ਅਨਭੋਲ ਮਨ ਵਿਚ ਸਾਹਿਤ ਦਾ ਚੁੱਪ-ਚੁਪੀਤਾ ਪ੍ਰਵੇਸ਼ !    ਗੁਰਬਾਣੀ ਤੇ ਸੂਫ਼ੀਆਨਾ ਕਲਾਮ ਗਾਉਂਦਿਆਂ !    ਦਰਗਾਹ ਸ਼ਰੀਫ਼ ਕਾਰਨ ਪ੍ਰਸਿੱਧ ਅਜਮੇਰ !    ਮਾਰਿਆ ਜਾਵੇਂਗਾ ਤੂੰ ਵੀ ਇਕ ਦਿਨ !    ਰਾਮ ਕੁਮਾਰ ਦਾ ‘ਆਵਾਰਾ’ ਆਦਮੀ !    ਕਾਵਿ ਕਿਆਰੀ !    ਗ਼ਦਰ ਲਹਿਰ ਦਾ ਕਾਬੁਲ ਅੱਡਾ !    ਮੌਸਮ ਠੀਕ ਨਹੀਂ !    ਮਾਨਵੀ ਵੇਦਨਾ-ਸੰਵੇਦਨਾ ਦਾ ਪ੍ਰਗਟਾਵਾ !    ਨਵੇਂ ਰੰਗ ਦੀ ਸ਼ਾਇਰੀ !    

ਧੀ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ

Posted On November - 9 - 2019

ਪੱਤਰ ਪ੍ਰੇਰਕ
ਰਤੀਆ, 8 ਨਵੰਬਰ
ਇੱਥੇ ਪਿਤਾ ਵੱਲੋਂ ਆਪਣੀ ਹੀ ਧੀ ਨਾਲ ਛੇੜਖਾਨੀ, ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿਤਾ ਦੇ ਅੱਤਿਆਚਾਰ ਤੋਂ ਪੀੜਤ ਧੀ ਦੇ ਔਰਤ ਹੈਲਪਲਾਈਨ ਅਤੇ ਪੁਲੀਸ ਕੰਟਰੋਲ ਰੂਮ ਵਿੱਚ ਸੂਚਨਾ ਦੇਣ ਤੋਂ ਬਾਅਦ ਪੁਲੀਸ ਮੌਕੇ ਤੇ ਪਹੁੰਚੀ ਅਤੇ ਉਸਦੇ ਪਿਤਾ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਪੀੜਤ ਲੜਕੀ ਨੇ ਪੁਲੀਸ ਨੂੰ ਸ਼ਿਕਾਇਤ ਦੇ ਕੇ ਦੋਸ਼ ਲਗਾਇਆ ਕਿ ਉਸ ਦਾ ਪਿਤਾ ਕੁੱਝ ਸਮੇਂ ਤੋਂ ਉਸ ਦੀ ਮਾਤਾ ਨਾਲ ਕੁੱਟਮਾਰ ਕਰਦਾ ਰਹਿੰਦਾ ਸੀ ਅਤੇ ਕੁੱਝ ਸਮਾਂ ਪਹਿਲਾਂ ਉਸ ਦੀ ਮਾਤਾ ਨੂੰ ਘਰੋਂ ਬਾਹਰ ਕੱਢ ਦਿੱਤਾ ਸੀ, ਜਿਸ ਤੋਂ ਬਾਅਦ ਉਹ ਅਤੇ ਉਸ ਦੇ ਪਿਤਾ ਇਕ ਮਕਾਨ ਵਿੱਚ ਹੀ ਰਹਿ ਰਹੇ ਸਨ। ਬੀਤੀ ਰਾਤ ਉਸ ਦਾ ਪਿਤਾ ਉਸ ਦੇ ਕਮਰੇ ਵਿੱਚ ਵੜ ਆਇਆ ਅਤੇ ਉਸ ਨਾਲ ਗਾਲੀ ਗਲੋਚ ਅਤੇ ਕੁੱਟਮਾਰ ਸ਼ੁਰੂ ਕਰ ਦਿੱਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਉਸ ਨਾਲ ਅਸ਼ਲੀਲ ਹਰਕਤਾਂ ਕਰਨ ਲੱਗਿਆ। ਲੜਕੀ ਨੇ ਪੁਲੀਸ ਨੂੰ ਦੱਸਿਆ ਕਿ ਰੌਲਾ ਪਾਉਣ ’ਤੇ ਉਸ ਨੇ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ।
ਥਾਣਾ ਮੁਖੀ ਵਿਕਰਮ ਸਿੰਘ ਨੇ ਦੱਸਿਆ ਕਿ ਪੀੜਤ ਲੜਕੀ ਦੀ ਸ਼ਿਕਾਇਤ ’ਤੇ ਪਿਤਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ।


Comments Off on ਧੀ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.