ਸਿੱਖਿਆ ਦੇ ਅੰਤਰਰਾਸ਼ਟਰੀਕਰਨ ਦਾ ਭਾਵ ਸਿਰਫ ਵਿਦਿਆਰਥੀ ਵਿਦੇਸ਼ ਭੇਜਣਾ ਨਹੀਂ: ਪਟਨਾਇਕ !    ਗੁਜਰਾਤ ’ਚ ਹੁਣ ਆਈਟੀਆਈ ਤੇ ਪੌਲੀਟੈਕਨਿਕ ਕਾਲਜਾਂ ’ਚ ਬਣਨਗੇ ਲਰਨਿੰਗ ਲਾਇਸੈਂਸ !    ਸ਼ਬਦ ਲੰਗਰ ਵਿਚ ‘ਜਗਤ ਗੁਰੂ ਬਾਬਾ’ ਕਿਤਾਬ ਵੰਡੀ !    ਖੱਡ ’ਚ ਕਾਰ ਡਿੱਗਣ ਕਾਰਨ ਦੋ ਹਲਾਕ !    ਦੋ ਰਾਜ ਸਭਾ ਸੀਟਾਂ ਲਈ ਜ਼ਿਮਨੀ ਚੋਣ 12 ਦਸੰਬਰ ਨੂੰ !    ਸਿੱਖਿਆ ਵਿਭਾਗ ਨੇ ਪੱਤਰਕਾਰੀ ਕਰ ਰਹੇ ਸਰਕਾਰੀ ਮੁਲਾਜ਼ਮਾਂ ’ਤੇ ਸ਼ਿਕੰਜਾ ਕੱਸਿਆ !    ਕਿੰਗਜ਼ ਇਲੈਵਨ ਪੰਜਾਬ ਨਾਲ ਜੁੜੇਗਾ ਗੌਤਮ !    ਮਿਉਂਸਿਪਲ ਪਾਰਕ ਦੀ ਮਾੜੀ ਹਾਲਤ ਕਾਰਨ ਲੋਕ ਔਖੇ !    ਕਾਂਗਰਸ ਵੱਲੋਂ ਦਿੱਲੀ ਸਰਕਾਰ ’ਤੇ ਘਪਲੇ ਦਾ ਦੋਸ਼ !    ਜੀਕੇ ਵੱਲੋਂ ਲਾਂਘੇ ਸਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ !    

ਪ੍ਰਕਾਸ਼ ਪੁਰਬ: ਮਾਲਾ, ਛਤਰ ਤੇ ਸ੍ਰੀ ਸਾਹਿਬ ਲੈ ਕੇ ਜਾਣਗੇ ਮਨਮੋਹਨ ਸਿੰਘ

Posted On November - 8 - 2019

ਡਾ. ਮਨਮੋਹਨ ਸਿੰਘ ਨੂੰ ਵਸਤਾਂ ਭੇਟ ਕਰਦਾ ਹੋਇਆ ਦਿੱਲੀ ਕਾਂਗਰਸ ਦਾ ਵਫ਼ਦ। -ਫੋਟੋ: ਪੀਟੀਆਈ

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 7 ਨਵੰਬਰ
ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਵਫ਼ਦ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮੁਲਾਕਾਤ ਕੀਤੀ ਗਈ ਤੇ ਉਨ੍ਹਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਜਾਣ ਤੋਂ ਪਹਿਲਾਂ ਪਾਰਟੀ ਆਗੂਆਂ ਨੇ ਮਾਲਾ, ਸ੍ਰੀ ਸਾਹਿਬ ਤੇ ਛਤਰ ਭੇਟ ਕੀਤਾ। ਵਫ਼ਦ ਦੀ ਅਗਵਾਈ ਦਿੱਲੀ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚੋਪੜਾ ਨੇ ਕੀਤੀ ਤੇ ਦੱਸਿਆ ਕਿ ਵਫ਼ਦ ਵੱਲੋਂ ਡਾ. ਮਨਮੋਹਨ ਸਿੰਘ ਨੂੰ ਮਾਲਾ, ਸ੍ਰੀ ਸਾਹਿਬ ਤੇ ਛਤਰ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਭੇਟ ਕਰਨ ਲਈ ਸੌਂਪਿਆ ਗਿਆ।
ਸ੍ਰੀ ਚੋਪੜਾ ਨੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਨੂੰ ਕਰਤਾਰਪੁਰ ਵਿਖੇ ਲਾਂਘੇ ਲਈ ਪਾਕਿਸਤਾਨ ਜਾਣ ਦੀ ਕੇਂਦਰ ਵੱਲੋਂ ਮਨਜ਼ੂਰੀ ’ਚ ਟਾਲਮਟੋਲ ਕਰਨ ਬਾਰੇ ਕਿਹਾ ਕਿ ਕਿਸੇ ਦੀ ਵੀ ਆਸਥਾ ਬਾਰੇ ਵਿਵਾਦ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪਤਾ ਨਹੀਂ ਇਹ ਵਿਵਾਦ ਕਿਉਂ ਹੋ ਰਿਹਾ ਹੈ। ਸ੍ਰੀ ਸਿੱਧੂ ਵੀ ਸਿੱਖ ਸ਼ਰਧਾਲੂ ਹਨ ਤੇ ਕਿਸੇ ਵੀ ਸ਼ਰਧਾਲੂ ਨੂੰ ਪਵਿੱਤਰ ਸਥਾਨ ਦੇ ਦਰਸ਼ਨ ਕਰਨ ਦੀ ਮਨਜ਼ੂਰੀ ਦੀ ਲੋੜ ਨਹੀਂ ਪੈਣੀ ਚਾਹੀਦੀ ਅਤੇ ਉਨ੍ਹਾਂ ਦੀ ਆਸਥਾ ਨੂੰ ਲੈ ਕੇ ਕੋਈ ਵਿਵਾਦ ਨਹੀਂ ਹੋਣਾ ਚਾਹੀਦਾ। ਜ਼ਿਕਰਯੋਗ ਹੈ ਕਰਤਾਰਪੁਰ ਲਾਂਘੇ ਨਾਲ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਤੇ ਗੁਰੂ ਨਾਨਕ ਦੇ ਆਖ਼ਰੀ ਸਮੇਂ ਨਾਲ ਸਬੰਧਤ ਉਕਤ ਸਥਾਨ ਦਾ ਸੰਪਰਕ ਹੋ ਜਾਵੇਗਾ। ਭਾਰਤ ਤੇ ਪਾਕਿਸਤਾਨ ਵੱਲੋਂ 24 ਅਕਤੂਬਰ ਨੂੰ ਦੋ ਪੱਖੀ ਇਕ ਸਮਝੌਤਾ 550ਵੇਂ ਗੁਰਪੁਰਬ ਦੇ ਜਸ਼ਨਾਂ ਮੌਕੇ ਜਾਣ ਵਾਲੀ ਸੰਗਤ ਬਾਬਤ ਕੀਤਾ ਸੀ। ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ 1522 ਨੂੰ ਸਥਾਪਤ ਕੀਤਾ ਗਿਆ ਸੀ।


Comments Off on ਪ੍ਰਕਾਸ਼ ਪੁਰਬ: ਮਾਲਾ, ਛਤਰ ਤੇ ਸ੍ਰੀ ਸਾਹਿਬ ਲੈ ਕੇ ਜਾਣਗੇ ਮਨਮੋਹਨ ਸਿੰਘ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.