ਅਨਭੋਲ ਮਨ ਵਿਚ ਸਾਹਿਤ ਦਾ ਚੁੱਪ-ਚੁਪੀਤਾ ਪ੍ਰਵੇਸ਼ !    ਗੁਰਬਾਣੀ ਤੇ ਸੂਫ਼ੀਆਨਾ ਕਲਾਮ ਗਾਉਂਦਿਆਂ !    ਦਰਗਾਹ ਸ਼ਰੀਫ਼ ਕਾਰਨ ਪ੍ਰਸਿੱਧ ਅਜਮੇਰ !    ਮਾਰਿਆ ਜਾਵੇਂਗਾ ਤੂੰ ਵੀ ਇਕ ਦਿਨ !    ਰਾਮ ਕੁਮਾਰ ਦਾ ‘ਆਵਾਰਾ’ ਆਦਮੀ !    ਕਾਵਿ ਕਿਆਰੀ !    ਗ਼ਦਰ ਲਹਿਰ ਦਾ ਕਾਬੁਲ ਅੱਡਾ !    ਮੌਸਮ ਠੀਕ ਨਹੀਂ !    ਮਾਨਵੀ ਵੇਦਨਾ-ਸੰਵੇਦਨਾ ਦਾ ਪ੍ਰਗਟਾਵਾ !    ਨਵੇਂ ਰੰਗ ਦੀ ਸ਼ਾਇਰੀ !    

ਪ੍ਰੇਮੀ ਵੱਲੋਂ ਪ੍ਰੇਮਿਕਾ ਦਾ ਗਲਾ ਘੁੰਟ ਕੇ ਕਤਲ

Posted On November - 11 - 2019

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 10 ਨਵੰਬਰ
ਢੰਡਾਰੀ ਖੁਰਦ ਸਥਿਤ ਇੱਕ ਵਿਹੜੇ ਵਿੱਚ ਤਿੰਨ ਦਿਨ ਪਹਿਲਾਂ ਰਹਿਣ ਲਈ ਆਈ ਔਰਤ ਦਾ ਉਸ ਦੇ ਪ੍ਰੇਮੀ ਨੇ ਕਤਲ ਕਰ ਦਿੱਤਾ। ਕਤਲ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਦਾ ਪਤਾ ਲੱਗਦੇ ਹੀ ਉੱਥੇ ਰਹਿਣ ਵਾਲੇ ਲੋਕਾਂ ਨੇ ਇਸ ਸਬੰਧੀ ਜਾਣਕਾਰੀ ਪੁਲੀਸ ਅਧਿਕਾਰੀਆਂ ਨੂੰ ਦਿੱਤੀ। ਪੁਲੀਸ ਨੇ ਘਟਨਾ ਸਥਾਨ ’ਤੇ ਪਹੁੰਚ ਕੇ ਜਾਂਚ ਆਰੰਭ ਦਿੱਤੀ ਸੀ। ਮ੍ਰਿਤਕਾ ਦੀ ਪਛਾਣ ਸ਼ੀਲਾ ਦੇਵੀ (35) ਦੇ ਰੂਪ ਵਿੱਚ ਹੋਈ ਹੈ। ਸੂਚਨਾ ਮਿਲਦੇ ਹੀ ਪੁਲੀਸ ਅਧਿਕਾਰੀਆਂ ਤੇ ਥਾਣਾ ਸਾਹਨੇਵਾਲ ਦੀ ਪੁਲੀਸ ਨੇ ਸ਼ੀਲਾ ਦੇਵੀ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਤੇ ਇਸ ਮਾਮਲੇ ਵਿੱਚ ਸ਼ੀਲਾ ਦੇ ਪ੍ਰੇਮੀ ਸੁਰੇਸ਼ ਕੁਮਾਰ ਚੌਧਰੀ ਖਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਪੁਲੀਸ ਮੁਲਜ਼ਮ ਦੀ ਭਾਲ ਵਿੱਚ ਲੱਗੀ ਹੋਈ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਬਲਦੇਵ ਸਿੰਘ ਨੇ ਦੱਸਿਆ ਕਿ ਸ਼ੀਲਾ ਦੇਵੀ ਮੂਲ ਰੂਪ ਤੋਂ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਗੌਰਖਪੁਰ ਦੇ ਪਿੰਡ ਪਰਹਾਰ ਦੀ ਰਹਿਣ ਵਾਲੀ ਹੈ। ਉਸ ਦੇ ਪਤੀ ਦੀ ਤਕਰੀਬਨ ਪੰਜ ਸਾਲ ਪਹਿਲਾਂ ਮੌਤ ਹੋ ਗਈ ਸੀ। ਪਤੀ ਦੀ ਮੌਤ ਤੋਂ ਬਾਅਦ ਉਹ ਢੰਡਾਰੀ ਖੁਰਦ ਇਲਾਕੇ ਵਿੱਚ ਰਹਿ ਰਹੀ ਸੀ। ਇਸੇ ਦੌਰਾਨ ਉਸ ਦੇ ਸੁਰੇਸ਼ ਕੁਮਾਰ ਨਾਲ ਨਾਜਾਇਜ਼ ਸਬੰਧ ਬਣ ਗਏ। ਦੋਵੇਂ ਲਿਵ-ਇਨ ’ਚ ਰਹਿਣ ਲੱਗੇ।
ਇਸ ਦੌਰਾਨ ਸੁਰੇਸ਼ ਦੀ ਪਤਨੀ ਪਿੰਡ ਤੋਂ ਲੁਧਿਆਣਾ ਆ ਗਈ ਤਾਂ ਉਨ੍ਹਾਂ ਦੋਹਾਂ ਦੇ ਸਬੰਧ ਬਾਰੇ ਪਤਾ ਲੱਗ ਗਿਆ, ਜਿਸ ਕਾਰਨ ਉਨ੍ਹਾਂ ਪਤੀ-ਪਤਨੀ ’ਚ ਕਲੇਸ਼ ਰਹਿਣ ਲੱਗਿਆ। ਕੁਝ ਸਮਾਂ ਲੰਘਣ ਤੋਂ ਬਾਅਦ ਸੁਰੇਸ਼ ਪਿੰਡ ਚਲਾ ਗਿਆ। ਸੁਰੇਸ਼ ਦੇ ਜਾਣ ਤੋਂ ਬਾਅਦ ਸ਼ੀਲਾ ਵੀ ਪਿੰਡ ਚਲੀ ਗਈ। ਦੋਵੇਂ ਕੁਝ ਸਮਾਂ ਪਹਿਲਾਂ ਹੀ ਪਿੰਡ ਤੋਂ ਆਏ ਸਨ। ਦੋਹਾਂ ਨੇ ਇੱਕ ਵਾਰ ਫਿਰ ਤੋਂ ਇਕੱਠੇ ਰਹਿਣ ਦੀ ਗੱਲ ਕੀਤੀ ਤੇ ਬਿਨਾ ਕਿਸੇ ਨੂੰ ਦੱਸੇ ਉਨ੍ਹਾਂ ਨੇ ਤਿੰਨ ਦਿਨ ਪਹਿਲਾਂ ਹੀ ਕੌਂਸਲਰ ਦੇ ਵਿਹੜੇ ਵਿੰਚ ਕਿਰਾਏ ’ਤੇ ਕਮਰਾ ਲੈ ਲਿਆ। ਲੰਘੀ ਰਾਤ ਸੁਰੇਸ਼ ਨੇ ਸ਼ਰਾਬ ਪੀਤੀ। ਸ਼ਰਾਬ ਪੀਣ ਤੋਂ ਬਾਅਦ ਦੋਹਾਂ ਵਿਚਾਲੇ ਝਗੜਾ ਹੋ ਗਿਆ ਤੇ ਤਕਰਾਰ ਐਨੀ ਵਧ ਗਈ ਕੇ ਸੁਰੇਸ਼ ਨੇ ਸ਼ੀਲਾ ਦਾ ਬੇਰਹਿਮੀ ਨਾਲ ਗਲਾ ਘੁੱਟ ਕੇ ਕਤਲ ਕਰ ਦਿੱਤਾ ਤੇ ਫ਼ਰਾਰ ਹੋ ਗਿਆ। ਦੋਹਾਂ ਵਿਚਾਲੇ ਹੋਏ ਵਿਵਾਦ ਦੌਰਾਨ ਰੌਲਾ ਪਿਆ ਤਾਂ ਲੋਕ ਬਾਹਰ ਆ ਗਏ। ਮੁਲਜ਼ਮ ਦੇ ਫ਼ਰਾਰ ਹੋਣ ਤੋਂ ਬਾਅਦ ਵਿਹੜੇ ਵਿੱਚ ਰਹਿਣ ਵਾਲੇ ਲੋਕਾਂ ਨੇ ਇਸ ਬਾਰੇ ਜਾਣਕਾਰੀ ਪੁਲੀਸ ਨੂੰ ਦਿੱਤੀ।ਹੋਈ ਹੈ।


Comments Off on ਪ੍ਰੇਮੀ ਵੱਲੋਂ ਪ੍ਰੇਮਿਕਾ ਦਾ ਗਲਾ ਘੁੰਟ ਕੇ ਕਤਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.