ਲੜਕੀ ਨੇ ਫੇਸਬੁੱਕ ’ਤੇ ਲਾਈਵ ਹੋ ਕੇ ਖਾਧਾ ਜ਼ਹਿਰ !    ਕਰਤਾਰਪੁਰ ਲਾਂਘਾ: ਪਾਕਿ ’ਤੇ ਬੇਵਜ੍ਹਾ ਸ਼ੱਕ ਠੀਕ ਨਹੀਂ !    ਗਿਆਨ ਦਾ ਭੰਡਾਰ ‘ਵਿਕੀਪੀਡੀਆ’ !    ਆਦਰਸ਼ ਸਕੂਲ ਮੁਖੀ ਕਿਹੋ ਜਿਹਾ ਹੋਵੇ ? !    ਖ਼ੂਨ ਵਿੱਚ ਘੱਟ ਪਲੇਟਲੈੱਟ ਹੋਣ ਦਾ ਮਤਲਬ ਡੇਂਗੂ ਨਹੀਂ !    ਪੰਜ ਬੇਰੁਜ਼ਗਾਰ ਅਧਿਆਪਕ 79 ਦਿਨਾਂ ਮਗਰੋਂ ਟੈਂਕੀ ਤੋਂ ਉਤਰੇ !    ਨੌਜਵਾਨ ਸੋਚ:ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਪੰਜਾਬੀ ਸਮਾਜ ਵਿਚ ਜਾਤ ਪਾਤ ਦਾ ਘਿਨਾਉਣਾ ਰੂਪ !    ਸੋਸ਼ਲ ਮੀਡੀਆ: ਨੌਜਵਾਨਾਂ ਦੀ ਬੋਲੀ ਤੇ ਪੜ੍ਹਾਈ ਉਤੇ ਮਾੜਾ ਅਸਰ !    ਖੰਡ ਮਿੱਲਾਂ ਕਿਸਾਨਾਂ ਨੂੰ ਆਪਣੇ ਕੋਲੋਂ ਕਰਨ ਅਦਾਇਗੀ: ਰੰਧਾਵਾ !    

ਪ੍ਰਕਾਸ਼ ਪੁਰਬ ਮੌਕੇ ਜਿਸਤ-ਟਾਂਕ ਯੋਜਨਾ ਤੋਂ ਮਿਲੀ ਛੋਟ

Posted On November - 9 - 2019

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 8 ਨਵੰਬਰ
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ 11 ਤੇ 12 ਨਵੰਬਰ ਨੂੰ ਜਿਸਤ-ਟਾਂਕ ਯੋਜਨਾ ਤੋਂ ਛੋਟ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ 12 ਨੂੰ ਗੁਰੂ ਨਾਨਕ ਦੇਵ ਦਾ 550 ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। 11 ਨਵੰਬਰ ਨੂੰ ਕੱਢੇ ਜਾਣ ਵਾਲੇ ਨਗਰ ਕੀਰਤਨ ਦੌਰਾਨ ਸਿੱਖ ਭਾਈਚਾਰੇ ਦੇ ਲੱਖਾਂ ਲੋਕ ਇਸ ਵਿੱਚ ਸ਼ਾਮਲ ਹੋਣਗੇ। 11 ਅਤੇ 12 ਨਵੰਬਰ ਨੂੰ ਬਿਨਾਂ ਕਿਸੇ ਮੁਸ਼ਕਲ ਦੇ ਜਿਸਤ-ਟਾਂਕ ਯੋਜਨਾ ਤੋਂ ਛੋਟ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਫੈਸਲਾ ਕਈ ਸਿੱਖ ਸੰਗਠਨਾਂ ਦੀ ਮੰਗ ਦੇ ਅਧਾਰ ’ਤੇ ਲਿਆ ਗਿਆ ਹੈ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ, ਦਿੱਲੀ ਸਰਕਾਰ ਗੁਰਦੁਆਰਾ ਕਰਤਾਰਪੁਰ ਸਾਹਿਬ ਦੀ ਵੀ ਯਾਤਰਾ ਕਰਾਏਗੀ। ਯਾਤਰਾ ਦੇ ਸਾਰੇ ਖਰਚਿਆਂ ਨੂੰ ਦਿੱਲੀ ਸਰਕਾਰ ਸਹਿਣ ਕਰੇਗੀ। ਇਸ ਲਈ ਦਿੱਲੀ-ਅੰਮ੍ਰਿਤਸਰ-ਵਾਹਗਾ ਬਾਰਡਰ-ਸ੍ਰੀ ਅਨੰਦਪੁਰ ਸਾਹਿਬ ਰੂਟ ਨੂੰ ਵਧਾਇਆ ਗਿਆ ਹੈ।


Comments Off on ਪ੍ਰਕਾਸ਼ ਪੁਰਬ ਮੌਕੇ ਜਿਸਤ-ਟਾਂਕ ਯੋਜਨਾ ਤੋਂ ਮਿਲੀ ਛੋਟ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.