ਅਨਭੋਲ ਮਨ ਵਿਚ ਸਾਹਿਤ ਦਾ ਚੁੱਪ-ਚੁਪੀਤਾ ਪ੍ਰਵੇਸ਼ !    ਗੁਰਬਾਣੀ ਤੇ ਸੂਫ਼ੀਆਨਾ ਕਲਾਮ ਗਾਉਂਦਿਆਂ !    ਦਰਗਾਹ ਸ਼ਰੀਫ਼ ਕਾਰਨ ਪ੍ਰਸਿੱਧ ਅਜਮੇਰ !    ਮਾਰਿਆ ਜਾਵੇਂਗਾ ਤੂੰ ਵੀ ਇਕ ਦਿਨ !    ਰਾਮ ਕੁਮਾਰ ਦਾ ‘ਆਵਾਰਾ’ ਆਦਮੀ !    ਕਾਵਿ ਕਿਆਰੀ !    ਗ਼ਦਰ ਲਹਿਰ ਦਾ ਕਾਬੁਲ ਅੱਡਾ !    ਮੌਸਮ ਠੀਕ ਨਹੀਂ !    ਮਾਨਵੀ ਵੇਦਨਾ-ਸੰਵੇਦਨਾ ਦਾ ਪ੍ਰਗਟਾਵਾ !    ਨਵੇਂ ਰੰਗ ਦੀ ਸ਼ਾਇਰੀ !    

ਪਟੇਲ ਕਾਲਜ ਦੇ ਖਿਡਾਰੀਆਂ ਨੇ ਸੋਨ ਤਗ਼ਮਾ ਜਿੱਤਿਆ

Posted On November - 10 - 2019

ਜੇਤੂ ਖਿਡਾਰੀਆਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਮਰਦਾਂਪੁਰ

ਪੱਤਰ ਪ੍ਰੇਰਕ
ਰਾਜਪੁਰਾ, 9 ਨਵੰਬਰ
ਇੱਥੋਂ ਦੇ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਵਿੱਚ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਟੇਲ ਮੈਨੇਜਮੈਂਟ ਸੁਸਾਇਟੀ ਦੇ ਪ੍ਰਧਾਨ ਗੁਰਿੰਦਰ ਸਿੰਘ ਦੂਆ, ਮੀਤ ਪ੍ਰਧਾਨ ਰਾਜੇਸ਼ ਆਨੰਦ ਅਤੇ ਜਨਰਲ ਸਕੱਤਰ ਸੁਰਿੰਦਰ ਕੌਸ਼ਲ ਦੀ ਅਗਵਾਈ ਵਿੱਚ ਦੋ ਰੋਜ਼ਾ ਅੰਤਰ-ਕਾਲਜ ਤਾਈਕਵਾਂਡੋ ਚੈਪੀਅਨਸ਼ਿਪ ਦਾ ਉਦਘਾਟਨ ਪੀਆਰਟੀਸੀ ਦੇ ਵਾਈਸ ਚੇਅਰਮੈਨ ਗੁਰਿੰਦਰ ਸਿੰਘ ਦੂਆ ਨੇ ਕੀਤਾ। ਚੈਂਪੀਅਨਸ਼ਿਪ ਵਿੱਚ ਮੇਜ਼ਬਾਨ ਟੀਮ ਦੇ ਖਿਡਾਰੀ ਰਘੂਪੁਰਾ ਤੇ ਮਨਦੀਪ ਨੇ ਸੋਨ ਤਗ਼ਮੇ ਜਿੱਤੇ।
ਕਾਲਜ ਦੇ ਪੀਆਈਐੱਮਟੀ ਵਿਭਾਗ ਦੇ ਡਾਇਰੈਕਟਰ ਡਾ. ਜਗੀਰ ਸਿੰਘ ਢੇਸਾ ਨੇ ਦੱਸਿਆ ਕਿ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ. ਮਨਦੀਪ ਕੌਰ, ਪ੍ਰੋ. ਤ੍ਰਿਸ਼ਨਦੀਪ ਗਰੇਵਾਲ ਅਤੇ ਕੋਚ ਹਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਆਰੰਭ ਹੋਏ ਇਨ੍ਹਾਂ ਦੋ ਰੋਜ਼ਾ ਅੰਤਰ-ਕਾਲਜ ਤਾਈਕਵਾਂਡੋ ਮੁਕਾਬਲਿਆਂ ਵਿੱਚ 15 ਕਾਲਜਾਂ ਦੀਆਂ ਟੀਮਾਂ ਨੇ ਭਾਗ ਲਿਆ। ਇਨਾਮ ਵੰਡ ਸਮਾਰੋਹ ਵਿੱਚ ਵਿਸ਼ੇਸ਼ ਤੌਰ ’ਤੇ ਪੁੱਜੇ ਯੂਥ ਕਾਂਗਰਸ ਦੇ ਸੂਬਾਈ ਆਗੂ ਨਿਰਭੈ ਸਿੰਘ ਮਿਲਟੀ, ਪਟੇਲ ਮੈਨੇਜਮੈਂਟ ਸੁਸਾਇਟੀ ਦੇ ਸਕੱਤਰ ਠਾਕਰੀ ਖੁਰਾਣਾ, ਸਕੱਤਰ ਵਿਨੈ ਨਿਰੰਕਾਰੀ ਅਤੇ ਵਾਈਸ ਪ੍ਰਿੰਸੀਪਲ ਡਾ. ਪਵਨ ਕੁਮਾਰ ਨੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਨੌਜਵਾਨ ਵਰਗ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰੱਖਿਆ ਜਾ ਸਕੇ। ਉਨ੍ਹਾਂ ਖਿਡਾਰੀਆਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡਾਂ, ਸੱਭਿਆਚਾਰਕ ਸਰਗਰਮੀਆਂ ਅਤੇ ਸਮਾਜਿਕ ਕਾਰਜਾਂ ਵਿੱਚ ਭਾਗ ਲੈਣ ਲਈ ਪ੍ਰੇਰਿਆ। ਇਸ ਮੌਕੇ ਕਾਲਜ ਦੇ ਡੀਨ ਡਾ. ਸੁਰੇਸ਼ ਨਾਇਕ, ਬਲਾਕ ਸਮਿਤੀ ਰਾਜਪੁਰਾ ਦੇ ਚੇਅਰਮੈਨ ਸਰਬਜੀਤ ਸਿੰਘ ਮਾਣਕਪੁਰ ਸਮੇਤ ਹੋਰ ਮੌਜੂਦ ਸਨ।


Comments Off on ਪਟੇਲ ਕਾਲਜ ਦੇ ਖਿਡਾਰੀਆਂ ਨੇ ਸੋਨ ਤਗ਼ਮਾ ਜਿੱਤਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.