ਗੁੰਮਨਾਮ ਹੋਏ ਸੁਪਰਹਿੱਟ ਗਾਇਕ !    ਲਤਾ ਮੰਗੇਸ਼ਕਰ ਦੀ ਪੰਜਾਬੀ ਸੰਗੀਤ ਨਾਲ ਉਲਫ਼ਤ !    ਵਿਲਾਸ ਦੇ ਖੁਮਾਰ ਨੂੰ ਦਰਸਾਉਂਦੀ ਰੋਕੋਕੋ ਕਲਾ !    ਲੋਕ ਗੀਤਾਂ ਵਿਚ ਸੁਆਲ ਜੁਆਬ !    ਛੋਟਾ ਪਰਦਾ !    ਖ਼ੁਸ਼ੀ ਭਰੀ ਜ਼ਿੰਦਗੀ ਦੀ ਰਾਹ !    ਠੱਗਾਂ ਤੋਂ ਬਚਣ ਦਾ ਸੁਨੇਹਾ ਦਿੰਦੀ ‘ਕਿੱਟੀ ਪਾਰਟੀ’ !    ਅਗਲੇ ਜਨਮ ’ਚ ਜ਼ਰੂਰ ਮਿਲਾਂਗੇ! !    ਰੰਗਕਰਮੀਆਂ ਦਾ ਭਵਨ !    ਕੱਖੋਂ ਹੌਲਾ ਹੋਇਆ ‘ਚੰਨ ਪ੍ਰਦੇਸੀ’ ਦਾ ਗੀਤਕਾਰ !    

ਖੰਡ ਮਿੱਲਾਂ ਕਿਸਾਨਾਂ ਨੂੰ ਆਪਣੇ ਕੋਲੋਂ ਕਰਨ ਅਦਾਇਗੀ: ਰੰਧਾਵਾ

Posted On November - 21 - 2019

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਨਵੰਬਰ
ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ ਆਪਣੇ ਪੱਧਰ ’ਤੇ ਕਰੀਬ 13 ਕਰੋੋੜ ਰੁਪਏ ਜਾਰੀ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਕਿਸਾਨਾਂ ਨੂੰ ਗੰਨੇ ਦੀ ਅਦਾਇਗੀ ਨਾਲੋ ਨਾਲ ਹੀ ਕੀਤੀ ਜਾਵੇ।
ਪ੍ਰਾਪਤ ਜਾਣਕਾਰੀ ਅਨੁਸਾਰ ਸਹਿਕਾਰਤਾ ਮੰਤਰੀ ਦੀਆਂ ਹਦਾਇਤਾਂ ਮਗਰੋਂ 13 ਕਰੋੜ ਰੁਪਏ ਦੀ ਰਾਸ਼ੀ ਆਉਂਦੇ ਇਕ-ਦੋ ਦਿਨਾਂ ਵਿਚ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ਵਿਚ ਜਮ੍ਹਾਂ ਹੋ ਜਾਵੇਗੀ। ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਪਿੜਾਈ ਸੀਜ਼ਨ 2018-19 ਦੀ ਬਕਾਇਆ ਰਾਸ਼ੀ ਦੀ ਮੁਕੰਮਲ ਅਦਾਇਗੀ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ ਤੇ ਸੂਬਾ ਸਰਕਾਰ ਵੱਲੋੋਂ ਛੇਤੀ ਇਹ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ। ਸਹਿਕਾਰਤਾ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਆਉਂਦੇ ਪਿੜਾਈ ਸੀਜ਼ਨ ਦੌਰਾਨ ਗੰਨੇ ਦੀ ਸਪਲਾਈ ਲਈ ਆਨਲਾਈਨ ਸਿਸਟਮ ਲਾਗੂ ਕਰ ਦਿੱਤਾ ਗਿਆ ਹੈ।
ਭੋਗਪੁਰ ਸਹਿਕਾਰੀ ਖੰਡ ਮਿੱਲ ਵੱਲੋੋਂ ਪਿੜਾਈ ਸੀਜ਼ਨ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਬਾਕੀ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਵੀ ਇਸੇ ਹਫ਼ਤੇ ਪਿੜਾਈ ਸੀਜ਼ਨ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਸਹਿਕਾਰਤਾ ਮੰਤਰੀ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ ਪਿੜਾਈ ਸੀਜ਼ਨ 2019-20 ਦੌੌਰਾਨ ਸਹਿਕਾਰੀ ਖੰਡ ਮਿੱਲਾਂ ਨੂੰ ਵੱਧ ਤੋਂ ਵੱਧ ਗੰਨੇ ਦੀ ਸਪਲਾਈ ਕਰਨ ਦੇ ਨਾਲ ਇਹ ਵੀ ਹਦਾਇਤ ਕੀਤੀ ਗਈ ਕਿ ਪਿੜਾਈ ਸੀਜ਼ਨ 2019-20 ਦੌਰਾਨ ਗੰਨੇ ਦੀ ਅਦਾਇਗੀ ਨਾਲੋ ਨਾਲ ਕੀਤੀ ਜਾਵੇ।


Comments Off on ਖੰਡ ਮਿੱਲਾਂ ਕਿਸਾਨਾਂ ਨੂੰ ਆਪਣੇ ਕੋਲੋਂ ਕਰਨ ਅਦਾਇਗੀ: ਰੰਧਾਵਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.