ਅਨਭੋਲ ਮਨ ਵਿਚ ਸਾਹਿਤ ਦਾ ਚੁੱਪ-ਚੁਪੀਤਾ ਪ੍ਰਵੇਸ਼ !    ਗੁਰਬਾਣੀ ਤੇ ਸੂਫ਼ੀਆਨਾ ਕਲਾਮ ਗਾਉਂਦਿਆਂ !    ਦਰਗਾਹ ਸ਼ਰੀਫ਼ ਕਾਰਨ ਪ੍ਰਸਿੱਧ ਅਜਮੇਰ !    ਮਾਰਿਆ ਜਾਵੇਂਗਾ ਤੂੰ ਵੀ ਇਕ ਦਿਨ !    ਰਾਮ ਕੁਮਾਰ ਦਾ ‘ਆਵਾਰਾ’ ਆਦਮੀ !    ਕਾਵਿ ਕਿਆਰੀ !    ਗ਼ਦਰ ਲਹਿਰ ਦਾ ਕਾਬੁਲ ਅੱਡਾ !    ਮੌਸਮ ਠੀਕ ਨਹੀਂ !    ਮਾਨਵੀ ਵੇਦਨਾ-ਸੰਵੇਦਨਾ ਦਾ ਪ੍ਰਗਟਾਵਾ !    ਨਵੇਂ ਰੰਗ ਦੀ ਸ਼ਾਇਰੀ !    

ਦਿੱਲੀ ਕਮੇਟੀ ਨੇ ਵੱਖ-ਵੱਖ ਥਾਈਂ ਲੰਗਰ ਲਗਾਏ

Posted On November - 10 - 2019

ਦਿੱਲੀ ਕਮੇਟੀ ਵੱਲੋਂ ਲੰਗਰ ਲਾਏ ਜਾਣ ਦਾ ਦ੍ਰਿਸ਼।-ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 9 ਨਵੰਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੌਕੇ ਕਈ ਥਾਵਾਂ ’ਤੇ ਲੰਗਰ ਲਗਾਏ ਗਏ ਅਤੇ ਇਸ ਮੌਕੇ ਗੁਰੂ ਨਾਨਕ ਦੇਵ ਦੇ ਜੀਵਨ ਅਤੇ ਲੰਗਰ ਪ੍ਰਥਾ ਬਾਰੇ ਇਕ ਕਿਤਾਬਚਾ ਵੀ ਸੰਗਤਾਂ ਨੂੰ ਵੰਡਿਆ ਗਿਆ। ਇਹ ਲੰਗਰ ਰਾਜੀਵ ਗਾਂਧੀ ਕੈਂਸਰ ਹਸਪਤਾਲ ਰੋਹਿਣੀ, ਰਿੰਗ ਰੋਡ ਰਾਜਾ ਗਾਰਡਨ, ਇਰਵਨ ਹਸਪਤਾਲ, ਲਾਲ ਬਹਾਦਰ ਸ਼ਾਸਤਰੀ ਹਸਪਤਾਲ, ਨਵੀਂ ਦਿੱਲੀ ਰੇਲਵੇ ਸਟੇਸ਼ਨ ਅਤੇ ਨਹਿਰੂ ਪਲੇਸ ਵਿੱਚ ਲਗਾਏ ਗਏ। ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬ ਵਿਕਰਮ ਸਿੰਘ ਰੋਹਿਣੀ ਰਾਜੀਵ ਗਾਂਧੀ ਕੈਂਸਰ ਹਸਪਤਾਲ, ਭੁਪਿੰਦਰ ਸਿੰਘ ਲਾਲ ਬਹਾਦਰ ਸ਼ਾਸਤਰੀ ਹਸਪਤਾਲ ਰੋਹਿਣੀ, ਅਮਰਜੀਤ ਸਿੰਘ ਪਿੰਕੀ ਨਵੀਂ ਦਿੱਲੀ ਰੇਲਵੇ ਸਟੇਸ਼ਨ, ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੇ ਮੁੱਖ ਸਲਾਹਕਾਰ ਹਰਜੀਤ ਸਿੰਘ ਬੇਦੀ ਅਤੇ ਬੁਲਾਰੇ ਸੁਦੀਪ ਸਿੰਘ ਰਾਜਾ ਗਾਰਡਨ ਵਿਚ ਮੌਜੂਦ ਸਨ। ਕਮੇਟੀ ਦੇ ਬੁਲਾਰੇ ਸੁਦੀਪ ਸਿੰਘ ਨੇ ਦੱਸਿਆ ਕਿ ਕਮੇਟੀ ਦੀ ਸੋਚ ਸੀ ਕਿ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਇਹ ਦੱਸਿਆ ਜਾ ਸਕੇ ਕਿ ਸਿੱਖ ਲੰਗਰ ਕਿਉਂ ਲਗਾਉਂਦੇ ਹਨ ਅਤੇ ਗੁਰੂ ਨਾਨਕ ਦੇਵ ਨੇ 20 ਰੁਪਏ ਦਾ ਕਿਹੜਾ ਸੱਚਾ ਸੌਦਾ ਕੀਤਾ ਤੇ ਲੰਗਰ ਲਗਾਇਆ ਜੋ ਅੱਜ ਵੀ ਚਲ ਰਿਹਾ ਹੈ।


Comments Off on ਦਿੱਲੀ ਕਮੇਟੀ ਨੇ ਵੱਖ-ਵੱਖ ਥਾਈਂ ਲੰਗਰ ਲਗਾਏ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.