ਆਪਣੇ ਹਮਜ਼ਾਦ ਦੀ ਨਜ਼ਰ ਵਿਚ ਮੰਟੋ !    ਥਿਓਡਰ ਅਡੋਰਨੋ : ਪ੍ਰਬੁੱਧਤਾ ਦੀ ਡਾਇਲੈਕਟਿਕਸ !    ਨਵੀਆਂ ਰਾਣੀਆਂ !    ਸਾਡੇ ਵਿਆਹ - ਅਤੀਤ ਅਤੇ ਵਰਤਮਾਨ ਦੇ ਝਰੋਖਿਆਂ ਵਿੱਚੋਂ !    ਹਿਟਲਰ ਖ਼ਿਲਾਫ਼ ਜੰਗ ਛੇੜਣ ਵਾਲਾ ‘ਵ੍ਹਾਈਟ ਰੋਜ਼’ !    ਖ਼ੁਸ਼ ਲੋਕਾਂ ਦੀ ਧਰਤੀ ਭੂਟਾਨ !    ਅਸਹਿਮਤੀ ਦਾ ਪ੍ਰਵਚਨ !    ਲੋਕਾਂ ਨੂੰ ਲੋਕਾਂ ਨਾਲ ਜੋੜਦੀ ਸ਼ਾਇਰੀ !    ਆਜ਼ਾਦੀਆਂ !    ਚਪੇੜਾਂ ਖਾਣ ਵਾਲੇ ਨੇਤਾ ਜੀ !    

ਪੈਰਾ ਅਥਲੀਟ ਖਿਡਾਰੀ ਵਿਸ਼ਵ ਦਾ ਸਨਮਾਨ

Posted On November - 30 - 2019

ਪੱਤਰ ਪ੍ਰੇਰਕ
ਮੋਰਿੰਡਾ, 29 ਨਵੰਬਰ
ਸੀਨੀਅਰ ਸਿਟੀਜਨ ਕੌਂਸਲ ਵੱਲੋਂ ਮੋਰਿੰਡਾ ਵਿਚ ਕਰਵਾਏ ਸਮਾਗਮ ਦੌਰਾਨ ਸਥਾਨਕ ਸ਼ਹਿਰ ਦੇ ਅੰਤਰਰਾਸ਼ਟਰੀ ਪੈਰਾ ਅਥਲੀਟ ਵਿਸ਼ਵ ਦਾ ਸਨਮਾਨ ਕੀਤਾ ਗਿਆ। ਕੌਂਸਲ ਵੱਲੋਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਚੰਗੇ ਖਿਡਾਰੀਆਂ ਦੀ ਹਰ ਸੰਭਵ ਮਦਦ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਉਹ ਦੇਸ਼ ਦਾ ਨਾਂ ਰੌਸ਼ਨ ਕਰ ਸਕਣ। ਇਸ ਮੌਕੇ ਕਰਨਲ ਮਲਕੀਤ ਸਿੰਘ ਨੇ ਦੱਸਿਆ ਕਿ ਭਾਰਤ ਹੁਣ ਪੋਲੀਓ ਦੀ ਬਿਮਾਰੀ ਤੋਂ ਮੁਕਤ ਹੋ ਗਿਆ ਹੈ। ਵਿਦਿਆਰਥੀਆਂ ਨੂੰ ਸਹੀ ਸੇਧ ਦੇਣ ਲਈ ਕਾਮਰੇਡ ਕਾਕਾ ਰਾਮ ਨੇ ਸਭ ਨੂੰ ਯੋਗਦਾਨ ਪਾਉਣ ਲਈ ਕਿਹਾ। ਪ੍ਰਿੰਸੀਪਲ ਜਲੌਰ ਸਿੰਘ ਖੀਵਾ ਵੱਲੋਂ ਵਾਤਾਵਰਨ ਨੂੰ ਬਚਾਉਣ ਲਈ ਉਪਰਾਲੇ ਕਰਨ ਲਈ ਕਿਹਾ ਤਾਂ ਜੋ ਪ੍ਰਜਾਤੀਆਂ ਨੂੰ ਬਚਾਇਆ ਜਾ ਸਕੇ।


Comments Off on ਪੈਰਾ ਅਥਲੀਟ ਖਿਡਾਰੀ ਵਿਸ਼ਵ ਦਾ ਸਨਮਾਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.