ਜਲੰਧਰ ’ਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗੇਗਾ ਕਰਫਿਊ਼ !    ਪੀਐੱਨਬੀ ਨੇ ਵਿਆਜ ਦਰਾਂ ਘਟਾਈਆਂ !    ਸਿਆਹਫ਼ਾਮ ਰੋਸ !    ਤਾਲਾਬੰਦੀ ਦੇ ਮਾਅਨੇ !    ਵੀਹ ਲੱਖ ਕਰੋੜ ਰੁਪਏ ਦੇ ਆਰਥਿਕ ਪੈਕੇਜ ਦਾ ਵਿਸ਼ਲੇਸ਼ਣ !    ਫ਼ੀਸਾਂ ’ਚ ਵਾਧੇ ਖ਼ਿਲਾਫ਼ ਸੋਨੀ ਦੀ ਕੋਠੀ ਘੇਰੇਗੀ ‘ਆਪ’ !    ਗੁੱਟੂ ਦੀ ਖੂਹੀ ਅਤੇ ਮਸਤ ਰਾਮ !    ਜਨਤਕ ਖੇਤਰ ਕਮਜ਼ੋਰ ਕਰਨ ਦੇ ਗੰਭੀਰ ਸਿੱਟੇ !    ਬੱਸ ਲੰਘਾਊ ਭੂਆ !    ਦਿੱਲੀ ’ਚ ਕਰੋਨਾ ਮਰੀਜ਼ਾਂ ਦੀ ਗਿਣਤੀ 20 ਹਜ਼ਾਰ ਨੂੰ ਟੱਪੀ !    

ਚੁਕਾਈ ਨਾ ਹੋਣ ਕਰ ਕੇ ਮੰਡੀਆਂ ’ਚ ਲੱਗੇ ਬੋਰੀਆਂ ਦੇ ਅੰਬਾਰ

Posted On November - 7 - 2019

ਰਾਏਕੋਟ ਮੰਡੀ ਵਿੱਚ ਲੱਗੇ ਹੋਏ ਬੋਰੀਆਂ ਦੇ ਅੰਬਾਰ।

ਰਾਮ ਗੋਪਾਲ ਰਾਏਕੋਟੀ
ਰਾਏਕੋਟ, 6 ਨਵੰਬਰ
ਮਾਰਕੀਟ ਕਮੇਟੀ ਰਾਏਕੋਟ ਅਤੇ ਇਸ ਅਧੀਨ ਆਉਂਦੇ 12 ਖਰੀਦ ਕੇਂਦਰਾਂ ਵਿੱਚ ਖਰੀਦੇ ਗਏ ਝੋਨੇ ਦੀ ਚੁਕਾਈ ਨਾ ਹੋਣ ਕਰ ਕੇ 14.50 ਲੱਖ ਦੇ ਕਰੀਬ ਬੋਰੀਆਂ ਖਰੀਦ ਕੇਂਦਰਾਂ ਵਿੱਚ ਖੁੱਲ੍ਹੇ ਅਸਮਾਨ ਹੇਠ ਰੱਬ ਆਸਰੇ ਪਈਆਂ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਤੱਕ ਮਾਰਕੀਟ ਕਮੇਟੀ ਰਾਏਕੋਟ ਵੱਲੋਂ 114963 ਟਨ (30 ਲੱਖ ਬੋਰੀ) ਝੋਨੇ ਦੀ ਖਰੀਦੀ ਜਾ ਚੁੱਕੀ ਹੈ, ਜਦੋਂ ਕਿ ਕਰੀਬ 14.50 ਲੱਖ ਬੋਰੀਆਂ ਅਜੇ ਵੀ ਮੰਡੀਆਂ ’ਚ ਖੁੱਲ੍ਹੇ ਅਸਮਾਨ ਹੇਠ ਪਈਆਂ ਹਨ। ਹੁਣ ਤੱਕ ਖਰੀਦ ਏਜੰਸੀ ਪਨਗ੍ਰੇਨ ਵੱਲੋਂ 62068 ਟਨ, ਮਾਰਕਫੈੱਡ ਵੱਲੋਂ 25221 ਟਨ, ਪਨਸਪ ਵੱਲੋਂ 20292 ਟਨ, ਵੇਅਰ ਹਾਊਸਿੰਗ ਕਾਰਪੋਰੇਸ਼ਨ ਵੱਲੋਂ 7379 ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ ਤਿੰਨ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਖ਼ਰੀਦੀ ਹੋਈ ਫ਼ਸਲ ਦੀ ਸਮੇਂ ਸਿਰ ਚੁਕਾਈ ਨਾ ਹੋਣ ਕਰਕੇ ਖਰੀਦ ਕੇਂਦਰਾਂ ਵਿੱਚ ਬੋਰੀਆਂ ਦੇ ਅੰਬਾਰ ਲੱਗੇ ਹੋਏ ਹਨ, ਜਿਸ ਕਾਰਨ ਅਨਾਜ ਮੰਡੀ ਮਜ਼ਦੂਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਅਨਾਜ ਮੰਡੀ ਮਜ਼ਦੂਰ ਯੂਨੀਅਨ ਦੇ ਮੀਤ ਪ੍ਰਧਾਨ ਹਰਬੰਸ ਸਿੰਘ ਤੇ ਦਲੀਪ ਸਿੰਘ ਛਿੱਬਰ ਨੇ ਦੱਸਿਆ ਕਿ ਚੁਕਾਈ ਲਈ ਗੱਡੀਆਂ ਨਾ ਮਿਲਣ ਕਰ ਕੇ ਮੰਡੀਆਂ ਵਿੱਚ ਬੋਰੀਆਂ ਦੇ ਅੰਬਾਰ ਲੱਗੇ ਹੋਏ ਹਨ, ਜਿਸ ਕਾਰਨ ਉਨ੍ਹਾਂ ਨੂੰ ਰਾਤ ਸਮੇਂ ਬੋਰੀਆਂ ਚੋਰੀ ਹੋਣ ਦਾ ਡਰ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਾਰੀ-ਸਾਰੀ ਰਾਤ ਪਹਿਰੇਦਾਰੀ ਕਰਨੀ ਪੈਂਦੀ ਹੈ। ਉਕਤ ਆਗੂਆਂ ਨੇ ਇਹ ਵੀ ਦੱਸਿਆ ਕਿ ਕੱਚੀ ਮੰਡੀ ਵਾਲੇ ਮਜ਼ਦੂਰ ਚੁਕਾਈ ਕਰਨ ਲਈ ਤਿਆਰ ਹਨ, ਪਰ ਪੱਕੀ ਮੰਡੀ ਵੱਲੋਂ ਉਨ੍ਹਾਂ ਨੂੰ ਗੱਡੀਆਂ ਉਪਲੱਬਧ ਨਹੀਂ ਕਰਵਾਈਆਂ ਜਾ ਰਹੀਆਂ, ਜਿਸ ਕਾਰਨ ਮਜ਼ਦੂਰਾਂ ਨੂੰ ਵਿਹਲੇ ਬੈਠਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਚੁਕਾਈ ਨਾ ਹੋਣ ਸਬੰਧੀ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਯਸਪਾਲ ਬਾਂਸਲ ਨੇ ਕਿਹਾ ਕਿ ਰੋਜ਼ਾਨਾ ਹੀ ਮੰਡੀਆਂ ਵਿੱਚ ਇੱਕ ਲੱਖ ਤੋਂ ਜ਼ਿਆਦਾ ਬੋਰੀਆਂ ਦੀ ਆਮਦ ਹੈ, ਪਰ ਗੱਡੀਆਂ ਦੀ ਘਾਟ ਹੋਣ ਕਰ ਕੇ ਚੁਕਾਈ ਦੀ ਰਫ਼ਤਾਰ ਮੱਠੀ ਹੈ ਜਿਸ ਕਾਰਨ ਮੰਡੀਆਂ ਵਿੱਚ ਬੋਰੀਆਂ ਦੇ ਅੰਬਾਰ ਲੱਗ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਮੱਸਿਆ ਮਾਰਕੀਟ ਕਮੇਟੀ ਰਾਏਕੋਟ ਨਾਲ ਸਬੰਧਤ ਸਾਰੇ ਹੀ ਖਰੀਦ ਕੇਂਦਰਾਂ ਵਿੱਚ ਚੱਲ ਰਹੀ ਹੈ। ਉਨ੍ਹਾਂ ਪ੍ਰਸ਼ਾਸ਼ਨਿਕ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਚੁਕਾਈ ਦੀ ਸਮੱਸਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਜਲਦੀ ਗੱਡੀਆਂ ਉਪਲੱਬਧ ਕਰਵਾਈਆਂ ਜਾਣ।

ਕੀ ਕਹਿੰਦੇ ਨੇ ਅਧਿਕਾਰੀ

ਐੱਸਡੀਐੱਮ ਡਾ. ਹਿਮਾਂਸ਼ੂ ਗੁਪਤਾ ਨੇ ਕਿਹਾ ਕਿ ਚੁਕਾਈ ਨਾ ਹੋਣ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ। ਜਲਦੀ ਹੀ ਗੱਡੀਆਂ ਦੀ ਗਿਣਤੀ ਵਿੱਚ ਵਾਧਾ ਕਰ ਕੇ ਚੁਕਾਈ ਦੀ ਸਮੱਸਿਆ ਨੂੰ ਹੱਲ ਕੀਤਾ ਜਾਵੇਗਾ।


Comments Off on ਚੁਕਾਈ ਨਾ ਹੋਣ ਕਰ ਕੇ ਮੰਡੀਆਂ ’ਚ ਲੱਗੇ ਬੋਰੀਆਂ ਦੇ ਅੰਬਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.