ਨੌਸ਼ਹਿਰਾ ਸੈਕਟਰ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਤਿੰਨ ਦਹਿਸ਼ਤਗਰਦ ਹਲਾਕ !    ਨਾਰਕੋ ਟੈਰਰ ਮਾਡਿਊਲ ਦਾ ਪਰਦਾਫਾਸ਼, ਜੈਸ਼ ਦੇ 6 ਮੈਂਬਰ ਗ੍ਰਿਫ਼ਤਾਰ !    ਕਰੋਨਾ ਨਾਲ 5934 ਮੌਤਾਂ, ਭਾਰਤ ਨੌਵੇਂ ਤੋਂ ਸੱਤਵੇਂ ਸਥਾਨ ’ਤੇ ਪੁੱਜਾ !    ਸੰਗੀਤਕਾਰ ਵਾਜਿਦ ਖ਼ਾਨ ਦੀ ਕਰੋਨਾ ਨਾਲ ਮੌਤ !    ਕਰੋਨਾ: ਪਟਿਆਲਾ ’ਚ ਆਸ਼ਾ ਵਰਕਰ ਸਮੇਤ 4 ਪਾਜ਼ੇਟਿਵ ਕੇਸ !    ਪੀੜਤ ਪਰਿਵਾਰ ਵੱਲੋਂ ਪੁਲੀਸ ’ਤੇ ਬਿਆਨ ਨਾ ਲੈਣ ਦੇ ਦੋਸ਼ !    ਵੇ ਹੋਵੇ ਅਨਲੌਕ ਵਿੱਚ ਇਨ੍ਹਾਂ ਨੂੰ ਕਰੋਨਾ, ਉਭਰੇ ਕੋਈ ਖੂਨ ਨਵਾਂ !    ਨਾਉਮੀਦੀ ਦੇ ਦੌਰ ’ਚ ਨਗ਼ਮਾ-ਏ-ਉਮੀਦ... !    ਅੱਜ ਤੋਂ ਚੱਲਣਗੀਆਂ 200 ਵਿਸ਼ੇਸ਼ ਰੇਲਗੱਡੀਆਂ !    ਸਨਅਤਕਾਰਾਂ ਨੂੰ ਭਲਕੇ ਸੰਬੋਧਨ ਕਰਨਗੇ ਮੋਦੀ !    

ਝੋਨੇ ਦੇ ਪੈਸੇ ਨਾ ਮਿਲਣ ਕਾਰਨ ਕਿਸਾਨ ਕਣਕ ਬੀਜਣ ਤੋਂ ਪੱਛੜੇ

Posted On November - 9 - 2019

ਜੋਗਿੰਦਰ ਸਿੰਘ ਮਾਨ
ਮਾਨਸਾ, 8 ਨਵੰਬਰ

ਮੰਡੀ ਵਿੱਚ ਪਿਆ ਕਿਸਾਨਾਂ ਦਾ ਝੋਨਾ।

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 48 ਘੰਟਿਆਂ ਅੰਦਰ ਝੋਨੇ ਦੀ ਫ਼ਸਲ ਦੀ ਅਦਾਇਗੀ ਕਰਨ ਦੇ ਸਭ ਦਾਅਵੇ ਠੁੱਸ ਹੋ ਕੇ ਰਹਿ ਗਏ ਹਨ। ਇਥੇ ਕਿਸਾਨਾਂ ਨੂੰ ਝੋਨਾ ਵੇਚੇ ਨੂੰ 10-10 ਦਿਨ ਹੋ ਗਏ ਹਨ, ਪਰ ਹਾਲੇ ਤੱਕ ਉਨ੍ਹਾਂ ਨੂੰ ਇਸ ਦਾ ਇਕ ਪੈਸਾ ਵੀ ਨਹੀਂ ਮਿਲਿਆ। ਇਸ ਕਾਰਨ ਕਿਸਾਨ ਕਣਕ ਬੀਜਣ ਤੋਂ ਵੀ ਪੱਛੜ ਰਹੇ ਹਨ।
ਕੱਚਾ ਆੜ੍ਹਤੀਆਂ ਅਤੇ ਕਿਸਾਨਾਂ ਨਾਲ ਹੋਈ ਗੱਲਬਾਤ ਤੋਂ ਪਤਾ ਲੱਗਿਆ ਹੈ ਕਿ ਪੰਜਾਬ ਸਰਕਾਰ ਦੀਆਂ ਏਜੰਸੀਆਂ ਨੇ ਕਿਸਾਨਾਂ ਤੋਂ ਝੋਨਾ ਤਾਂ ਤੁਲਵਾ ਲਿਆ ਹੈ, ਪਰ ਹੁਣ ਉਨ੍ਹਾਂ ਦੇ ਪੈਸੇ ਦੇਣ ਦਾ ਨਾਂ ਨਹੀਂ ਲੈ ਰਹੀ ਹੈ। ਉਧਰ ਆੜ੍ਹਤੀਏ ਵੀ ਕਿਸਾਨਾਂ ਨੂੰ ਝੋਨੇ ਦੇ ਪੈਸੇ ਨਹੀਂ ਦੇ ਰਹੇ।
ਮਾਨਸਾ ਜ਼ਿਲ੍ਹਾ ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਮੁਨੀਸ਼ ਕੁਮਾਰ ਬੱਬੀ ਨੇ ਦੱਸਿਆ ਕਿ ਭਾਵੇਂ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿਚ ਅਕਤੂਬਰ ਮਹੀਨੇ ਦੇ ਅੰਤ ਤੱਕ ਸਹੀ ਪੈਮੇਂਟ ਮਿਲਦੀ ਰਹੀ ਹੈ, ਪਰ ਚੜ੍ਹੇ ਨਵੰਬਰ ਤੋਂ ਬਾਅਦ ਪੇਮੈਂਟ ਵਿਚ ਕਮੀ ਹੋਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਬੇਸ਼ੱਕ ਖਰੀਦ ਏਜੰਸੀਆਂ ਨੂੰ ਤੁਰੰਤ ਖਰੀਦ ਕਰ ਕੇ, ਉਸ ਦੀ ਅਦਾਇਗੀ 48 ਘੰਟਿਆਂ ਵਿਚ ਕਰਨ ਦੀ ਸਾਫ਼ ਹਦਾਇਤ ਕੀਤੀ ਹੋਈ ਹੈ, ਪਰ ਏਜੰਸੀਆਂ ਦੇ ਅਫਸਰ ਸਿਵਾਏ ਲਾਰਿਆਂ ਤੋਂ ਕੁੱਝ ਵੀ ਪੱਲੇ ਨਹੀਂ ਪਾ ਰਹੇ।
ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਜ਼ਿਲ੍ਹਾ ਪ੍ਰਧਾਨ ਮਲੂਕ ਸਿੰਘ ਹੀਰਕੇ ਅਤੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਝੰਡੂਕੇ ਨੇ ਕਿਹਾ ਕਿ ਕਿਸਾਨਾਂ ਵੱਲੋਂ 10 ਦਿਨ ਪਹਿਲਾਂ ਵੇਚੀ ਗਈ ਝੋਨੇ ਦੀ ਫਸਲ ਦਾ ਇੱਕ ਰੁਪਇਆ ਵੀ ਨਹੀਂ ਦਿੱਤਾ ਗਿਆ, ਜਿਸ ਕਾਰਨ ਕਿਸਾਨ ਕਣਕ ਦੀ ਫਸਲ ਬੀਜਣ ਤੋਂ ਪੱਛੜ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨ ਆੜ੍ਹਤੀਆਂ ਦੀਆਂ ਦੁਕਾਨਾਂ ਉੱਪਰ ਚੱਕਰ ਲਾਉਣ ਲਈ ਮਜਬੂਰ ਹਨ ਤੇ ਅੱਗਿਓਂ ਆੜ੍ਹਤੀਏ ਸਰਕਾਰ ਵੱਲੋਂ ਪੇਮੈਂਟ ਨਾ ਕੀਤੇ ਜਾਣ ਦੀ ਗੱਲ ਆਖ ਕੇ ਕਿਸਾਨਾਂ ਨੂੰ ਦੁਕਾਨਾਂ ਤੋਂ ਖਾਲੀ ਹੱਥ ਮੋੜ ਰਹੇ ਹਨ।


Comments Off on ਝੋਨੇ ਦੇ ਪੈਸੇ ਨਾ ਮਿਲਣ ਕਾਰਨ ਕਿਸਾਨ ਕਣਕ ਬੀਜਣ ਤੋਂ ਪੱਛੜੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.