ਗੈਂਗਸਟਰ ਰਾਜਵਿੰਦਰ ਘਾਲੀ ਦਾ ਕਤਲ !    ਨੌਜਵਾਨ ਸੋਚ: ਪੰਜਾਬ ’ਚ ਵਾਤਾਵਰਨ ਦਾ ਸੰਕਟ !    ਜਬਰ-ਜਨਾਹ ਦੀਆਂ ਪੀੜਤ ਕੁੜੀਆਂ ਤੇ ਸਾਡਾ ਸਮਾਜ !    ਨੌਜਵਾਨਾਂ ਵਿਚ ਵਧ ਰਹੀ ਅਸਹਿਣਸ਼ੀਲਤਾ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਸਵਾਮੀ ਨੇ ਪੁਰਾਣਾ ਰਿਕਾਰਡ ਕੱਢ ਕਾਂਗਰਸ ’ਤੇ ਨਿਸ਼ਾਨਾ ਸਾਧਿਆ !    ਨਾਗਰਿਕਤਾ ਬਿੱਲ ਦਾ ਡੇਢ ਕਰੋੜ ਲੋਕਾਂ ਨੂੰ ਲਾਭ ਹੋਵੇਗਾ: ਸੰਘ !    ਹਾਈਪਰਲੂਪ ਪ੍ਰਾਜੈਕਟ ਬਾਰੇ ਊਧਵ ਨਾਲ ਮੁਲਾਕਾਤ ਕਰਨਗੇ ਬ੍ਰੈਨਸਨ !    ਵਕੀਲਾਂ ਵੱਲੋਂ ਲਾਹੌਰ ਦੇ ਹਸਪਤਾਲ ’ਚ ਭੰਨਤੋੜ, ਪੰਜ ਮਰੀਜ਼ਾਂ ਦੀ ਮੌਤ !    ਪਾਕਿ ਅਦਾਲਤ ਵੱਲੋਂ ਹਾਫ਼ਿਜ਼ ਸਈਦ ਖ਼ਿਲਾਫ਼ ਦੋਸ਼ ਆਇਦ !    

ਪੀਐੱਮਸੀ ਘੁਟਾਲਾ: ਆਰਥਿਕ ਅਪਰਾਧ ਸ਼ਾਖਾ ਵੱਲੋਂ ਰਣਜੀਤ ਸਿੰਘ ਦੇ ਫਲੈਟ ਦੀ ਤਲਾਸ਼ੀ

Posted On November - 18 - 2019

ਮੁੰਬਈ, 17 ਨਵੰਬਰ
ਪੰਜਾਬ ਤੇ ਮਹਾਰਾਸ਼ਟਰ ਸਹਿਕਾਰੀ ਬੈਂਕ ਘੁਟਾਲੇ ਦੇ ਸਬੰਧ ਵਿੱਚ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਵਿਧਾਇਕ ਤਾਰਾ ਸਿੰਘ ਦੇ ਪੁੱਤਰ ਰਣਜੀਤ ਸਿੰਘ ਦੀ ਗ੍ਰਿਫ਼ਤਾਰੀ ਤੋਂ ਇਕ ਦਿਨ ਬਾਅਦ ਅੱਜ ਸ਼ਹਿਰ ਦੀ ਪੁਲੀਸ ਦੀ ਆਰਥਿਕ ਅਪਰਾਧ ਸ਼ਾਖਾ ਵੱਲੋਂ ਉਸ ਦੇ ਘਰ ਦੀ ਤਲਾਸ਼ੀ ਲਈ ਗਈ।
ਇਕ ਅਧਿਕਾਰੀ ਨੇ ਦੱਸਿਆ ਕਿ ਤਲਾਸ਼ੀ ਤੋਂ ਪਹਿਲਾਂ ਪੀਐੱਮਸੀ ਬੈਂਕ ਦੇ ਡਾਇਰੈਕਟਰ ਰਣਜੀਤ ਸਿੰਘ ਨੂੰ ਇੱਥੇ ਇਕ ਅਦਾਲਤ ’ਚ ਪੇਸ਼ ਕੀਤਾ ਗਿਆ ਜਿੱਥੋਂ ਉਸ ਨੂੰ 25 ਨਵੰਬਰ ਤੱਕ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ। ਉਪਰੰਤ ਤਕਰੀਬਨ ਚਾਰ ਅਧਿਕਾਰੀਆਂ ਦੀ ਇਕ ਟੀਮ ਉਸ ਨੂੰ ਲੈ ਕੇ ਸਿਓਨ ਕੋਲੀਵਾੜਾ ਖੇਤਰ ਵਿੱਚ ਸਥਿਤ ਉਸ ਦੇ ਫਲੈਟ ’ਚ ਲੈ ਕੇ ਗਈ ਅਤੇ ਘਰ ਦੀ ਤਲਾਸ਼ੀ ਲਈ। ਤਕਰੀਬਨ ਇਕ ਘੰਟੇ ਤੱਕ ਇਹ ਤਲਾਸ਼ੀ ਚੱਲੀ ਅਤੇ ਇਸ ਦੌਰਾਨ ਰਣਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਬਾਹਰ ਇੰਤਜ਼ਾਰ ਕਰਨ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਤਲਾਸ਼ੀ ਦੌਰਾਨ ਕੀ ਮਿਲਿਆ ਤੇ ਕੀ ਕਬਜ਼ੇ ’ਚ ਲਿਆ ਗਿਆ ਇਸ ਬਾਰੇ ਕੁਝ ਵੀ ਕਹਿਣਾ ਅਜੇ ਮੁਸ਼ਕਿਲ ਹੈ।
-ਪੀਟੀਆਈ


Comments Off on ਪੀਐੱਮਸੀ ਘੁਟਾਲਾ: ਆਰਥਿਕ ਅਪਰਾਧ ਸ਼ਾਖਾ ਵੱਲੋਂ ਰਣਜੀਤ ਸਿੰਘ ਦੇ ਫਲੈਟ ਦੀ ਤਲਾਸ਼ੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.