ਸਿੱਖਿਆ ਦੇ ਅੰਤਰਰਾਸ਼ਟਰੀਕਰਨ ਦਾ ਭਾਵ ਸਿਰਫ ਵਿਦਿਆਰਥੀ ਵਿਦੇਸ਼ ਭੇਜਣਾ ਨਹੀਂ: ਪਟਨਾਇਕ !    ਗੁਜਰਾਤ ’ਚ ਹੁਣ ਆਈਟੀਆਈ ਤੇ ਪੌਲੀਟੈਕਨਿਕ ਕਾਲਜਾਂ ’ਚ ਬਣਨਗੇ ਲਰਨਿੰਗ ਲਾਇਸੈਂਸ !    ਸ਼ਬਦ ਲੰਗਰ ਵਿਚ ‘ਜਗਤ ਗੁਰੂ ਬਾਬਾ’ ਕਿਤਾਬ ਵੰਡੀ !    ਖੱਡ ’ਚ ਕਾਰ ਡਿੱਗਣ ਕਾਰਨ ਦੋ ਹਲਾਕ !    ਦੋ ਰਾਜ ਸਭਾ ਸੀਟਾਂ ਲਈ ਜ਼ਿਮਨੀ ਚੋਣ 12 ਦਸੰਬਰ ਨੂੰ !    ਸਿੱਖਿਆ ਵਿਭਾਗ ਨੇ ਪੱਤਰਕਾਰੀ ਕਰ ਰਹੇ ਸਰਕਾਰੀ ਮੁਲਾਜ਼ਮਾਂ ’ਤੇ ਸ਼ਿਕੰਜਾ ਕੱਸਿਆ !    ਕਿੰਗਜ਼ ਇਲੈਵਨ ਪੰਜਾਬ ਨਾਲ ਜੁੜੇਗਾ ਗੌਤਮ !    ਮਿਉਂਸਿਪਲ ਪਾਰਕ ਦੀ ਮਾੜੀ ਹਾਲਤ ਕਾਰਨ ਲੋਕ ਔਖੇ !    ਕਾਂਗਰਸ ਵੱਲੋਂ ਦਿੱਲੀ ਸਰਕਾਰ ’ਤੇ ਘਪਲੇ ਦਾ ਦੋਸ਼ !    ਜੀਕੇ ਵੱਲੋਂ ਲਾਂਘੇ ਸਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ !    

ਡੇਰਾ ਬਾਬਾ ਨਾਨਕ: ਮੀਂਹ ਕਾਰਨ ਕਈ ਸਮਾਗਮ ਰੱਦ

Posted On November - 8 - 2019

ਨਿੱਜੀ ਪੱਤਰ ਪ੍ਰੇਰਕ
ਡੇਰਾ ਬਾਬਾ ਨਾਨਕ, 7 ਨਵੰਬਰ
ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਲਕ ਤੋਂ ਸ਼ੁਰੂ ਹੋਣ ਵਾਲੇ ਧਾਰਮਿਕ ਸਮਾਗਮ ਅੱਜ ਪਏ ਤੇਜ਼ ਮੀਂਹ ਕਾਰਨ ਕਈ ਥਾਵਾਂ ’ਤੇ ਪੰਡਾਲ ਨੁਕਸਾਨੇ ਜਾਣ ਕਾਰਨ ਰੱਦ ਕਰ ਦਿੱਤੇ ਗਏ ਹਨ, ਜਦੋਂ ਕਿ ਕੁਝ ਸਮਾਗਮ ਹੁਣ ਪੰਡਾਲ ਦੀ ਜਗ੍ਹਾ ਦਾਣਾ ਮੰਡੀ, ਡੇਰਾ ਬਾਬਾ ਨਾਨਕ ਵਿੱਚ ਹੋਣਗੇ। ਇੱਥੇ ਕਲਾਨੌਰ ਸੜਕ ’ਤੇ ਟੀ- ਪੁਆਇੰਟ ਕੋਲ ਹੋਣ ਵਾਲੇ ਧਾਰਮਿਕ ਸਮਾਗਮ ਬਾਰੇ ਅਨਿਸ਼ਚਿਤਤਾ ਬਣੀ ਹੋਈ ਹੈ। ਇਹ ਸਮਾਗਮ ਸਵੇਰੇ 11 ਵਜੇ ਸ਼ੁਰੂ ਹੋਣਾ ਸੀ। ਇਸੇ ਤਰ੍ਹਾਂ 9 ਤੋਂ 11 ਨਵੰਬਰ ਤੱਕ ਲਾਈਟ ਐਂਡ ਸਾਊਂਡ ਪ੍ਰੋਗਰਾਮ ਹੁਣ ਪੰਡਾਲ ਦੀ ਥਾਂ ਦਾਣਾ ਮੰਡੀ ਡੇਰਾ ਬਾਬਾ ਨਾਨਕ ਵਿੱਚ ਹੋਵੇਗਾ।


Comments Off on ਡੇਰਾ ਬਾਬਾ ਨਾਨਕ: ਮੀਂਹ ਕਾਰਨ ਕਈ ਸਮਾਗਮ ਰੱਦ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.