ਅਦਬ ਦਾ ਨੋਬੇਲ ਪੁਰਸਕਾਰ ਤੇ ਵਿਵਾਦ !    ਦੇਸ਼ ਭਗਤ ਯਾਦਗਾਰ ਹਾਲ ਦੀ ਸਿਰਜਣਾ ਦਾ ਇਤਿਹਾਸ !    ਮਹਾਨ ਵਿਗਿਆਨੀ ਸੀ.ਵੀ. ਰਮਨ !    ਤਿਲ੍ਹਕਣ ਅਤੇ ਫਿਸਲਣ !    ਲਾਹੌਰ-ਫ਼ਿਰੋਜ਼ਪੁਰ ਰੋਡ ਬਣਾਉਣ ਵਾਲਾ ਫ਼ੌਜੀ ਅਫ਼ਸਰ !    ਮਜ਼ਬੂਤ ਰੱਖਿਆ ਦੀਵਾਰ ਵਾਲਾ ਕੁੰਭਲਗੜ੍ਹ ਕਿਲ੍ਹਾ !    ਵਿਆਹ ਦੀ ਪਹਿਲੀ ਵਰ੍ਹੇਗੰਢ !    ਸੰਵਿਧਾਨ ’ਤੇ ਹਮਲੇ ਦਾ ਵਿਰੋਧ ਲਾਜ਼ਮੀ: ਸਿਧਾਰਥ ਵਰਦਰਾਜਨ !    ਆ ਆਪਾਂ ਘਰ ਬਣਾਈਏ !    ਵਿਗਿਆਨ ਗਲਪ ਦੀ ਦਸਤਾਵੇਜ਼ੀ ਲਿਖਤ !    

ਪਰਾਲੀ ਸਾੜਨ ਵਾਲੇ ਕਿਸਾਨਾਂ ’ਤੇ ਹੋ ਰਹੇ ਨੇ ਧੜਾਧੜ ਕੇਸ ਦਰਜ

Posted On November - 11 - 2019

ਚਰਨਜੀਤ ਸਿੰਘ ਢਿੱਲੋਂ
ਜਗਰਾਉਂ, 10 ਨਵੰਬਰ
ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ’ਤੇ ਸਖ਼ਤ ਹੋਇਆ ਪ੍ਰਸ਼ਾਸਨ ਪਿੰਡਾਂ ’ਚ ਕਿਸਾਨਾਂ ਖ਼ਿਲਾਫ਼ ਧੜਾਧੜ ਕੇਸ ਦਰਜ ਕਰ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਦੀਆਂ ਸਖ਼ਤ ਹਦਾਇਤਾਂ ਨੂੰ ਅਮਲੀਜਾਮਾ ਪਹਿਨਾ ਰਿਹਾ ਤਹਿਸੀਲ ਪੱਧਰੀ ਪ੍ਰਸ਼ਾਸਨ ਦਿਨ-ਰਾਤ ਵੱਖ-ਵੱਖ ਟੀਮਾਂ ਦੇ ਰੂਪ ’ਚ ਪਿੰਡਾਂ ਦੇ ਖੇਤਾਂ ’ਚ ਸੂਹਾਂ ਲੈ ਰਿਹਾ ਹੈ ਅਤੇ ਅੜਿੱਕੇ ਚੜ੍ਹਨ ਵਾਲੇ ਕਿਸਾਨਾਂ ਖ਼ਿਲਾਫ਼ ਬਿਨਾ ਦੇਰੀ ਕੀਤਿਆਂ ਕੇਸ ਦਰਜ ਕਰ ਦਿੱਤਾ ਜਾਂਦਾ ਹੈ। ਪ੍ਰਸ਼ਾਸਨ ਵੱਲੋਂ ਕੋਠੇ ਰਾਹਲਾਂ ਦੇ ਕਿਸਾਨ ਅਵਤਾਰ ਸਿੰਘ, ਬੂਟਾ ਸਿੰਘ ਝੋਰੜਾਂ, ਬਲਜੀਤ ਸਿੰਘ ਝੋਰੜਾਂ, ਗੁਰਮੇਲ ਸਿੰਘ ਝੋਰੜਾਂ ਸਮੇਤ ਅੱਧੀ ਦਰਜਨ ਕੇਸ ਦਰਜ ਕੀਤੇ ਗਏ ਹਨ।
ਦੂਸਰੇ ਪਾਸੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਲਗਾਤਾਰ ਸਰਕਾਰ ਦੀ ਨਿਖੇਧੀ ਕੀਤੀ ਜਾ ਰਹੀ ਹੈ। ਸਰਕਾਰੀ ਸਖ਼ਤੀ ਦੇ ਬਾਵਜੂਦ ਪਿੰਡਾਂ ’ਚ ਖੇਤਾਂ ਨੂੰ ਅੱਗਾਂ ਲਗਾਉਣ ਦਾ ਰੁਝਾਨ ਜਾਰੀ ਹੈ। ਇਸ ਸਾਰੇ ਘਟਨਾਕ੍ਰਮ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ(ਏਕਤਾ), ਕਿਰਤੀ ਕਿਸਾਨ ਯੂਨੀਅਨ ਕਿਸਾਨਾਂ ਦੀ ਪਿੱਠ ਥਾਪੜ ਰਹੀ ਹੈ ਤੇ ਸਰਕਾਰ ਵੱਲੋਂ ਕੀਤੀ ਜਾ ਰਹੀ ਇਸ ਧੱਕੇਸ਼ਾਹੀ ਖ਼ਿਲਾਫ਼ ਆਵਾਜ਼ ਬੁਲੰਦ ਕਰਦੇ ਹੋਏ ਪਰਾਲੀ ਦੀ ਸਾਂਭ-ਸੰਭਾਲ ਲਈ ਮੁਆਵਜ਼ੇ ਵੱਜੋਂ 200 ਰੁਪਏ ਪ੍ਰਤੀ ਕੁਇੰਟਲ ਜਾਂ ਉੱਕਾ-ਪੁੱਕਾ ਛੇ ਹਜ਼ਾਰ ਰੁਪਏ ਬੋਨਸ ਦੇਣ ਦੀ ਮੰਗ ਤੂਲ ਫੜਦੀ ਜਾ ਰਹੀ ਹੈ। ਕਿਸਾਨ ਯੂਨੀਅਨਾ ਦਾ ਕਹਿਣਾ ਹੈ ਕਿ ਸਰਕਾਰਾਂ ਕਿਸਾਨਾਂ ਨੂੰ ਦੇਣ ਵਾਰੀ ਹੱਥ ਪਿੱਛੇ ਖਿੱਚ ਲੈਂਦੀਆਂ ਹਨ ਪਰ ਕੇਸ ਦਰਜ ਕਰਨ ਨੂੰ ਪੱਬਾਂ ਭਾਰ ਹੈ। ਕਿਸਾਨ ਆਗੂ ਮਹਿੰਦਰ ਕਮਾਲਪੁਰਾ, ਇੰਦਰਜੀਤ ਧਾਲੀਵਾਲ, ਹਰਦੀਪ ਗਾਲਿਬ ਨੇ ਆਖਿਆ ਕਿ ਸਰਕਾਰੀ ਜਬਰ ਦਾ ਵਿਰੋਧ ਜਾਰੀ ਰਹੇਗਾ।
ਇਸ ਸਬੰਧੀ ਉਪ-ਮੰਡਲ ਮੈਜਿਸਟਰੇਟ ਡਾ. ਬਲਜਿੰਦਰ ਸਿੰਘ ਢਿੱਲੋਂ ਨੇ ਇਸ ਸਬੰਧੀ ਆਖਿਆ ਕਿ ਗਰੀਨ ਟ੍ਰਿਬਿਊਨਲ ਵੱਲੋਂ ਜਾਰੀ ਹਦਾਇਤਾਂ ਨੂੰ ਲਾਗੂ ਕਰਵਾਉਣ ਲਈ ਅਤੇ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਅੱਗਾਂ ਲਗਾਉਣ ਤੋਂ ਰੋਕਣ ਲਈ ਸਾਰਾ ਪ੍ਰਸ਼ਾਸਨ ਪੱਬਾਂ ਭਾਰ ਹੈ। ਉਨ੍ਹਾਂ ਆਖਿਆ ਕਿ ਖੇਤਾਂ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਪਲੀਤ ਹੁੰਦਾ ਹੈ ਉੱਥੇ ਹੀ ਬਿਮਾਰ ਲੋਕ ਜੋ ਕਿ ਸਾਹ ਦੀ ਬਿਮਾਰੀਆਂ ਤੋਂ ਪੀੜਤ ਹਨ, ਨੂੰ ਸਾਹ ਲੈਣਾ ਹੋਰ ਵੀ ਔਖਾ ਹੋ ਜਾਂਦਾ ਹੈ।


Comments Off on ਪਰਾਲੀ ਸਾੜਨ ਵਾਲੇ ਕਿਸਾਨਾਂ ’ਤੇ ਹੋ ਰਹੇ ਨੇ ਧੜਾਧੜ ਕੇਸ ਦਰਜ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.