ਸਿੱਖਿਆ ਦੇ ਅੰਤਰਰਾਸ਼ਟਰੀਕਰਨ ਦਾ ਭਾਵ ਸਿਰਫ ਵਿਦਿਆਰਥੀ ਵਿਦੇਸ਼ ਭੇਜਣਾ ਨਹੀਂ: ਪਟਨਾਇਕ !    ਗੁਜਰਾਤ ’ਚ ਹੁਣ ਆਈਟੀਆਈ ਤੇ ਪੌਲੀਟੈਕਨਿਕ ਕਾਲਜਾਂ ’ਚ ਬਣਨਗੇ ਲਰਨਿੰਗ ਲਾਇਸੈਂਸ !    ਸ਼ਬਦ ਲੰਗਰ ਵਿਚ ‘ਜਗਤ ਗੁਰੂ ਬਾਬਾ’ ਕਿਤਾਬ ਵੰਡੀ !    ਖੱਡ ’ਚ ਕਾਰ ਡਿੱਗਣ ਕਾਰਨ ਦੋ ਹਲਾਕ !    ਦੋ ਰਾਜ ਸਭਾ ਸੀਟਾਂ ਲਈ ਜ਼ਿਮਨੀ ਚੋਣ 12 ਦਸੰਬਰ ਨੂੰ !    ਸਿੱਖਿਆ ਵਿਭਾਗ ਨੇ ਪੱਤਰਕਾਰੀ ਕਰ ਰਹੇ ਸਰਕਾਰੀ ਮੁਲਾਜ਼ਮਾਂ ’ਤੇ ਸ਼ਿਕੰਜਾ ਕੱਸਿਆ !    ਕਿੰਗਜ਼ ਇਲੈਵਨ ਪੰਜਾਬ ਨਾਲ ਜੁੜੇਗਾ ਗੌਤਮ !    ਮਿਉਂਸਿਪਲ ਪਾਰਕ ਦੀ ਮਾੜੀ ਹਾਲਤ ਕਾਰਨ ਲੋਕ ਔਖੇ !    ਕਾਂਗਰਸ ਵੱਲੋਂ ਦਿੱਲੀ ਸਰਕਾਰ ’ਤੇ ਘਪਲੇ ਦਾ ਦੋਸ਼ !    ਜੀਕੇ ਵੱਲੋਂ ਲਾਂਘੇ ਸਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ !    

ਚੰਡੀਗੜ੍ਹ ’ਚ ਸਫ਼ਾਈ ਵਿਵਸਥਾ ਲਈ ਨਗਰ ਨਿਗਮ ਗੰਭੀਰ

Posted On November - 7 - 2019

ਮੀਟਿੰਗ ਦੌਰਾਨ ਹਾਜ਼ਰ ਕਮੇਟੀ ਮੈਂਬਰ ਅਤੇ ਲਾਇਨਜ਼ ਕੰਪਨੀ ਦੇ ਪ੍ਰਤੀਨਿਧ।

ਮੁਕੇਸ਼ ਕੁਮਾਰ
ਚੰਡੀਗੜ੍ਹ, 6 ਨਵੰਬਰ
ਚੰਡੀਗੜ੍ਹ ਨਗਰ ਨਿਗਮ ਦੀ ਸੈਨੀਟੇਸ਼ਨ ਕਮੇਟੀ ਨੇ ਸ਼ਹਿਰ ਵਿੱਚ ਸਫਾਈ ਸਬੰਧੀ ਮਿਲ ਰਹੀਆਂ ਸ਼ਿਕਾਇਤਾਂ ਦੇ ਨਬੇੜੇ ਲਈ ਸ਼ਹਿਰ ਦੀ ਸਫ਼ਾਈ ਵਿਵਸਥਾ ਲਈ ਜ਼ਿੰਮੇਵਾਰ ਲਾਇਨਜ਼ ਕੰਪਨੀ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸ਼ਹਿਰ ਵਿੱਚ ਸਫ਼ਾਈ ਪ੍ਰਬੰਧਾਂ ਬਾਰੇ ਸਮੀਖਿਆ ਕੀਤੀ ਗਈ।
ਕੌਂਸਲਰ ਸ਼ਕਤੀ ਪ੍ਰਸਾਦ ਦੇਵਸ਼ਾਲੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਕਮੇਟੀ ਨੇ ਲਾਇਨਜ਼ ਕੰਪਨੀ ਦੇ ਪ੍ਰਤੀਨਿਧੀਆਂ ਨੂੰ ਉਨ੍ਹਾਂ ਦੇ ਨਿਰਧਾਰਤ ਖੇਤਰ ਵਿਚ ਸਵੱਛਤਾ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਕਿਹਾ ਅਤੇ ਰੋਜ਼ਾਨਾ ਕੂੜਾ ਅਤੇ ਬਾਗਵਾਨੀ ਦੀ ਰਹਿੰਦ-ਖੂੰਹਦ ਚੁੱਕਣ ਦੀ ਹਦਾਇਤ ਕੀਤੀ। ਕਮੇਟੀ ਮੈਂਬਰਾਂ ਨੇ ਮੀਟਿੰਗ ਵਿੱਚ ਹਾਜ਼ਰ ਕੰਪਨੀ ਦੇ ਪ੍ਰਤੀਨਿਧੀਆਂ ਨੂੰ ਆਪਣੇ ਅਧੀਨ ਕੰਮ ਕਰ ਰਹੇ ਸੈਨੀਟੇਸ਼ਨ ਕਰਮਚਾਰੀਆਂ ਦੀ ਸਿਹਤ ਅਤੇ ਸਫ਼ਾਈ ਨੂੰ ਧਿਆਨ ਵਿਚ ਰੱਖਦੇ ਹੋਏ ਸਾਵਧਾਨੀ ਵਰਤਣ ’ਤੇ ਜ਼ੋਰ ਦਿੱਤਾ। ਕਮੇਟੀ ਮੈਂਬਰਾਂ ਨੇ ਕੰਪਨੀ ਨੂੰ ਸਿੱਧੇ ਤੌਰ ’ਤੇ ਚਿਤਾਵਨੀ ਦਿੱਤੀ ਕਿ ਨਿਗਮ ਨਾਲ ਸਫ਼ਾਈ ਸਬੰਧੀ ਹੋਏ ਸਮਝੌਤੇ ਨੂੰ ਲੈਕੇ ਕੀਤੀ ਗਈ ਲਾਪ੍ਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਭਵਿੱਖ ਵਿੱਚ ਅਜਿਹੀ ਕੋਈ ਬੇਨਿਯਮੀ ਸਾਹਮਣੇ ਆਉਂਦੀ ਹੈ ਕੰਪਨੀ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਕਮੇਟੀ ਮੈਂਬਰਾਂ ਨੇ ਕੰਪਨੀ ਦੇ ਪ੍ਰਤੀਨਿਧੀਆਂ ਨੂੰ ਕਿਹਾ ਕਿ ਲੰਘੇ ਦਿਨ ਇਥੇ ਡੱਡੂਮਾਜਰਾ ਵਿਚ ਬਿਨਾਂ ਪਾਣੀ ਤੋਂ ਸੜਕਾਂ ਦੇ ਬਰਮ ਸਾਫ ਕਰਨ ਦੀ ਘਟਨਾ ਨੂੰ ਦੁਹਰਾਇਆ ਨਹੀਂ ਜਾਣਾ ਚਾਹੀਦਾ। ਮੀਟਿੰਗ ਦੌਰਾਨ ਕਮੇਟੀ ਦੇ ਮੈਂਬਰ ਕੌਂਲਸਰ ਜਗਤਾਰ ਸਿੰਘ ਜੱਗਾ, ਭਰਤ ਕੁਮਾਰ, ਚੰਦਰਵਤੀ ਸ਼ੁਕਲਾ ਅਤੇ ਲਾਇਨਜ਼ ਕੰਪਨੀ ਦੇ ਪ੍ਰਤੀਨਿਧੀ ਹਾਜ਼ਰ ਸਨ। ਦੱਸਣਯੋਗ ਹੈ ਕਿ ਦਲਿਤ ਰੱਖਿਆ ਦਲ ਦੇ ਪ੍ਰਧਾਨ ਨਰੇਂਦਰ ਚੌਧਰੀ ਵਲੋਂ ਲਾਇਨਜ਼ ਕੰਪਨੀ ਦੇ ਖ਼ਿਲਾਫ਼ ਨਗਰ ਨਿਗਮ ਨੂੰ ਸ਼ਿਕਾਇਤ ਕੀਤੀ ਗਈ ਸੀ ਕਿ ਉਸ ਦੇ ਕਰਮਚਾਰੀ ਡੱਡੂਮਾਜਰਾ ਵਿੱਚ ਨਿਗਮ ਨਾਲ ਕੀਤੇ ਸਮਝੌਤੇ ਦੇ ਉਲਟ ਕੰਮ ਕਰ ਰਹੇ ਹਨ।


Comments Off on ਚੰਡੀਗੜ੍ਹ ’ਚ ਸਫ਼ਾਈ ਵਿਵਸਥਾ ਲਈ ਨਗਰ ਨਿਗਮ ਗੰਭੀਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.