ਸਿੱਖਿਆ ਦੇ ਅੰਤਰਰਾਸ਼ਟਰੀਕਰਨ ਦਾ ਭਾਵ ਸਿਰਫ ਵਿਦਿਆਰਥੀ ਵਿਦੇਸ਼ ਭੇਜਣਾ ਨਹੀਂ: ਪਟਨਾਇਕ !    ਗੁਜਰਾਤ ’ਚ ਹੁਣ ਆਈਟੀਆਈ ਤੇ ਪੌਲੀਟੈਕਨਿਕ ਕਾਲਜਾਂ ’ਚ ਬਣਨਗੇ ਲਰਨਿੰਗ ਲਾਇਸੈਂਸ !    ਸ਼ਬਦ ਲੰਗਰ ਵਿਚ ‘ਜਗਤ ਗੁਰੂ ਬਾਬਾ’ ਕਿਤਾਬ ਵੰਡੀ !    ਖੱਡ ’ਚ ਕਾਰ ਡਿੱਗਣ ਕਾਰਨ ਦੋ ਹਲਾਕ !    ਦੋ ਰਾਜ ਸਭਾ ਸੀਟਾਂ ਲਈ ਜ਼ਿਮਨੀ ਚੋਣ 12 ਦਸੰਬਰ ਨੂੰ !    ਸਿੱਖਿਆ ਵਿਭਾਗ ਨੇ ਪੱਤਰਕਾਰੀ ਕਰ ਰਹੇ ਸਰਕਾਰੀ ਮੁਲਾਜ਼ਮਾਂ ’ਤੇ ਸ਼ਿਕੰਜਾ ਕੱਸਿਆ !    ਕਿੰਗਜ਼ ਇਲੈਵਨ ਪੰਜਾਬ ਨਾਲ ਜੁੜੇਗਾ ਗੌਤਮ !    ਮਿਉਂਸਿਪਲ ਪਾਰਕ ਦੀ ਮਾੜੀ ਹਾਲਤ ਕਾਰਨ ਲੋਕ ਔਖੇ !    ਕਾਂਗਰਸ ਵੱਲੋਂ ਦਿੱਲੀ ਸਰਕਾਰ ’ਤੇ ਘਪਲੇ ਦਾ ਦੋਸ਼ !    ਜੀਕੇ ਵੱਲੋਂ ਲਾਂਘੇ ਸਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ !    

ਨਿਸ਼ਾਨੇਬਾਜ਼ਾਂ ਨੇ ਭਾਰਤ ਨੂੰ ਦਿਵਾਏ ਤਿੰਨ ਓਲੰਪਿਕ ਕੋਟੇ

Posted On November - 11 - 2019

ਦੋਹਾ, 10 ਨਵੰਬਰ

ਅੰਗਦਵੀਰ ਸਿੰਘ ਬਾਜਵਾ ਅਤੇ ਮੈਰਾਜ ਅਹਿਮਦ ਖ਼ਾਨ।

ਅੰਗਦਵੀਰ ਸਿੰਘ ਬਾਜਵਾ ਅਤੇ ਮੈਰਾਜ ਅਹਿਮਦ ਖ਼ਾਨ ਨੇ ਪੁਰਸ਼ਾਂ ਦੇ ਸਕੀਟ ਮੁਕਾਬਲੇ ਵਿੱਚ ਕ੍ਰਮਵਾਰ ਪਹਿਲੇ ਅਤੇ ਦੂਜੇ ਸਥਾਨ ’ਤੇ ਰਹਿੰਦਿਆਂ, ਜਦਕਿ ਐਸ਼ਵਰਿਆ ਪ੍ਰਤਾਪ ਸਿੰਘ ਤੋਮਰ ਨੇ ਪੁਰਸ਼ਾਂ ਦੀ 50 ਮੀਟਰ ਥ੍ਰੀ ਪੁਜ਼ੀਸ਼ਨ ਵਿੱਚ ਕਾਂਸੀ ਦਾ ਤਗ਼ਮਾ ਜਿੱਤ ਕੇ ਅੱਜ ਇੱਥੇ 14ਵੀਂ ਏਸ਼ਿਆਈ ਚੈਂਪੀਅਨਸ਼ਿਪ ਵਿੱਚ ਭਾਰਤ ਨੂੰ ਤਿੰਨ ਓਲੰਪਿਕ ਕੋਟੇ ਦਿਵਾਏ। ਇਨ੍ਹਾਂ ਨਿਸ਼ਾਨੇਬਾਜ਼ਾਂ ਦੇ ਤਗ਼ਮਿਆਂ ਨਾਲ ਟੋਕੀਓ ਓਲੰਪਿਕ 2020 ਲਈ ਭਾਰਤੀ ਨਿਸ਼ਾਨੇਬਾਜ਼ਾਂ ਨੇ ਹੁਣ ਤੱਕ ਰਿਕਾਰਡ 15 ਕੋਟੇ ਹਾਸਲ ਕਰ ਲਏ ਹਨ। ਲੰਡਨ ਓਲੰਪਿਕ 2012 ਵਿੱਚ ਭਾਰਤ ਦੇ 11 ਨਿਸ਼ਾਨੇਬਾਜ਼ਾਂ ਨੇ ਹਿੱਸਾ ਲਿਆ ਸੀ, ਜਦਕਿ ਰੀਓ (2016) ਵਿੱਚ 12 ਭਾਰਤੀ ਨਿਸ਼ਾਨੇਬਾਜ਼ ਉਤਰੇ ਸਨ। ਇੱਥੇ ਲੁਸਾਨੇ ਨਿਸ਼ਾਨੇਬਾਜ਼ੀ ਕੰਪਲੈਕਸ ਵਿੱਚ ਸਕੀਟ ਮੁਕਾਬਲੇ ਵਿੱਚ ਦੋਵੇਂ ਭਾਰਤੀ ਖਿਡਾਰੀ 56 ਅੰਕ ਨਾਲ ਸਾਂਝੇ ਤੌਰ ’ਤੇ ਚੋਟੀ ’ਤੇ ਸਨ, ਜਿਸ ਮਗਰੋਂ ਜੇਤੂ ਦਾ ਫ਼ੈਸਲਾ ਸ਼ੂਟ-ਆਫ਼ ਨਾਲ ਹੋਇਆ। ਅੰਗਦ ਨੇ ਸ਼ੂਟ-ਆਫ਼ ਵਿੱਚ ਮੈਰਾਜ ਨੂੰ 6-5 ਨਾਲ ਪਛਾੜਿਆ। ਇਸ ਤੋਂ ਪਹਿਲਾਂ ਤੋਮਰ ਨੇ ਅੱਠ ਪੁਰਸ਼ਾਂ ਦੇ ਫਾਈਨਲ ਵਿੱਚ 440.1 ਅੰਕ ਬਣਾ ਕੇ ਤੀਜਾ ਸਥਾਨ ਹਾਸਲ ਕੀਤਾ। ਕੋਰੀਆ ਦੇ ਕਿਮ ਜੋਂਗਯੁਨ (459.9) ਨੇ ਸੋਨਾ ਅਤੇ

ਐਸ਼ਵਰਿਆ ਪ੍ਰਤਾਪ ਸਿੰਘ ਤੋਮਰ

ਚੀਨ ਦੇ ਜ਼ੋਂਗਹਾਓ ਜ਼ਾਓ (459.1) ਨੇ ਚਾਂਦੀ ਦਾ ਤਗ਼ਮਾ ਜਿੱਤਿਆ। ਇਸ 18 ਸਾਲਾ ਭਾਰਤੀ ਨਿਸ਼ਾਨੇਬਾਜ਼ ਨੇ ਕੁਆਲੀਫਾਈਂਗ ਵਿੱਚ 1168 ਅੰਕ ਬਣਾ ਕੇ ਫਾਈਨਲਜ਼ ਵਿੱਚ ਥਾਂ ਸੁਰੱਖਿਅਤ ਕੀਤੀ ਸੀ। ਟੂਰਨਾਮੈਂਟ ਵਿੱਚ ਭਾਰਤੀ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਸਿਲਸਿਲੇ ਨੂੰ ਜਾਰੀ ਰੱਖਦਿਆਂ ਮਨੂ ਭਾਕਰ ਅਤੇ ਅਭਿਸ਼ੇਕ ਵਰਮਾ ਦੀ ਜੋੜੀ ਨੇ ਸੌਰਭ ਚੌਧਰੀ ਅਤੇ ਯਸ਼ਸਵਿਨੀ ਸਿੰਘ ਦੇਸ਼ਵਾਲ ਦੀ ਜੋੜੀ ਨੂੰ 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਮੁਕਾਬਲੇ ਵਿੱਚ 16-10 ਨਾਲ ਹਰਾ ਕੇ ਸੋਨ ਤਗ਼ਮਾ ਆਪਣੇ ਨਾਮ ਕੀਤਾ। ਇਸ ਮੁਕਾਬਲੇ ਵਿੱਚ ਹਿੱਸਾ ਲੈ ਰਹੇ ਹੋਰ ਭਾਰਤੀਆਂ ਵਿੱਚ ਚੈਨ ਸਿੰਘ ਕੁਆਲੀਫਿਕੇਸ਼ਨ ਵਿੱਚ 17ਵੇਂ ਅਤੇ ਪਾਰੂਲ ਕੁਮਾਰ 20ਵੇਂ ਸਥਾਨ ’ਤੇ ਰਹੇ। ਮੱਧ ਪ੍ਰਦੇਸ਼ ਦੇ ਖਰਗੌਨ ਦੇ ਰਹਿਣ ਵਾਲੇ ਤੋਮਰ ਨੇ ਜਰਮਨੀ ਦੇ ਸੁਹਲ ਵਿੱਚ ਆਈਐੱਸਐੱਸਐੱਫ ਜੂਨੀਅਰ ਵਿਸ਼ਵ ਕੱਪ ਦੌਰਾਨ ਰਾਈਫਲ ਥ੍ਰੀ ਪੁਜ਼ੀਸ਼ਨ ਦੇ ਜੂਨੀਅਰ ਵਰਗ ਵਿੱਚ ਵਿਸ਼ਵ ਰਿਕਾਰਡ ਬਣਾਇਆ ਸੀ। ਤੋਮਰ ਥ੍ਰੀ ਪੁਜ਼ੀਸ਼ਨ ਵਿੱਚ ਸੰਜੀਵ ਰਾਜਪੂਤ ਮਗਰੋਂ ਕੋਟਾ ਹਾਸਲ ਕਰਨ ਵਾਲਾ ਦੂਜਾ ਭਾਰਤੀ ਨਿਸ਼ਾਨੇਬਾਜ਼ ਹੈ। -ਪੀਟੀਆਈ

 


Comments Off on ਨਿਸ਼ਾਨੇਬਾਜ਼ਾਂ ਨੇ ਭਾਰਤ ਨੂੰ ਦਿਵਾਏ ਤਿੰਨ ਓਲੰਪਿਕ ਕੋਟੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.