ਗੁੰਮਨਾਮ ਹੋਏ ਸੁਪਰਹਿੱਟ ਗਾਇਕ !    ਲਤਾ ਮੰਗੇਸ਼ਕਰ ਦੀ ਪੰਜਾਬੀ ਸੰਗੀਤ ਨਾਲ ਉਲਫ਼ਤ !    ਵਿਲਾਸ ਦੇ ਖੁਮਾਰ ਨੂੰ ਦਰਸਾਉਂਦੀ ਰੋਕੋਕੋ ਕਲਾ !    ਲੋਕ ਗੀਤਾਂ ਵਿਚ ਸੁਆਲ ਜੁਆਬ !    ਛੋਟਾ ਪਰਦਾ !    ਖ਼ੁਸ਼ੀ ਭਰੀ ਜ਼ਿੰਦਗੀ ਦੀ ਰਾਹ !    ਠੱਗਾਂ ਤੋਂ ਬਚਣ ਦਾ ਸੁਨੇਹਾ ਦਿੰਦੀ ‘ਕਿੱਟੀ ਪਾਰਟੀ’ !    ਅਗਲੇ ਜਨਮ ’ਚ ਜ਼ਰੂਰ ਮਿਲਾਂਗੇ! !    ਰੰਗਕਰਮੀਆਂ ਦਾ ਭਵਨ !    ਕੱਖੋਂ ਹੌਲਾ ਹੋਇਆ ‘ਚੰਨ ਪ੍ਰਦੇਸੀ’ ਦਾ ਗੀਤਕਾਰ !    

‘ਪਵਿੱਤਰ ਗੈਂਗ’ ਨੇ ਲਈ ਪੰਡੋਰੀ ਤੇ ਜੀਜੇਆਣੀ ’ਚ ਦੋ ਨੌਜਵਾਨਾਂ ਨੂੰ ਗੋਲੀ ਮਾਰਨ ਦੀ ਜ਼ਿੰਮੇਵਾਰੀ

Posted On November - 21 - 2019

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 20 ਨਵੰਬਰ

ਗੈਂਗਸਟਰਾਂ ਦੀ ਸੋਸ਼ਲ ਮੀਡੀਆ ’ਤੇ ਪਾਈ ਹੋਈ ਤਸਵੀਰ, ਜਿਸ ’ਚ ਉਨ੍ਹਾਂ ਹੱਥਾਂ ਵਿਚ ਹਥਿਆਰ ਫੜੇ ਹੋਏ ਹਨ।

ਪਿੰਡ ਪੰਡੋਰੀ ਵੜੈਚ ਵਸਨੀਕ ਨੌਜਵਾਨ ਮਨਦੀਪ ਸਿੰਘ ਨੂੰ ਬੀਤੀ ਸ਼ਾਮ ਗੋਲੀਆਂ ਮਾਰ ਕੇ ਮਾਰਨ ਦੀ ਵਾਪਰੀ ਘਟਨਾ ਮਗਰੋਂ ਅੱਜ ਬਟਾਲਾ ਦੇ ਇੱਕ ਗੈਂਗ ਨੇ ਸੋਸ਼ਲ ਮੀਡੀਆ ’ਤੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਗਈ। ਇਸ ਧੜੇ ਵੱਲੋਂ ਮਜੀਠਾ ਦੇ ਪਿੰਡ ਜੀਜੇਆਣੀ ਵਿੱਚ ਇੱਕ ਨੌਜਵਾਨ ਤ੍ਰਿਪਤਪਾਲ ਸਿੰਘ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰਨ ਦਾ ਵੀ ਦਾਅਵਾ ਕੀਤਾ ਗਿਆ ਹੈ। ਦਿਹਾਤੀ ਪੁਲੀਸ ਦੇ ਐੱਸਐੱਸਪੀ ਬਿਕਰਮਜੀਤ ਦੁੱਗਲ ਨੇ ਆਖਿਆ ਕਿ ਬਟਾਲਾ ਦੇ ਹਰਵਿੰਦਰ ਸਿੰਘ ਨਾਂ ਦੇ ਇੱਕ ਨੌਜਵਾਨ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਮਨਦੀਪ ਸਿੰਘ ਨੂੰ ਗੋਲੀ ਮਾਰਨ ਦੀ ਜ਼ਿੰਮੇਵਾਰੀ ਲਈ ਹੈ। ਉਸ ਨੇ ਦਾਅਵਾ ਕੀਤਾ ਕਿ ਇਹ ਕਤਲ ਅਣਖ ਖਾਤਰ ਕੀਤਾ ਹੈ। ਇਸ ਦੇ ਨਾਲ ਹੀ ਇਕ ਤਸਵੀਰ ਵੀ ਅਪਲੋਡ ਕੀਤੀ ਗਈ ਹੈ, ਜਿਸ ਵਿੱਚ ਦੋ ਨੌਜਵਾਨ ਹਥਿਆਰਾਂ ਸਮੇਤ ਦਿਖਾਏ ਦੇ ਰਹੇ ਹਨ, ਉਹ ਦਾਅਵਾ ਕਰ ਰਹੇ ਹਨ ਕਿ ਉਹ ਬਟਾਲਾ ਦੇ ਪਵਿੱਤਰ ਗੈਂਗ ਦੇ ਮੈਂਬਰ ਹਨ। ਗੈਂਗਸਟਰਾਂ ਨੇ ਦਾਅਵਾ ਕੀਤਾ ਕਿ ਕਤਲ ਕੀਤੇ ਨੌਜਵਾਨ ਨਾਲ ਉਨ੍ਹਾਂ ਦੀ ਪੁਰਾਣੀ ਦੁਸ਼ਮਣੀ ਸੀ, ਜਿਸ ਦੇ ਸਿੱਟੇ ਵਜੋਂ ਉਸ ਨੂੰ 25 ਗੋਲੀਆਂ ਮਾਰੀਆਂ ਹਨ। ਦਿਹਾਤੀ ਪੁਲੀਸ ਵੱਲੋਂ ਇਸ ਸਬੰਧ ਵਿਚ ਬਟਾਲਾ ਪੁਲੀਸ ਨਾਲ ਵੀ ਸੰਪਰਕ ਕੀਤਾ ਗਿਆ ਹੈ, ਤਾਂ ਜੋ ਇਸ ਪਵਿੱਤਰ ਗੈਂਗ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ। ਐੱਸਐੱਸਪੀ ਨੇ ਆਖਿਆ ਕਿ ਕਾਤਲਾਂ ਦੀ ਗ੍ਰਿਫ਼ਤਾਰੀ ਵਾਸਤੇ ਪੁਲੀਸ ਛਾਪੇ ਮਾਰ ਰਹੀ ਹੈ। ਮ੍ਰਿਤਕ ਮਨਦੀਪ ਸਿੰਘ ਦੇ ਪਿਤਾ ਬਲਦੇਵ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਮਨਦੀਪ ਉਸ ਦਾ ਤਿੰਨ ਬੱਚਿਆਂ ਵਿਚੋਂ ਸਭ ਤੋਂ ਛੋਟਾ ਪੁੱਤਰ ਸੀ ਅਤੇ ਉਸ ਦਾ ਤਲਾਕ ਹੋ ਚੁੱਕਾ ਸੀ। ਉਹ ਮਜ਼ਦੂਰੀ ਕਰਦਾ ਸੀ। ਬੀਤੀ ਸ਼ਾਮ ਕੁਝ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਉਸ ’ਤੇ ਗੋਲੀਆਂ ਚਲਾਈਆਂ ਸਨ, ਜਿਸ ਨਾਲ ਉਸ ਦੀ ਮੌਤ ਹੋ ਗਈ ਸੀ। ਦੂਜੇ ਪਾਸੇ ਪਵਿੱਤਰ ਗੈਂਗ ਵੱਲੋਂ ਸੋਸ਼ਲ ਮੀਡੀਆ ’ਤੇ ਮਨਦੀਪ ਨੂੰ ਨਸ਼ੇੜੀ ਦੱਸਿਆ ਹੈ ਅਤੇ ਉਸ ਨਾਲ ਪੁਰਾਣੀ ਦੁਸ਼ਮਣੀ ਦਾ ਹਵਾਲਾ ਦਿੱਤਾ ਹੈ। ਇਸੇ ਦੇ ਨਾਲ ਹੀ ਇਸ ਗੈਂਗ ਵੱਲੋਂ ਮਜੀਠਾ ਦੇ ਪਿੰਡ ਜੀਜੇਆਣੀ ਦੇ ਤ੍ਰਿਪਤਪਾਲ ਸਿੰਘ ਨੂੰ ਵੀ ਕੱਲ੍ਹ ਸ਼ਾਮ ਹੀ ਗੋਲੀਆਂ ਮਾਰਨ ਦਾ ਦਾਅਵਾ ਕੀਤਾ ਗਿਆ ਹੈ। ਇਸ ਨੌਜਵਾਨ ਦੀਆ ਬਾਹਵਾਂ ਅਤੇ ਲੱਤਾਂ ਵਿੱਚ ਗੋਲੀਆਂ ਲੱਗੀਆਂ ਹਨ ਅਤੇ ਉਸ ਨੂੰ ਜ਼ਖ਼ਮੀ ਹਾਲਤ ਵਿਚ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਗੈਂਗਸਟਰਾਂ ਨੇ ਦਾਅਵਾ ਕੀਤਾ ਕਿ ਇਸ ਨੌਜਵਾਨ ਨੇ ਉਸ ਦੇ ਭਰਾ ਨੂੰ ਚੁਣੌਤੀ ਦਿੱਤੀ ਸੀ, ਜਿਸ ਕਾਰਨ ਉਸ ਨੂੰ ਗੋਲੀਆਂ ਮਾਰੀਆਂ ਹਨ। ਇਨ੍ਹਾਂ ਦੋਵਾਂ ਮਾਮਲਿਆਂ ਵਿਚ ਪੁਲੀਸ ਵੱਲੋਂ ਹੁਣ ਤਕ ਅਣਪਛਾਤੇ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ।


Comments Off on ‘ਪਵਿੱਤਰ ਗੈਂਗ’ ਨੇ ਲਈ ਪੰਡੋਰੀ ਤੇ ਜੀਜੇਆਣੀ ’ਚ ਦੋ ਨੌਜਵਾਨਾਂ ਨੂੰ ਗੋਲੀ ਮਾਰਨ ਦੀ ਜ਼ਿੰਮੇਵਾਰੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.