਨਕ ਦੇਵ ਸਟੇਡੀਅਮ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਨਵੰਬਰ
ਪੰਜਾਬ ਸਰਕਾਰ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਕਬੱਡੀ ਟੂਰਨਾਮੈਂਟ-2019 ਪਹਿਲੀ ਦਸੰਬਰ ਤੋਂ ਕਰਵਾਇਆ ਜਾ ਰਿਹਾ ਹੈ, ਜਿਸ ਦਾ ਉਦਘਾਟਨ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਕਰਨਗੇ। ਚੈਂਪੀਅਨ ਟੀਮ ਨੂੰ 25 ਲੱਖ ਰੁਪਏ ਅਤੇ ਉਪ ਜੇਤੂ ਨੂੰ 15 ਲੱਖ ਰੁਪਏ ਦਾ ਨਗ਼ਦ ਇਨਾਮ ਦਿੱਤੇ ਜਾਵੇਗਾ, ਜਦਕਿ ਤੀਜੇ ਸਥਾਨ ’ਤੇ ਰਹਿਣ ਵਾਲੀ ਟੀਮ ਨੂੰ 10 ਲੱਖ ਰੁਪਏ ਮਿਲਣਗੇ।
ਖੇਡ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਇਸ ਟੂਰਨਾਮੈਂਟ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਹੋ ਗਏ ਹਨ, ਉਹ ਖ਼ੁਦ ਐਤਵਾਰ ਨੂੰ 11.00 ਵਜੇ ਗੁਰੂ ਨਾਨਕ ਸਟੇਡੀਅਮ (ਸੁਲਤਾਨਪੁਰ ਲੋੋਧੀ) ਵਿੱਚ ਇਸ ਦਾ ਉਦਘਾਟਨ ਕਰਕੇ ਮੁਕਾਬਲੇ ਸ਼ੁਰੂ ਕਰਵਾਉਣਗੇ। ਇਸ ਦਾ ਸਮਾਪਤੀ ਸਮਾਰੋਹ (ਦਸ ਦਸੰਬਰ) ਡੇਰਾ ਬਾਬਾ ਨਾਨਕ ਵਿੱਚ ਹੋਵੇਗਾ, ਜਿਸ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਜੇਤੂ ਟੀਮਾਂ ਨੂੰ ਇਨਾਮ ਵੰਡਣਗੇ। ਉਨ੍ਹਾਂ ਦੱਸਿਆ ਕਿ ਟੂਰਨਾਮੈਂਟ ਵਿੱਚ ਨੌਂ ਟੀਮਾਂ ਹਿੱਸਾ ਲੈਣਗੀਆਂ। ਮੇਜ਼ਬਾਨ ਭਾਰਤ ਤੋੋਂ ਇਸ ਵਿੱਚ ਅਮਰੀਕਾ, ਆਸਟਰੇਲੀਆ, ਪਾਕਿਸਤਾਨ, ਇੰਗਲੈਂਡ, ਕੈਨੇਡਾ, ਸ੍ਰੀਲੰਕਾ, ਕੀਨੀਆ ਅਤੇ ਨਿਊਜ਼ੀਲੈਂਡ ਸ਼ਾਮਲ ਹਨ। ਆਸਟਰੇਲੀਆ ਦੀ ਟੀਮ ਭਾਰਤ ਪਹੁੰਚ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਸੁਲਤਾਨਪੁਰ ਲੋਧੀ ਵਿੱਚ ਪਹਿਲੇ ਦਿਨ ਚਾਰ ਮੁਕਾਬਲੇ ਹੋਣਗੇ, ਜਦਕਿ ਬਾਕੀ ਦੇ ਮੈਚ 3 ਦਸੰਬਰ ਨੂੰ ਗੁਰੂ ਨਾਨਕ ਸਟੇਡੀਅਮ, ਅੰਮ੍ਰਿਤਸਰ, 4 ਦਸੰਬਰ ਨੂੰ ਗੁਰੂ ਰਾਮ ਦਾਸ ਸਟੇਡੀਅਮ ਗੁਰੂ

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ

ਹਰਸਹਾਏ (ਜ਼ਿਲ੍ਹਾ ਫਿਰੋਜ਼ਪੁਰ), 5 ਦਸੰਬਰ ਨੂੰ ਸਪੋਰਟਸ ਸਟੇਡੀਅਮ ਬਠਿੰਡਾ ਅਤੇ 6 ਦਸੰਬਰ ਨੂੰ ਪੋਲੋ ਗਰਾਊਂਡ ਪਟਿਆਲਾ ਵਿੱਚ ਖੇਡੇ ਜਾਣਗੇ। ਸੈਮੀ-ਫਾਈਨਲ ਮੈਚ 8 ਦਸੰਬਰ ਨੂੰ ਚਰਨ ਗੰਗਾ ਸਟੇਡੀਅਮ, ਸ੍ਰੀ ਅਨੰਦਪੁਰ ਸਾਹਿਬ ਵਿੱਚ ਖੇਡੇ ਜਾਣਗੇ, ਜਦਕਿ ਫਾਈਨਲ ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਵਿੱਚ 10 ਦਸੰਬਰ ਨੂੰ ਹੋਵੇਗਾ। ਪਹਿਲੇ ਦਿਨ ਚਾਰ ਮੁਕਾਬਲੇ ਹੋਣਗੇ ਜਦਕਿ ਬਾਕੀ ਦਿਨ ਦੋ-ਦੋ ਮੁਕਾਬਲੇ ਹੋਣਗੇ।
ਖੇਡ ਮੰਤਰੀ ਸ੍ਰੀ ਸੋਢੀ ਨੇ ਦੱਸਿਆ ਟੂਰਨਾਮੈਂਟ ਵਾਸਤੇ ਖੇਡ ਵਿਭਾਗ ਨੇ ਯੋਜਨਾ ਤਿਆਰ ਕਰ ਲਈ ਹੈ ਅਤੇ ਸਬੰਧਿਤ ਡਿਪਟੀ ਕਮਿਸ਼ਨਰਾਂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰ ’ਤੇ ਟੂਰਨਾਮੈਂਟ ਕਰਵਾਉਣ ਲਈ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਟੂਰਨਾਮੈਂਟ ਸਥਾਨ, ਖਿਡਾਰੀਆਂ ਦੇ ਠਹਿਰਨ ਵਾਲੀਆਂ ਥਾਵਾਂ (ਹੋਟਲ) ਅਤੇ ਸਫ਼ਰ ਦੌਰਾਨ ਟੀਮਾਂ ਦੀ ਸੁਰੱਖਿਆ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਟੂਰਨਾਮੈਂਟ ਦੇ ਮੈਚਾਂ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਅਡੀਸ਼ਨਲ ਚੀਫ ਸਕੱਤਰ ਖੇਡਾਂ ਸੰਜੇ ਕੁਮਾਰ, ਡਾਇਰੈਕਟਰ ਖੇਡਾਂ ਸੰਜੇ ਪੋਪਲੀ, ਡਿਪਟੀ ਡਾਇਰੈਕਟਰ ਸਪੋਰਟਸ ਕਰਤਾਰ ਸਿੰਘ, ਪੰਜਾਬ ਕਬੱਡੀ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਤੇਜਿੰਦਰ ਸਿੰਘ ਮਿੱਢੂਖੇੜਾ ਤੋਂ ਇਲਾਵਾ ਕਾਂਗਰਸ ਦੇ ਬੁਲਾਰੇ ਰਿੰਪਲ ਮਿੱਡਾ ਹਾਜ਼ਰ ਸਨ।


Comments Off on ਕੌਮਾਂਤਰੀ ਕਬੱਡੀ ਟੂਰਨਾਮੈਂਟ ਭਲਕ ਤੋਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.