ਅਨਭੋਲ ਮਨ ਵਿਚ ਸਾਹਿਤ ਦਾ ਚੁੱਪ-ਚੁਪੀਤਾ ਪ੍ਰਵੇਸ਼ !    ਗੁਰਬਾਣੀ ਤੇ ਸੂਫ਼ੀਆਨਾ ਕਲਾਮ ਗਾਉਂਦਿਆਂ !    ਦਰਗਾਹ ਸ਼ਰੀਫ਼ ਕਾਰਨ ਪ੍ਰਸਿੱਧ ਅਜਮੇਰ !    ਮਾਰਿਆ ਜਾਵੇਂਗਾ ਤੂੰ ਵੀ ਇਕ ਦਿਨ !    ਰਾਮ ਕੁਮਾਰ ਦਾ ‘ਆਵਾਰਾ’ ਆਦਮੀ !    ਕਾਵਿ ਕਿਆਰੀ !    ਗ਼ਦਰ ਲਹਿਰ ਦਾ ਕਾਬੁਲ ਅੱਡਾ !    ਮੌਸਮ ਠੀਕ ਨਹੀਂ !    ਮਾਨਵੀ ਵੇਦਨਾ-ਸੰਵੇਦਨਾ ਦਾ ਪ੍ਰਗਟਾਵਾ !    ਨਵੇਂ ਰੰਗ ਦੀ ਸ਼ਾਇਰੀ !    

ਗਿਆਰਾਂ ’ਵਰਸਿਟੀਆਂ ’ਚ ਸਥਾਪਿਤ ਹੋਵੇਗੀ ਗੁਰੂ ਨਾਨਕ ਚੇਅਰ

Posted On November - 11 - 2019

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਐਲਾਨ;
400 ਨਾਮਵਰ ਪੰਜਾਬੀ ਸ਼ਖ਼ਸੀਅਤਾਂ ਦਾ ਸਨਮਾਨ

ਪੀਟੀਯੂ ’ਚ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਨਮਾਨ ਸਮਾਗਮ ਦੌਰਾਨ ਚੇਅਰ ਸਥਾਪਿਤ ਕਰਨ ਬਾਰੇ ਐਲਾਨ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਹੋਰ।

ਧਿਆਨ ਸਿੰਘ ਭਗਤ
ਕਪੂਰਥਲਾ, 10 ਨਵੰਬਰ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲੇ ਪਾਤਿਸ਼ਾਹ ਦੇ ਨਾਂ ’ਤੇ 11 ਯੂਨੀਵਰਸਿਟੀਆਂ ਵਿਚ ਚੇਅਰ ਸਥਾਪਿਤ ਕਰਨ ਦਾ ਐਲਾਨ ਕੀਤਾ ਹੈ। ਇਨ੍ਹਾਂ ਵਿਚ ਇਕ ’ਵਰਸਿਟੀ ਇਰਾਨ ਦੀ ਹੈ। ਜਦਕਿ ਸੱਤ ਪੰਜਾਬ ਦੀਆਂ ਤੇ 3 ਭਾਰਤ ਦੇ ਵੱਖ-ਵੱਖ ਰਾਜਾਂ ਦੀਆਂ ਹਨ। ਇਨ੍ਹਾਂ ਰਾਹੀਂ ਗੁਰੂ ਨਾਨਕ ਦੇਵ ਦੇ ਜੀਵਨ ਅਤੇ ਫ਼ਲਸਫ਼ੇ ਬਾਰੇ ਖੋਜ ਕੀਤੀ ਜਾਵੇਗੀ। ਪੰਜਾਬ ਤਕਨੀਕੀ ਯੂਨੀਵਰਸਿਟੀ ’ਚ ਅੱਜ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਦੇਸ਼-ਵਿਦੇਸ਼ ਦੀਆਂ 400 ਨਾਨਕ ਨਾਮਲੇਵਾ ਪੰਜਾਬੀ ਸ਼ਖ਼ਸੀਅਤਾਂ ਦਾ ਵੱਖੋ-ਵੱਖਰੇ ਖੇਤਰਾਂ ਵਿੱਚ ਯੋਗਦਾਨ ਲਈ ਸਨਮਾਨ ਵੀ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿ ਕੇ ਦੇਸ਼ ਅਤੇ ਸੂਬੇ ਦੀ ਬਿਹਤਰੀ ਵਿੱਚ ਯੋਗਦਾਨ ਪਾਉਣ ਦੇ ਨਾਲ-ਨਾਲ ਨੌਜਵਾਨਾਂ ਨੂੰ ਅੱਗੇ ਵਧਣ ਦੇ ਮੌਕੇ ਮੁਹੱਈਆ ਕਰਵਾਉਣ ’ਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਗਲੀ ਪੀੜ੍ਹੀ ਨੂੰ ਗੁਰੂ ਨਾਨਕ ਦੇਵ ਦੀਆਂ ਸਿੱਖਿਆਵਾਂ ਅਤੇ ਬਾਣੀ ਨਾਲ ਜੋੜਨ ਦੇ ਯਤਨ ਕਰਨੇ ਚਾਹੀਦੇ ਹਨ। ਕੈਪਟਨ ਨੇ ਇਸ ਮੌਕੇ ਪਾਣੀ ਦੀ ਸਮੱਸਿਆ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦਾ ਪੱਧਰ ਖ਼ਿਸਕਦਾ ਜਾ ਰਿਹਾ ਹੈ। ਇਸ ਦਾ ਹੱਲ ਲੱਭਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਵਾਤਾਵਰਨ ਪ੍ਰਦੂਸ਼ਣ ਤੋਂ ਬਚਾਅ ਲਈ ਝੋਨੇ ਦੀ ਪਰਾਲੀ ਸਾੜਨਾ ਬੰਦ ਕਰਨ ਸਬੰਧੀ ਇਕੱਠਿਆਂ ਹੋ ਕੇ ਹੰਭਲਾ ਮਾਰਨ ’ਤੇ ਜ਼ੋਰ ਦਿੱਤਾ। ਇਸ ਮੌਕੇ ਮੁੱਖ ਮੰਤਰੀ ਵੱਲੋਂ ਦਲਬੀਰ ਸਿੰਘ ਪੰਨੂ ਦੀ ਕਿਤਾਬ ‘ਦਿ ਸਿੱਖ ਹੈਰੀਟੇਜ ਬਿਓਂਡ ਬਾਰਡਰ’ ਤੇ ਇਰਾਨੀ ਲੇਖਕ ਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਬਾਰੇ ਲਿਖੀ ਇਕ ਪੁਸਤਕ ਵੀ ਰਿਲੀਜ਼ ਕੀਤੀ ਗਈ। ਇਸ ਤੋਂ ਪਹਿਲਾ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ ਕਰਦਿਆਂ ਮਾਣ ਮਹਿਸੂਸ ਕਰਦੀ ਹੈ। ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਚੇਅਰ ਪੰਜਾਬੀ ਯੂਨੀਵਰਸਿਟੀ (ਪਟਿਆਲਾ), ਆਈਕੇ ਗੁਜਰਾਲ ਪੀਟੀਯੂ (ਕਪੂਰਥਲਾ), ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਬਠਿੰਡਾ), ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਫਗਵਾੜਾ), ਚੰਡੀਗੜ੍ਹ ਯੂਨੀਵਰਸਿਟੀ (ਘੜੂੰਆਂ), ਚਿਤਕਾਰਾ ਯੂਨੀਵਰਸਿਟੀ (ਰਾਜਪੁਰਾ), ਅਕਾਲ ਯੂਨੀਵਰਸਿਟੀ (ਤਲਵੰਡੀ ਸਾਬੋ) ਤੋਂ ਇਲਾਵਾ ਆਈਟੀਐਮ ਯੂਨੀਵਰਸਿਟੀ (ਗਵਾਲੀਅਰ), ਆਰਡੀਕੇਐੱਫ ਯੂਨੀਵਰਸਿਟੀ (ਭੁਪਾਲ), ਜੇਆਈਐੱਸ ਯੂਨੀਵਰਸਿਟੀ (ਪੱਛਮੀ ਬੰਗਾਲ) ਅਤੇ ਯੂਨੀਵਰਸਿਟੀ ਆਫ਼ ਰਿਲੀਜਨ (ਇਰਾਨ) ਵਿਚ ਸਥਾਪਿਤ ਕੀਤੀ ਜਾਵੇਗੀ। ਇਸ ਮੌਕੇ ਸੰਸਦ ਮੈਂਬਰ ਮਨੀਸ਼ ਤਿਵਾੜੀ, ਵਿਧਾਇਕ ਮੁਹੰਮਦ ਸਦੀਕ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਰਾਣਾ ਗੁਰਜੀਤ ਸਿੰਘ, ਸੁਸ਼ੀਲ ਕੁਮਾਰ ਰਿੰਕੂ, ਨਵਤੇਜ ਸਿੰਘ ਚੀਮਾ, ਸੁਖਵਿੰਦਰ ਸਿੰਘ ਡੈਨੀ, ਰਾਜ ਕੁਮਾਰ ਚੱਬੇਵਾਲ ਅਤੇ ਬ੍ਰਿਗੇਡੀਅਰ ਸੁਖਜੀਤ ਸਿੰਘ ਹਾਜ਼ਰ ਸਨ।

ਸਨਮਾਨਿਤ ਸ਼ਖ਼ਸੀਅਤਾਂ ’ਚ ਅਰੁਣ ਸ਼ੋਰੀ, ਬੀ.ਐੱਸ. ਧਨੋਆ ਤੇ ਪੂਰਨ ਸ਼ਾਹ ਕੋਟੀ ਸ਼ਾਮਲ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਜਿਨ੍ਹਾਂ 400 ਤੋਂ ਵੱਧ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ, ਉਨ੍ਹਾਂ ਵਿਚ ਸਾਬਕਾ ਕੇਂਦਰੀ ਮੰਤਰੀ ਅਤੇ ਉੱਘੇ ਕਾਲਮਨਵੀਸ ਅਰੁਣ ਸ਼ੋਰੀ ਤੇ ਸਾਬਕਾ ਹਵਾਈ ਫ਼ੌਜ ਮੁਖੀ ਬੀ.ਐੱਸ. ਧਨੋਆ ਵੀ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਜਨਰਲ (ਸੇਵਾਮੁਕਤ) ਜੇ.ਜੇ. ਸਿੰਘ, ਏਅਰ ਮਾਰਸ਼ਲ ਜਗਜੀਤ ਸਿੰਘ, ਬ੍ਰਿਗੇਡੀਅਰ (ਸੇਵਾਮੁਕਤ) ਸੁਖਜੀਤ ਸਿੰਘ, ਲੈਫ਼ਟੀਨੈਂਟ ਜਨਰਲ (ਸੇਵਾਮੁਕਤ) ਕੇ.ਜੇ. ਸਿੰਘ, ਲੈਫਟੀਨੈਂਟ ਜਨਰਲ (ਸੇਵਾਮੁਕਤ) ਐਨਐੱਸ ਬਰਾੜ, ਲੈਫਟੀਨੈਂਟ ਜਨਰਲ (ਸੇਵਾਮੁਕਤ) ਐਨ.ਪੀ.ਐਸ. ਹੀਰਾ ਤੇ ਕਈ ਹੋਰ ਫ਼ੌਜੀ ਅਧਿਕਾਰੀਆਂ ਦਾ ਵੀ ਸਨਮਾਨ ਕੀਤਾ ਗਿਆ। ਗਿਆਨੀ ਰਣਜੀਤ ਸਿੰਘ ਗੌਹਰ, ਬਾਬਾ ਇਕਬਾਲ ਸਿੰਘ, ਬਾਬਾ ਸੇਵਾ ਸਿੰਘ, ਬਾਬਾ ਬਲਬੀਰ ਸਿੰਘ ਬੁੱਢਾ ਦਲ, ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦਾ ਵੀ ਸਨਮਾਨ ਕੀਤਾ ਗਿਆ। ਹੋਰਨਾਂ ਸ਼ਖ਼ਸੀਅਤਾਂ ਵਿੱਚ ਜਸਟਿਸ ਮਹਿਤਾਬ ਸਿੰਘ ਗਿੱਲ, ਜਸਟਿਸ ਜੀ.ਆਰ. ਮਜੀਠੀਆ, ਜਸਟਿਸ ਅਮਰਬੀਰ ਸਿੰਘ ਗਿੱਲ, ਜਸਟਿਸ ਗੁਰਦੇਵ ਸਿੰਘ, ਜਸਟਿਸ ਐਸ.ਐੱਸ. ਸਾਰੋਂ, ਸਾਬਕਾ ਕੇਂਦਰੀ ਮੰਤਰੀ ਅਸ਼ਵਨੀ ਕੁਮਾਰ ਅਤੇ ਐਡਵੋਕੇਟ ਕੇ.ਟੀ.ਐੱਸ. ਤੁਲਸੀ ਸ਼ਾਮਲ ਹਨ। ਕਲਾ ਦੇ ਖੇਤਰ ’ਚੋਂ ਸੁਰਜੀਤ ਪਾਤਰ, ਹੰਸ ਰਾਜ ਹੰਸ, ਪੂਰਨ ਚੰਦ ਵਡਾਲੀ, ਮਲਕੀਤ ਸਿੰਘ, ਦਲੀਪ ਕੌਰ ਟਿਵਾਣਾ, ਗੁਰਮੀਤ ਬਾਵਾ, ਭਾਈ ਬਲਦੀਪ ਸਿੰਘ, ਬੀਨੂ ਢਿੱਲੋਂ, ਜਸਵਿੰਦਰ ਭੱਲਾ, ਬਲਵੀਰ ਰਿਸ਼ੀ, ਸਰਦੂਲ ਸਿਕੰਦਰ, ਪੂਰਨ ਸ਼ਾਹ ਕੋਟੀ, ਗੁਰਪ੍ਰੀਤ ਸਿੰਘ ਘੁੱਗੀ, ਮਰਹੂਮ ਜਸਪਾਲ ਭੱਟੀ ਦੀ ਪਤਨੀ ਸਵਿਤਾ ਭੱਟੀ ਅਤੇ ਮਨਮੋਹਨ ਸਿੰਘ ਸ਼ਾਮਲ ਸਨ। ‘ਅਚੀਵਰਜ਼ ਐਵਾਰਡ’ ਹਾਸਲ ਕਰਨ ਵਾਲਿਆਂ ’ਚ ਐੱਨਆਰਆਈ ਹਰਭਜਨ ਸਿੰਘ ਵਿਰਦੀ, ਲਾਰਡ ਰਾਜ ਲੂੰਬਾ, ਲਾਰਡ ਸਵਰਾਜ ਪਾਲ, ਐੱਸਪੀਐੱਸ ਓਬਰਾਏ ਅਤੇ ਕਮਲਜੀਤ ਬਖਸ਼ੀ ਸ਼ਾਮਲ ਸਨ। ਖੇਡ ਸ਼੍ਰੇਣੀ ਵਿੱਚ ਪਦਮਸ੍ਰੀ ਬਲਬੀਰ ਸਿੰਘ ਸੀਨੀਅਰ, ਹਰਮਨਪ੍ਰੀਤ ਕੌਰ, ਪ੍ਰਗਟ ਸਿੰਘ, ਕਰਤਾਰ ਸਿੰਘ, ਅਵਨੀਤ ਕੌਰ, ਮਨਜੀਤ ਕੌਰ ਅਤੇ ਮਾਨ ਕੌਰ ਦਾ ਸਨਮਾਨ ਕੀਤਾ ਗਿਆ।


Comments Off on ਗਿਆਰਾਂ ’ਵਰਸਿਟੀਆਂ ’ਚ ਸਥਾਪਿਤ ਹੋਵੇਗੀ ਗੁਰੂ ਨਾਨਕ ਚੇਅਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.