ਅਨਭੋਲ ਮਨ ਵਿਚ ਸਾਹਿਤ ਦਾ ਚੁੱਪ-ਚੁਪੀਤਾ ਪ੍ਰਵੇਸ਼ !    ਗੁਰਬਾਣੀ ਤੇ ਸੂਫ਼ੀਆਨਾ ਕਲਾਮ ਗਾਉਂਦਿਆਂ !    ਦਰਗਾਹ ਸ਼ਰੀਫ਼ ਕਾਰਨ ਪ੍ਰਸਿੱਧ ਅਜਮੇਰ !    ਮਾਰਿਆ ਜਾਵੇਂਗਾ ਤੂੰ ਵੀ ਇਕ ਦਿਨ !    ਰਾਮ ਕੁਮਾਰ ਦਾ ‘ਆਵਾਰਾ’ ਆਦਮੀ !    ਕਾਵਿ ਕਿਆਰੀ !    ਗ਼ਦਰ ਲਹਿਰ ਦਾ ਕਾਬੁਲ ਅੱਡਾ !    ਮੌਸਮ ਠੀਕ ਨਹੀਂ !    ਮਾਨਵੀ ਵੇਦਨਾ-ਸੰਵੇਦਨਾ ਦਾ ਪ੍ਰਗਟਾਵਾ !    ਨਵੇਂ ਰੰਗ ਦੀ ਸ਼ਾਇਰੀ !    

ਪ੍ਰਧਾਨ ਮੰਤਰੀ ਨੇ ਬੇਰ ਸਾਹਿਬ ਵਿਖੇ ਮੱਥਾ ਟੇਕਿਆ

Posted On November - 10 - 2019

ਪਾਲ ਸਿੰਘ ਨੌਲੀ
ਜਲੰਧਰ (ਸੁਲਤਾਨਪੁਰ ਲੋਧੀ), 9 ਨਵੰਬਰ

ਸੁਲਤਾਨਪੁਰ ਲੋਧੀ ’ਚ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ। -ਫੋਟੋ: ਪੀਟੀਆਈ

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਵਿੱਚ ਹਾਜ਼ਰੀ ਭਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਰਦੁਆਰਾ ਬੇਰ ਸਾਹਿਬ ਨਤਮਸਤਕ ਹੋਏ। ਗੁਰਦੁਆਰਾ ਬੇਰ ਸਾਹਿਬ ਪਹੁੰਚਣ ’ਤੇ ਪ੍ਰਧਾਨ ਮੰਤਰੀ ਸ੍ਰੀ ਮੋਦੀ ਦਾ ਸਵਾਗਤ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰੰਘ ਵੱਲੋਂ ਕੀਤਾ ਗਿਆ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੱਥਾ ਟੇਕਣ ਤੋਂ ਪਹਿਲਾਂ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਹ ਗੁਰਦੁਆਰਾ ਸ੍ਰੀ ਬੇਰ ਸਾਹਿਬ ਹੇਠਾਂ ਬਣੇ ਗੁਰੂ ਨਾਨਕ ਦੇਵ ਜੀ ਦੇ ਤਪ ਅਸਥਾਨ ਸ੍ਰੀ ਭੋਰਾ ਸਾਹਿਬ ਵਿਖੇ ਵੀ ਨਤਮਸਤਕ ਹੋਏ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਧਾਨ ਮੰਤਰੀ ਦਾ ਸਵਾਗਤ ਕਰਦਿਆਂ ਬੀਬੀ ਜਗੀਰ ਕੌਰ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਗੁਰਦੁਆਰਾ ਬੇਰ ਸਾਹਿਬ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਮਗਰੋਂ ਪ੍ਰਧਾਨ ਮੰਤਰੀ ਮੋਦੀ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਵੀ ਮਿਲੇ। ਸ੍ਰੀ ਮੋਦੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨਾਲ ਵੀ ਗੱਲਬਾਤ ਕੀਤੀ। ਦੋਵੇਂ ਸਿੰਘ ਸਾਹਿਬਾਨ ਨੇ ਪ੍ਰਧਾਨ ਮੰਤਰੀ ਨੂੰ ਸਿਰੋਪੇ ਭੇਟ ਕੀਤੇ। ਭਾਜਪਾ ਵੱਲੋਂ ਪ੍ਰਧਾਨ ਮੰਤਰੀ ਦਾ ਸਵਾਗਤ ਕਰਨ ਲਈ ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਪਹੁੰਚੇ। ਇਸ ਮੌਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਾਬਕਾ ਮੰਤਰੀ ਡਾ. ਉਪਿੰਦਰਜੀਤ ਕੌਰ, ਜਥੇਦਾਰ ਤੋਤਾ ਸਿੰਘ ਤੇ ਹੋਰ ਆਗੂ ਵੀ ਹਾਜ਼ਰ ਸਨ।

ਚੀਮਾ ਨੇ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਦਿੱਤਾ
ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਕਰਦਿਆਂ ਉਨ੍ਹਾਂ ਕੋਲੋਂ ਸੁਲਤਾਨਪੁਰ ਲੋਧੀ ਨੂੰ 8 ਮਾਰਗੀ ਕੌਮੀ ਮਾਰਗ ਨਾਲ ਜੋੜਨ ਤੋਂ ਇਲਾਵਾ ਸਿਹਤ ਸਹੂਲਤਾਂ ਦੇਣ ਲਈ ਏਮਜ਼ ਦੀ ਤਰਜ਼ ’ਤੇ ਮਲਟੀ ਸਪੈਸ਼ਿਲਟੀ ਹਸਪਤਾਲ ਸਥਾਪਿਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਵੀ ਸੌਪਿਆ।


Comments Off on ਪ੍ਰਧਾਨ ਮੰਤਰੀ ਨੇ ਬੇਰ ਸਾਹਿਬ ਵਿਖੇ ਮੱਥਾ ਟੇਕਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.