ਸਿੱਖਿਆ ਦੇ ਅੰਤਰਰਾਸ਼ਟਰੀਕਰਨ ਦਾ ਭਾਵ ਸਿਰਫ ਵਿਦਿਆਰਥੀ ਵਿਦੇਸ਼ ਭੇਜਣਾ ਨਹੀਂ: ਪਟਨਾਇਕ !    ਗੁਜਰਾਤ ’ਚ ਹੁਣ ਆਈਟੀਆਈ ਤੇ ਪੌਲੀਟੈਕਨਿਕ ਕਾਲਜਾਂ ’ਚ ਬਣਨਗੇ ਲਰਨਿੰਗ ਲਾਇਸੈਂਸ !    ਸ਼ਬਦ ਲੰਗਰ ਵਿਚ ‘ਜਗਤ ਗੁਰੂ ਬਾਬਾ’ ਕਿਤਾਬ ਵੰਡੀ !    ਖੱਡ ’ਚ ਕਾਰ ਡਿੱਗਣ ਕਾਰਨ ਦੋ ਹਲਾਕ !    ਦੋ ਰਾਜ ਸਭਾ ਸੀਟਾਂ ਲਈ ਜ਼ਿਮਨੀ ਚੋਣ 12 ਦਸੰਬਰ ਨੂੰ !    ਸਿੱਖਿਆ ਵਿਭਾਗ ਨੇ ਪੱਤਰਕਾਰੀ ਕਰ ਰਹੇ ਸਰਕਾਰੀ ਮੁਲਾਜ਼ਮਾਂ ’ਤੇ ਸ਼ਿਕੰਜਾ ਕੱਸਿਆ !    ਕਿੰਗਜ਼ ਇਲੈਵਨ ਪੰਜਾਬ ਨਾਲ ਜੁੜੇਗਾ ਗੌਤਮ !    ਮਿਉਂਸਿਪਲ ਪਾਰਕ ਦੀ ਮਾੜੀ ਹਾਲਤ ਕਾਰਨ ਲੋਕ ਔਖੇ !    ਕਾਂਗਰਸ ਵੱਲੋਂ ਦਿੱਲੀ ਸਰਕਾਰ ’ਤੇ ਘਪਲੇ ਦਾ ਦੋਸ਼ !    ਜੀਕੇ ਵੱਲੋਂ ਲਾਂਘੇ ਸਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ !    

ਪਰਾਲੀ: ਮੁੱਖ ਮੰਤਰੀ ਨੇ ਅੱਜ ਮੀਟਿੰਗ ਸੱਦੀ

Posted On November - 8 - 2019

ਬਲਵਿੰਦਰ ਜੰਮੂ
ਚੰਡੀਗੜ੍ਹ,7 ਨਵੰਬਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਰਾਲੀ ਸਾੜਣ ਦੇ ਮੁੱਦੇ ‘ਤੇ ਸੁਪਰੀਮ ਕੋਰਟ ਵੱਲੋਂ ਸਖ਼ਤ ਰੁੱਖ ਅਪਣਾਉਣ ਅਤੇ ਕਿਸਾਨਾਂ ਨੂੰ ਸੌ ਰੁਪਏ ਪ੍ਰਤੀ ਕੁਇੰਟਲ ਝੋਨੇ ’ਤੇ ਬੋਨਸ ਦੇਣ ਦੇ ਹੁਕਮ ਦੇਣ ਬਾਅਦ ਸ਼ੁੱਕਰਵਾਰ ਨੂੰ ਪੌਣੇ ਬਾਰਾਂ ਵਜੇ ਆਪਣੇ ਦੋ ਸੀਨੀਅਰ ਮੰਤਰੀਆਂ ਤੇ ਅਧਿਕਾਰੀਆਂ ਦੀ ਹੰਗਾਮੀ ਮੀਟਿੰਗ ਸੱਦ ਲਈ ਹੈ। ਇਸ ਦੇ ਨਾਲ ਹੀ ਵਜ਼ਾਰਤ ਦੀ ਹੋਣ ਵਾਲੀ ਮੀਟਿੰਗ ਰੱਦ ਕਰ ਦਿੱਤੀ ਹੈ।
ਸੁਪਰੀਮ ਕੋਰਟ ਦੇ ਹੁਕਮਾਂ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਰੱਖੀ ਹੈ। ਇਸ ਮੀਟਿੰਗ ਵਿੱਚ ਪਰਾਲੀ ਸਾੜਨ ਕਾਰਨ ਪੈਦਾ ਹੋ ਰਹੇ ਪ੍ਰਦੂਸ਼ਣ ਨੂੰ ਰੋਕਣ ਅਤੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀਆਂ ਸੰਭਾਵਨਾਵਾਂ ਦਾ ਜਾਇਜ਼ਾ ਵੀ ਲਿਆ ਜਾਵੇਗਾ। ਮੀਟਿੰਗ ਵਿੱਚ ਇਸ ਗੱਲ ਨੂੰ ਲੈ ਕੇ ਚਰਚਾ ਕੀਤੀ ਗਈ ਹੈ ਕਿ ਛੋਟੇ ਕਿਸਾਨਾਂ ਨੂੰ ਮੁਆਵਜ਼ਾ ਦੇਣਾ ਹੈ ਜਾਂ ਸੰਦ ਦੇਣੇ ਹਨ, ਜਿਨ੍ਹਾਂ ਨਾਲ ਪਰਾਲੀ ਨੂੰ ਖੇਤਾਂ ਵਿਚ ਸਮੇਟਿਆ ਜਾ ਸਕਦਾ ਹੈ।


Comments Off on ਪਰਾਲੀ: ਮੁੱਖ ਮੰਤਰੀ ਨੇ ਅੱਜ ਮੀਟਿੰਗ ਸੱਦੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.