ਸਿੱਖਿਆ ਦੇ ਅੰਤਰਰਾਸ਼ਟਰੀਕਰਨ ਦਾ ਭਾਵ ਸਿਰਫ ਵਿਦਿਆਰਥੀ ਵਿਦੇਸ਼ ਭੇਜਣਾ ਨਹੀਂ: ਪਟਨਾਇਕ !    ਗੁਜਰਾਤ ’ਚ ਹੁਣ ਆਈਟੀਆਈ ਤੇ ਪੌਲੀਟੈਕਨਿਕ ਕਾਲਜਾਂ ’ਚ ਬਣਨਗੇ ਲਰਨਿੰਗ ਲਾਇਸੈਂਸ !    ਸ਼ਬਦ ਲੰਗਰ ਵਿਚ ‘ਜਗਤ ਗੁਰੂ ਬਾਬਾ’ ਕਿਤਾਬ ਵੰਡੀ !    ਖੱਡ ’ਚ ਕਾਰ ਡਿੱਗਣ ਕਾਰਨ ਦੋ ਹਲਾਕ !    ਦੋ ਰਾਜ ਸਭਾ ਸੀਟਾਂ ਲਈ ਜ਼ਿਮਨੀ ਚੋਣ 12 ਦਸੰਬਰ ਨੂੰ !    ਸਿੱਖਿਆ ਵਿਭਾਗ ਨੇ ਪੱਤਰਕਾਰੀ ਕਰ ਰਹੇ ਸਰਕਾਰੀ ਮੁਲਾਜ਼ਮਾਂ ’ਤੇ ਸ਼ਿਕੰਜਾ ਕੱਸਿਆ !    ਕਿੰਗਜ਼ ਇਲੈਵਨ ਪੰਜਾਬ ਨਾਲ ਜੁੜੇਗਾ ਗੌਤਮ !    ਮਿਉਂਸਿਪਲ ਪਾਰਕ ਦੀ ਮਾੜੀ ਹਾਲਤ ਕਾਰਨ ਲੋਕ ਔਖੇ !    ਕਾਂਗਰਸ ਵੱਲੋਂ ਦਿੱਲੀ ਸਰਕਾਰ ’ਤੇ ਘਪਲੇ ਦਾ ਦੋਸ਼ !    ਜੀਕੇ ਵੱਲੋਂ ਲਾਂਘੇ ਸਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ !    

ਗੁਰਦੁਆਰਾ ਬੁੰਗਾ ਨਿਹਾਲਗੜ੍ਹ ਸਾਹਿਬ ਤੋਂ ਨਗਰ ਕੀਰਤਨ ਸਜਾਇਆ

Posted On November - 9 - 2019

ਅਤਰ ਸਿੰਘ
ਡੇਰਾਬੱਸੀ, 8 ਨਵੰਬਰ

ਖਰੜ ਵਿਚ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ।

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖ ਕੇ ਅੱਜ ਗੁਰਦੁਆਰਾ ਬੁੰਗਾ ਨਿਹਾਲਗੜ੍ਹ ਸਾਹਿਬ ਬਰਵਾਲਾ ਰੋਡ ਡੇਰਾਬੱਸੀ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ। ਵੱਡੀ ਗਿਣਤੀ ਸੰਗਤਾਂ ਨਗਰ ਕੀਰਤਨ ਦੇ ਰੂਪ ਵਿੱਚ ਸਵੇਰੇ ਬੁੰਗਾ ਨਿਹਾਲਗੜ੍ਹ ਸਾਹਿਬ ਤੋਂ ਰਵਾਨਾ ਹੋਈ। ਇਸ ਮੌਕੇ ਵਿਧਾਇਕ ਨਰਿੰਦਰ ਕੁਮਾਰ ਸ਼ਰਮਾ ਵੀ ਹਾਜ਼ਰ ਸਨ।
ਗੁਰਦੁਆਰਾ ਸਾਹਿਬ ਤੋਂ ਸਜਾਏ ਕੀਰਤਨ ਦੀ ਆਰੰਭਤਾ ਦੀ ਅਰਦਾਸ ਪੰਜ ਪਿਆਰਿਆਂ ਵੱਲੋਂ ਕੀਤੀ ਗਈ। ਰਿਟਾਇਰਡ ਸੈਸ਼ਨ ਜੱਜ ਸੰਤ ਕਿਰਪਾਲ ਸਿੰਘ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਬੁੰਗਾ ਨਿਹਾਲਗੜ੍ਹ ਸਾਹਿਬ ਤੋਂ ਗੁਰਦੁਆਰਾ ਸਿੰਘ ਸਭਾ ਅਤੇ ਅਕਾਲ ਪੁਰੀ ਸਾਹਿਬ, ਪਿੰਡ ਸੈਦਪੁਰਾ ਪੁੱਜਿਆ ਜਿੱਥੇ ਸੰਗਤਾਂ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ।
ਨਗਰ ਕੀਰਤਨ ਬੁੰਗਾ ਨਿਹਾਲਗੜ੍ਹ ਤੋਂ ਸ਼ੁਰੂ ਹੋ ਕੇ ਭਗਤ ਸਿੰਘ ਨਗਰ, ਬਰਵਾਲਾ ਰੋਡ, ਗੁਲਾਬਗੜ੍ਹ ਰੋਡ, ਦਿਹਾਤੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸਰਕਾਰੀ ਹਸਪਤਾਲ, ਸ਼ਕਤੀ ਨਗਰ, ਸੁਖਮਨੀ ਇੰਟਰਨੈਸ਼ਨਲ ਸਕੂਲ, ਗੁਰਦੁਆਰਾ ਗੁਰੂ ਅੰਗਦ ਦੇਵ ਜੀ, ਚੰਡੀਗੜ੍ਹ ਅਪਾਰਟਮੈਂਟ ਅਤੇ ਰੋਜ਼ਵੁਡ ਜੀਬੀਪੀ ਕਲੋਨੀ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਬੁੰਗਾ ਨਿਹਾਲਗੜ੍ਹ ਸਾਹਿਬ ਸਮਾਪਤ ਹੋਇਆ। ਸੰਗਤਾਂ ਨੇ ਨਗਰ ਕੀਰਤਨ ’ਚ ਸ਼ਾਮਲ ਸ਼ਰਧਾਲੂਆਂ ’ਤੇ ਫੁੱਲਾਂ ਦੀ ਵਰਖਾ ਕੀਤੀ।
ਖਰੜ (ਪੱਤਰ ਪ੍ਰੇਰਕ): ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਖਰੜ ਦੀ ਸੰਗਤ ਅਤੇ ਸਕੂਲਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਕਰਵਾਇਆ ਗਿਆ ਜਿਸ ਵਿੱਚ ਇਲਾਕਾ ਨਿਵਾਸੀਆਂ ਤੋਂ ਇਲਾਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਅੰਬਿਕਾ ਪਬਲਿਕ ਸਕੂਲ, ਹੇਮਕੁੰਟ ਪਬਲਿਕ ਸਕੂਲ,ਬੀ. ਐਸ.ਐਮ. ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੇ ਹਿੱਸਾ ਲਿਆ।


Comments Off on ਗੁਰਦੁਆਰਾ ਬੁੰਗਾ ਨਿਹਾਲਗੜ੍ਹ ਸਾਹਿਬ ਤੋਂ ਨਗਰ ਕੀਰਤਨ ਸਜਾਇਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.