ਲੜਕੀ ਨੇ ਫੇਸਬੁੱਕ ’ਤੇ ਲਾਈਵ ਹੋ ਕੇ ਖਾਧਾ ਜ਼ਹਿਰ !    ਕਰਤਾਰਪੁਰ ਲਾਂਘਾ: ਪਾਕਿ ’ਤੇ ਬੇਵਜ੍ਹਾ ਸ਼ੱਕ ਠੀਕ ਨਹੀਂ !    ਗਿਆਨ ਦਾ ਭੰਡਾਰ ‘ਵਿਕੀਪੀਡੀਆ’ !    ਆਦਰਸ਼ ਸਕੂਲ ਮੁਖੀ ਕਿਹੋ ਜਿਹਾ ਹੋਵੇ ? !    ਖ਼ੂਨ ਵਿੱਚ ਘੱਟ ਪਲੇਟਲੈੱਟ ਹੋਣ ਦਾ ਮਤਲਬ ਡੇਂਗੂ ਨਹੀਂ !    ਪੰਜ ਬੇਰੁਜ਼ਗਾਰ ਅਧਿਆਪਕ 79 ਦਿਨਾਂ ਮਗਰੋਂ ਟੈਂਕੀ ਤੋਂ ਉਤਰੇ !    ਨੌਜਵਾਨ ਸੋਚ:ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਪੰਜਾਬੀ ਸਮਾਜ ਵਿਚ ਜਾਤ ਪਾਤ ਦਾ ਘਿਨਾਉਣਾ ਰੂਪ !    ਸੋਸ਼ਲ ਮੀਡੀਆ: ਨੌਜਵਾਨਾਂ ਦੀ ਬੋਲੀ ਤੇ ਪੜ੍ਹਾਈ ਉਤੇ ਮਾੜਾ ਅਸਰ !    ਖੰਡ ਮਿੱਲਾਂ ਕਿਸਾਨਾਂ ਨੂੰ ਆਪਣੇ ਕੋਲੋਂ ਕਰਨ ਅਦਾਇਗੀ: ਰੰਧਾਵਾ !    

ਜੇਤੂ ਵਿਦਿਆਰਥਣਾਂ ਦਾ ਕਾਲਜ ਪਹੁੰਚਣ ’ਤੇ ਸਨਮਾਨ

Posted On November - 10 - 2019

ਕਬੱਡੀ ਚੈਂਪੀਅਨਸ਼ਿਪ ਵਿੱਚ ਜੇਤੂ ਵਿਦਿਆਰਥਣਾਂ ਨਾਲ ਪ੍ਰਬੰਧਕ।

ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 9 ਨਵੰਬਰ
ਕਾਰ ਸੇਵਾ ਖਡੂਰ ਸਾਹਿਬ ਦੇ ਮੁਖੀ ਬਾਬਾ ਸੇਵਾ ਸਿੰਘ ਦੀ ਸਰਪ੍ਰਸਤੀ ਹੇਠ ਚਲ ਰਹੇ ਨੈਕ ਵੱਲੋਂ ‘ਏ’ ਗ੍ਰੇਡ ਪ੍ਰਾਪਤ ਸ੍ਰੀ ਗੁਰੂ ਅੰਗਦ ਦੇਵ ਕਾਲਜ ਨੇ ਇਸ ਵਾਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਕਬੱਡੀ ਚੈਂਪੀਅਨਸ਼ਿਪ ਜਿੱਤ ਲਈ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਨੇ ਕਿਹਾ ਕਿ ਕਾਲਜ ਦੀ ਲੜਕੀਆਂ ਦੀ ਕਬੱਡੀ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਤਰ ਕਾਲਜ ਕਬੱਡੀ ਮੁਕਾਬਲੇ, ‘ਏ’ ਡਿਵੀਜ਼ਨ ਦੀ ਚੈਂਪੀਅਨਸ਼ਿਪ ਤੇ ਚੁਣੌਤੀ ਭਰੇ ਮੁਕਾਬਲਿਆਂ ਵਿੱਚ ਜਿੱਤ ਹਾਸਲ ਕਰਦਿਆਂ ਕਬਜ਼ਾ ਕਰ ਲਿਆ ਹੈ। ਉਨ੍ਹਾਂ ਕਾਲਜ ਦੇ ਖੇਡ ਵਿਭਾਗ ਦੇ ਮੁਖੀ ਪ੍ਰੋ. ਸਰਤਾਜ ਸਿੰਘ ਛੀਨਾ ਅਤੇ ਕਬੱਡੀ ਕੋਚ ਕਸ਼ਮੀਰ ਸਿੰਘ ਨੂੰ ਵਿਦਿਆਰਥੀਆਂ ਦੀ ਇਸ ਪ੍ਰਾਪਤੀ ‘ਤੇ ਵਧਾਈ ਦਿੱਤੀ ਅਤੇ ਜੇਤੂ ਟੀਮ ਦਾ ਕਾਲਜ ਪੁੱਜਣ ’ਤੇ ਸਵਾਗਤ ਕੀਤਾ। ਇਸ ਮੌਕੇ ਪ੍ਰੋ. ਸਰਤਾਜ ਸਿੰਘ ਛੀਨਾ ਨੇ ਕਿਹਾ ਕਿ ਕਾਲਜ ਦੇ ਖੇਡ ਵਿਭਾਗ ਦੀਆਂ ਪ੍ਰਾਪਤੀਆਂ ਦਾ ਲੰਮਾਂ ਇਤਿਹਾਸ ਹੈ। ਪਿਛਲੇ ਤਿੰਨ ਸਾਲਾਂ ਤੋਂ ਖਡੂਰ ਸਾਹਿਬ ‘ਏ’ ਡਵੀਜ਼ਨ ਦਾ ਚੈਂਪੀਅਨ ਹੈ, ਇਸ ਦੀ ਲਗਾਤਾਰਤਾ ਵਜੋਂ ਇਸ ਸਾਲ ਦੀ ਅੰਤਰ-ਕਾਲਜ ਚੈਪੀਅਨਸ਼ਿਪ ਟਰਾਫੀ ਕਾਲਜ ਦੀ ਟੀਮ ਵਲੋਂ ਜਿੱਤੀ ਗਈ ਹੈ। ਇਸ ਮੌਕੇ ਪ੍ਰੋ. ਰੋਹਿਤ ਸ਼ਰਮਾ, ਪ੍ਰੋ. ਕਮਲਪ੍ਰੀਤ ਕੌਰ, ਗੁਰਮੀਤ ਸਿੰਘ, ਸੁਪਰਡੈਂਟ ਤੇ ਹੋਰ ਸਹਾਇਕ ਸਟਾਫ ਹਾਜ਼ਰ ਸਨ।


Comments Off on ਜੇਤੂ ਵਿਦਿਆਰਥਣਾਂ ਦਾ ਕਾਲਜ ਪਹੁੰਚਣ ’ਤੇ ਸਨਮਾਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.