ਲੜਕੀ ਨੇ ਫੇਸਬੁੱਕ ’ਤੇ ਲਾਈਵ ਹੋ ਕੇ ਖਾਧਾ ਜ਼ਹਿਰ !    ਕਰਤਾਰਪੁਰ ਲਾਂਘਾ: ਪਾਕਿ ’ਤੇ ਬੇਵਜ੍ਹਾ ਸ਼ੱਕ ਠੀਕ ਨਹੀਂ !    ਗਿਆਨ ਦਾ ਭੰਡਾਰ ‘ਵਿਕੀਪੀਡੀਆ’ !    ਆਦਰਸ਼ ਸਕੂਲ ਮੁਖੀ ਕਿਹੋ ਜਿਹਾ ਹੋਵੇ ? !    ਖ਼ੂਨ ਵਿੱਚ ਘੱਟ ਪਲੇਟਲੈੱਟ ਹੋਣ ਦਾ ਮਤਲਬ ਡੇਂਗੂ ਨਹੀਂ !    ਪੰਜ ਬੇਰੁਜ਼ਗਾਰ ਅਧਿਆਪਕ 79 ਦਿਨਾਂ ਮਗਰੋਂ ਟੈਂਕੀ ਤੋਂ ਉਤਰੇ !    ਨੌਜਵਾਨ ਸੋਚ:ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਪੰਜਾਬੀ ਸਮਾਜ ਵਿਚ ਜਾਤ ਪਾਤ ਦਾ ਘਿਨਾਉਣਾ ਰੂਪ !    ਸੋਸ਼ਲ ਮੀਡੀਆ: ਨੌਜਵਾਨਾਂ ਦੀ ਬੋਲੀ ਤੇ ਪੜ੍ਹਾਈ ਉਤੇ ਮਾੜਾ ਅਸਰ !    ਖੰਡ ਮਿੱਲਾਂ ਕਿਸਾਨਾਂ ਨੂੰ ਆਪਣੇ ਕੋਲੋਂ ਕਰਨ ਅਦਾਇਗੀ: ਰੰਧਾਵਾ !    

ਪ੍ਰਕਾਸ਼ ਪੁਰਬ: ਨਗਰ ਕੀਰਤਨ ਦਾ ਸੰਗਤ ਵੱਲੋਂ ਨਿੱਘਾ ਸਵਾਗਤ

Posted On November - 10 - 2019

ਵਿਦਿਆਰਥੀਆਂ ਵੱਲੋਂ ਸਜਾਏ ਗਏ ਨਗਰ ਕੀਰਤਨ ਦਾ ਦ੍ਰਿਸ਼। -ਫੋਟੋ : ਬੱਬੀ

ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 9 ਨਵੰਬਰ
ਬਾਬਾ ਅਜੀਤ ਸਿੰਘ ਜੁਝਾਰ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਬੰਧਕਾਂ ਅਤੇ ਵਿਦਿਆਰਥੀਆਂ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ।
ਸਕੂਲ ਦੇ ਪ੍ਰਿੰਸੀਪਲ ਗੁਰਿੰਦਰ ਸਿੰਘ ਭੰਗੂ ਨੇ ਦੱਸਿਆ ਕਿ ਇਹ ਨਗਰ ਕੀਰਤਨ ਸਕੂਲ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਅਤੇ ਗੁਰਦੁਆਰਾ ਤਾੜੀ ਸਾਹਿਬ ਵਿੱਚ ਨਤਮਸਤਕ ਹੁੰਦਾ ਹੋਇਆ ਮੁੜ ਸਕੂਲ ਵਿੱਚ ਹੀ ਸਮਾਪਤ ਹੋਇਆ। ਸਕੂਲ ਦੇ ਅਧਿਆਪਕ ਰਣਜੀਤ ਸਿੰਘ ਧਾਰਨੀ ਨੇ ਦੱਸਿਆ ਕਿ ਇਸ ਦੌਰਾਨ ਵਿਦਿਆਰਥੀਆਂ ਵੱਲੋਂ ਗਤਕੇ ਦੇ ਜੌਹਰ ਦਿਖਾਏ ਗਏ। ਨਗਰ ਕੀਰਤਨ ਦੇ ਰਸਤੇ ਦੌਰਾਨ ਜਿਥੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ, ਉੱਥੇ ਹੀ ਸਮਾਜਸੇਵੀ ਜਸਪਾਲ ਸਿੰਘ ਦਿਓਲ ਵੱਲੋਂ ਸੰਗਤਾਂ ਲਈ ਲੱਡੂ ਵੰਡੇ ਗਏ ਅਤੇ ਬਾਬਾ ਅਮਰਜੀਤ ਸਿੰਘ ਵੱਲੋਂ ਲੰਗਰ ਦੀ ਸੇਵਾ ਕੀਤੀ ਗਈ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਸਕੂਲ ਕਮੇਟੀ ਦੇ ਮੈਨੇਜਰ ਹਰਬੰਸ ਸਿੰਘ ਕੰਧੋਲਾ ਨੇ ਗੁਰੂ ਨਾਨਕ ਦੇਵ ਜੀ ਦੀ ਜੀਵਨੀ ‘ਤੇ ਚਾਨਣਾ ਪਾਉਂਦਿਆਂ ਵਿਦਿਆਰਥੀਆਂ ਨੂੰ ਸਿੱਖੀ ਧਰਮ ਵਿੱਚ ਪਰਪਕ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਅਧਿਆਪਕਾ ਕਿਰਨਜੋਤ ਕੌਰ ਖੰਗੂੜਾ, ਮੁਨੀਸ਼ ਭੱਲਾ, ਮੇਜਰ ਸਿੰਘ, ਰਾਜ ਰਾਣੀ, ਰਣਜੀਤ ਸਿੰਘ ਆਦਿ ਹਾਜ਼ਰ ਸਨ।

ਗੁਰਦੁਆਰਾ ਕਿਲਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਘਨੌਲੀ (ਪੱਤਰ ਪ੍ਰੇਰਕ): 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਘਨੌਲਾ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਘਨੌਲਾ ਤੋਂ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਕਿਲਾ ਸਾਹਿਬ ਤੋਂ ਸ਼ੁਰੂ ਹੋ ਕੇ ਘਨੌਲੀ ਬੱਸ ਸਟੈਂਡ ,ਗੋਲੀਆ ਮਹੱਲਾ, ਪਰਜਾਪਤ ਮਹੱਲਾ, ਗੁਰਦੁਆਰਾ ਘਨੌਲੀ ਅਤੇ ਘਨੌਲੀ ਬੈਰੀਅਰ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਪਾਤਸ਼ਾਹੀ ਦਸਵੀਂ ਘਨੌਲਾ ਜਾ ਕੇ ਸਮਾਪਤ ਹੋਇਆ । ਨਗਰ ਕੀਰਤਨ ਲਈ ਸ਼ਰਧਾਲੂਆਂ ਵੱਲੋਂ ਥਾਂ-ਥਾਂ ਲੰਗਰ ਲਗਾਏ ਗਏ। ਇਸ ਮੌਕੇ ਪ੍ਰਧਾਨ ਭੁਪਿੰਦਰ ਸਿੰਘ, ਸਕੱਤਰ ਰਣਜੀਤ ਸਿੰਘ, ਖਜ਼ਾਨਚੀ ਰਾਮ ਦਿਆਲ ਸਿੰਘ , ਹੈੱਡ ਗ੍ਰੰਥੀ ਬਲਵੰਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।


Comments Off on ਪ੍ਰਕਾਸ਼ ਪੁਰਬ: ਨਗਰ ਕੀਰਤਨ ਦਾ ਸੰਗਤ ਵੱਲੋਂ ਨਿੱਘਾ ਸਵਾਗਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.