ਅਦਬ ਦਾ ਨੋਬੇਲ ਪੁਰਸਕਾਰ ਤੇ ਵਿਵਾਦ !    ਦੇਸ਼ ਭਗਤ ਯਾਦਗਾਰ ਹਾਲ ਦੀ ਸਿਰਜਣਾ ਦਾ ਇਤਿਹਾਸ !    ਮਹਾਨ ਵਿਗਿਆਨੀ ਸੀ.ਵੀ. ਰਮਨ !    ਤਿਲ੍ਹਕਣ ਅਤੇ ਫਿਸਲਣ !    ਲਾਹੌਰ-ਫ਼ਿਰੋਜ਼ਪੁਰ ਰੋਡ ਬਣਾਉਣ ਵਾਲਾ ਫ਼ੌਜੀ ਅਫ਼ਸਰ !    ਮਜ਼ਬੂਤ ਰੱਖਿਆ ਦੀਵਾਰ ਵਾਲਾ ਕੁੰਭਲਗੜ੍ਹ ਕਿਲ੍ਹਾ !    ਵਿਆਹ ਦੀ ਪਹਿਲੀ ਵਰ੍ਹੇਗੰਢ !    ਸੰਵਿਧਾਨ ’ਤੇ ਹਮਲੇ ਦਾ ਵਿਰੋਧ ਲਾਜ਼ਮੀ: ਸਿਧਾਰਥ ਵਰਦਰਾਜਨ !    ਆ ਆਪਾਂ ਘਰ ਬਣਾਈਏ !    ਵਿਗਿਆਨ ਗਲਪ ਦੀ ਦਸਤਾਵੇਜ਼ੀ ਲਿਖਤ !    

ਪ੍ਰਦੂਸ਼ਣ ਬਾਰੇ ਜਾਵੜੇਕਰ ਵੱਲੋਂ ਮੀਟਿੰਗ

Posted On November - 10 - 2019

ਫਰੀਦਾਬਾਦ ਵਿੱਚ ਪਾਣੀ ਛਿੜਕ ਰਹੇ ਨਿਗਮ ਦੇ ਅਧਿਕਾਰੀ।

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 9 ਨਵੰਬਰ
ਦਿੱਲੀ ਤੇ ਕੌਮੀ ਰਾਜਧਾਨੀ ਖੇਤਰ (ਐੱੱਨਸੀਆਰ) ਵਿੱਚ ਪ੍ਰਦੂਸ਼ਣ ਦੀ ਮਾਰ ਨੂੰ ਲੈ ਕੇ ਕੇਂਦਰੀ ਵਾਤਾਵਰਨ ਮੰਤਰੀ ਪ੍ਰਕਾਸ਼ ਜਾਵੜੇਕਰ ਵੱਲੋਂ ਦਿੱਲੀ ਤੇ ਗੁਆਂਢੀ ਰਾਜਾਂ ਨਾਲ ਚਰਚਾ ਕੀਤੀ ਗਈ ਤੇ ਚਿੰਤਾਜਨਕ ਹਾਲਾਤ ਵਿੱਚ ਸੁਧਾਰ ’ਤੇ ਜ਼ੋਰ ਦਿੱਤਾ ਗਿਆ। ਮੀਟਿੰਗ ਮਗਰੋਂ ਉਨ੍ਹਾਂ ਦੱਸਿਆ ਕਿ ਰਾਜਧਾਨੀ ਦਿੱਲੀ ਵਿੱਚ ਪਰਾਲੀ ਤੋਂ ਪੈਦਾ ਹੁੰਦੇ ਪ੍ਰਦੂਸ਼ਣ ਵਿੱਚ ਕਮੀ ਆਈ ਹੈ ਤੇ ਹੁਣ ਇਹ ਇਸ ਖੇਤਰ ਵਿੱਚ ਜਿੱਥੇ 30-40% ਪ੍ਰਦੂਸ਼ਣ ਦਿੱਲੀ ਵਿੱਚ ਸੀ ਹੁਣ ਉਹ 4 ਫੀਸਦ ਤਕ ਹੇਠਾਂ ਆ ਗਿਆ ਹੈ। ਉਨ੍ਹਾਂ ਕਿਹਾ ਕਿ ਬੈਠਕ ਦੌਰਾਨ ਪਰਾਲੀ ਤੇ ਪ੍ਰਦੂਸ਼ਣ ਦੇ ਮੁੱਦਿਆਂ ਨੂੰ ਲੈ ਕੇ ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੂਰਬੀ ਤੇ ਪੱਛਮੀ ਪੇਰੇਫੈਰੀਅਲ ਮਾਰਗ ਬਣਨ ਨਾਲ ਰਾਜਧਾਨੀ ਵਿੱਚੋਂ ਲੰਘਣ ਵਾਲੇ ਕਰੀਬ 60 ਹਜ਼ਾਰ ਗੱਡੀਆਂ ਹੁਣ ਦਿੱਲੀ ਦੇ ਦੂਰ ਬਾਹਰੋਂ ਨਿਕਲ ਜਾਂਦੀਆਂ ਹਨ ਜਿਸ ਕਰਕੇ ਰਾਜਧਾਨੀ ਦਿੱਲੀ ਵਿੱਚੋਂ ਪ੍ਰਦੂਸ਼ਣ ਘਟਿਆ ਹੈ। ਉਨ੍ਹਾਂ ਦੱਸਿਆ ਕਿ ਅਪਰੈਲ 2020 ਤੋਂ ਦਿੱਲੀ ਵਿੱਚ ਭਾਰਤੀ ਮਾਪਦੰਡਾਂ ਆਧਾਰਤ ਗੱਡੀਆਂ ਹੀ ਚੱਲ ਸਕਣਗੀਆਂ। ਕੇਂਦਰੀ ਮੰਤਰੀ ਨੇ ਕਿਹਾ ਕਿ ਕਰੀਬ 3 ਹਜ਼ਾਰ ਸਨਅਤਾਂ, 2800 ਇੱਟਾਂ ਬਣਾਉਣ ਵਾਲੇ ਭੱਠਿਆਂ ਨੂੰ ਪਾਈਪ ਦੀ ਕੁਦਰਤੀ ਗੈਸ ਨਾਲ ਚਲਾਇਆ ਜਾ ਰਿਹਾ ਹੈ ਤੇ ਬਿਜਲੀ ਦੇ ਹੋਰ ਉਤਪਾਦਨ ਤੇ ਕੂੜੇ ਤੋਂ ਖ਼ਾਦ ਬਣਾਉਣ ਦੀ ਪ੍ਰਕਿਰਿਆ ਵੀ ਜਾਰੀ ਹੈ। ਮੀਟਿੰਗ ਵਿੱਚ ਦਿੱਲੀ ਦੇ ਵਾਤਾਵਰਨ ਮੰਤਰੀ ਕੈਲਾਸ਼ ਗਹਿਲੋਤ, ਪੰਜਾਬ, ਰਾਜਸਥਾਨ, ਉੱਤਰ ਪ੍ਰਦੇਸ਼ ਤੇ ਹਰਿਆਣਾ ਦੇ ਸੀਨੀਅਰ ਅਧਿਕਾਰੀ ਸ਼ਾਮਲ ਹੋਏ ਐੱਨਸੀਆਰ ਵਿੱਚ ਸਥਾਨਕ ਪ੍ਰਸ਼ਾਸਨਾਂ ਵੱਲੋਂ ਵੀ ਪ੍ਰਦੂਸ਼ਣ ਰੋਕਣ ਲਈ ਹੁਣ ਯਤਨ ਜਾਰੀ ਰੱਖੇ ਹੋਏ ਹਨ। ਗਾਜ਼ੀਆਬਾਦ, ਗੁਰੂਗ੍ਰਾਮ, ਨੋਇਡਾ ਦੇ ਪ੍ਰਸ਼ਾਸਨ ਵੱਲੋਂ ਪ੍ਰਦੂਸ਼ਣ ਡੱਕਣ ਦੀ ਕੋਸ਼ਿਸ਼ ਜਾਰੀ ਹੈ। ਫਰੀਦਾਬਾਦ ਨਗਰ ਨਿਗਮ ਵੱਲੋਂ ਸ਼ਹਿਰ ਦੀਆਂ ਸੜਕਾਂ ਉਪਰ ਪਾਣੀ ਦਾ ਛਿੜਕਾ ਕੀਤਾ ਗਿਆ ਤੇ ਰਾਤ ਨੂੰ ਸੜਕਾਂ ਮਸ਼ੀਨਾਂ ਨਾਲ ਸਾਫ਼ ਕਰਨੀਆਂ ਸ਼ੁਰੂ ਕੀਤੀਆਂ ਗਈਆਂ ਹਨ।


Comments Off on ਪ੍ਰਦੂਸ਼ਣ ਬਾਰੇ ਜਾਵੜੇਕਰ ਵੱਲੋਂ ਮੀਟਿੰਗ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.