ਲੜਕੀ ਨੇ ਫੇਸਬੁੱਕ ’ਤੇ ਲਾਈਵ ਹੋ ਕੇ ਖਾਧਾ ਜ਼ਹਿਰ !    ਕਰਤਾਰਪੁਰ ਲਾਂਘਾ: ਪਾਕਿ ’ਤੇ ਬੇਵਜ੍ਹਾ ਸ਼ੱਕ ਠੀਕ ਨਹੀਂ !    ਗਿਆਨ ਦਾ ਭੰਡਾਰ ‘ਵਿਕੀਪੀਡੀਆ’ !    ਆਦਰਸ਼ ਸਕੂਲ ਮੁਖੀ ਕਿਹੋ ਜਿਹਾ ਹੋਵੇ ? !    ਖ਼ੂਨ ਵਿੱਚ ਘੱਟ ਪਲੇਟਲੈੱਟ ਹੋਣ ਦਾ ਮਤਲਬ ਡੇਂਗੂ ਨਹੀਂ !    ਪੰਜ ਬੇਰੁਜ਼ਗਾਰ ਅਧਿਆਪਕ 79 ਦਿਨਾਂ ਮਗਰੋਂ ਟੈਂਕੀ ਤੋਂ ਉਤਰੇ !    ਨੌਜਵਾਨ ਸੋਚ:ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਪੰਜਾਬੀ ਸਮਾਜ ਵਿਚ ਜਾਤ ਪਾਤ ਦਾ ਘਿਨਾਉਣਾ ਰੂਪ !    ਸੋਸ਼ਲ ਮੀਡੀਆ: ਨੌਜਵਾਨਾਂ ਦੀ ਬੋਲੀ ਤੇ ਪੜ੍ਹਾਈ ਉਤੇ ਮਾੜਾ ਅਸਰ !    ਖੰਡ ਮਿੱਲਾਂ ਕਿਸਾਨਾਂ ਨੂੰ ਆਪਣੇ ਕੋਲੋਂ ਕਰਨ ਅਦਾਇਗੀ: ਰੰਧਾਵਾ !    

ਧੋਖਾਧੜੀ ਤੇ ਦਾਜ ਲਈ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਕੇਸ ਦਰਜ

Posted On November - 11 - 2019

ਪੱਤਰ ਪ੍ਰੇਰਕ
ਦੇਵੀਗੜ੍ਹ, 10 ਨਵੰਬਰ
ਪਿੰਡ ਸਵਾਈ ਸਿੰਘ ਵਾਲਾ ਦੇ ਗੁਰਦੇਵ ਸਿੰਘ ਨੇ ਪਿੰਡ ਕਾਨਾਹੇੜੀ ਦੇ ਅਮਰਜੀਤ ਸਿੰਘ, ਮਲਕੀਤ ਕੌਰ ਤੇ ਸੁਖਜਿੰਦਰ ਸਿੰਘ ਹਾਲ ਇੰਗਲੈਂਡ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਹੈ ਕਿ ਇਨ੍ਹਾਂ ਮੁਲਜ਼ਮਾਂ ਨੇ ਪਹਿਲਾਂ ਤਾਂ ਜ਼ਮੀਨ ਵੱਧ ਦੱਸ ਕੇ ਆਪਣੇ ਲੜਕੇ ਸੁਖਜਿੰਦਰ ਸਿੰਘ ਦਾ ਵਿਆਹ ਮੁਦੱਈ ਦੀ ਲੜਕੀ ਮਨਜਿੰਦਰ ਕੌਰ ਨਾਲ ਕਰਵਾ ਦਿੱਤਾ ਤੇ ਫਿਰ ਸੁਖਜਿੰਦਰ ਸਿੰਘ ਨੇ ਮਨਜਿੰਦਰ ਕੌਰ ਦੀ ਸਹਿਮਤੀ ਤੋਂ ਬਿਨਾਂ ਆਪਣੀ ਜ਼ਮੀਨ ਆਪਣੀ ਮਾਂ ਦੇ ਨਾਂ ਕਰਵਾ ਦਿੱਤੀ। ਇਨ੍ਹਾਂ ਮੁਲਜ਼ਮਾਂ ਨੇ ਮਨਜਿੰਦਰ ਕੌਰ ਨੂੰ ਜਰੀਆ ਬਣਾ ਕੇ ਵਿਆਹ ਸੁਖਜਿੰਦਰ ਸਿੰਘ ਨਾਲ ਕਰਵਾ ਕੇ ਇੰਗਲੈਂਡ ਭੇਜ ਦਿੱਤਾ। ਥਾਣਾ ਜੁਲਕਾਂ ਦੀ ਪੁਲੀਸ ਨੇ ਇਨ੍ਹਾਂ ਤਿੰਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।


Comments Off on ਧੋਖਾਧੜੀ ਤੇ ਦਾਜ ਲਈ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਕੇਸ ਦਰਜ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.