ਨੌਜਵਾਨ ਸੋਚ : ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਬੇਰੁਜ਼ਗਾਰ ਨੌਜਵਾਨਾਂ ਦੇ ਇਕਜੁੱਟ ਸੰਘਰਸ਼ ਦੀ ਲੋੜ !    ਮੈਕਸੀਕੋ ਤੋਂ ਵਤਨ ਪਰਤਾਏ ਪੰਜਾਬੀ ਤੇ ਪਰਵਾਸ !    ਮੱਧ ਪ੍ਰਦੇਸ਼: ਸਰਕਾਰੀ ਤੀਰਥ ਯਾਤਰਾ ਯੋਜਨਾ ’ਚ ਗੁਰਦੁਆਰਾ ਕਰਤਾਰਪੁਰ ਸਾਹਿਬ ਵੀ ਸ਼ਾਮਲ !    ਮਹਿਲਾ ਪੁਲੀਸ ਮੁਲਾਜ਼ਮ ਦਾ ਪਿੱਛਾ ਕਰਨ ਵਾਲਾ ਆਈਬੀ ਮੁਲਾਜ਼ਮ ਗ੍ਰਿਫ਼ਤਾਰ !    ਆਈਐੱਨਐਕਸ: ਚਿਦੰਬਰਮ ਦੀ ਹਿਰਾਸਤ 27 ਤੱਕ ਵਧੀ !    ਜਸਟਿਸ ਰਵੀ ਰੰਜਨ ਝਾਰਖੰਡ ਹਾਈ ਕੋਰਟ ਦੇ ਚੀਫ ਜਸਟਿਸ ਬਣੇ !    ਅੰਮ੍ਰਿਤਸਰ ਬਣਿਆ ਗਲੋਬਲ ਸ਼ਹਿਰੀ ਹਵਾ ਪ੍ਰਦੂਸ਼ਣ ਅਬਜ਼ਰਵੇਟਰੀ ਦਾ ਮੈਂਬਰ !    ਕਾਰੋਬਾਰੀ ਦੀ ਪਤਨੀ ਨੂੰ ਬੰਦੀ ਬਣਾ ਕੇ ਨੌਕਰ ਨੇ ਲੁੱਟੇ 60 ਲੱਖ !    

ਫ਼ੀਸਾਂ ਵਿੱਚ ਕੀਤੇ ਵਾਧੇ ਦੀ ਬਸਪਾ ਵੱਲੋਂ ਨਿਖੇਧੀ

Posted On November - 10 - 2019

ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਆਗੂ। -ਫੋਟੋ: ਮਿੱਠਾ

ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 9 ਨਵੰਬਰ
ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਦੀ ਅਗਵਾਈ ਵਿਚ ਵਿਸ਼ੇਸ਼ ਮੀਟਿੰਗ ਮਾਤਾ ਗੁਜਰੀ ਸਰਾਂ ਫ਼ਤਿਹਗੜ੍ਹ ਸਾਹਿਬ ਵਿੱਚ ਹੋਈ, ਜਿਸ ਵਿਚ 16 ਨਵੰਬਰ ਨੂੰ ਡਾ. ਬੀਆਰ ਅੰਬੇਡਕਰ ਭਵਨ ਮੰਡੀ ਗੋਬਿੰਦਗੜ੍ਹ ਵਿੱਚ ਹੋਣ ਵਾਲੀ ਲੋਕ ਸਭਾ ਹਲਕੇ ਦੀ ਮੀਟਿੰਗ ਦੀਆਂ ਤਿਆਰੀਆਂ ਲਈ ਵਿਚਾਰਾਂ ਵੀ ਕੀਤੀਆਂ ਗਈਆਂ। ਇਸ ਮੌਕੇ ਪਾਰਟੀ ਵੱਲੋਂ ਕਾਂਗਰਸ ਸਰਕਾਰ ਵੱਲੋਂ ਅੱਠਵੀਂ ਤੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਦੀਆਂ ਫ਼ੀਸਾਂ ਵਿਚ ਕੀਤੇ ਵਾਧੇ ਦੀ ਨਿਖੇਧੀ ਕੀਤੀ ਗਈ ਤੇ ਇਸ ਵਿਦਿਆਰਥੀ ਮਾਰੂ ਫ਼ੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਗਈ। ਇਸ ਮੌਕੇ ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਨੇ ਦੱਸਿਆ ਕਿ ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਦੀ ਹੋਣ ਵਾਲੀ 16 ਨਵੰਬਰ ਦੀ ਮੀਟਿੰਗ ਵਿਚ ਮੁੱਖ ਮਹਿਮਾਨ ਵਜੋਂ ਰਾਜ ਸਭਾ ਮੈਂਬਰ ਰਾਜਾ ਰਾਮ ਯੂ.ਪੀ, ਰਣਧੀਰ ਸਿੰਘ ਬੈਨੀਪਾਲ ਇੰਚਾਰਜ ਪੰਜਾਬ ਤੇ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਵੀ ਪਹੁੰਚ ਕੇ ਸੰਬੋਧਨ ਕਰਨਗੇ। ਮੀਟਿੰਗ ਵਿਚ ਮੁੱਖ ਜ਼ੋਨ ਇੰਚਾਰਜ ਰਾਮ ਸਿੰਘ ਗੋਗੀ, ਇੰਚਾਰਜ ਲੋਕ ਸਭਾ ਫ਼ਤਿਹਗੜ੍ਹ ਸਾਹਿਬ ਕੁਲਵੰਤ ਸਿੰਘ ਮਹਿਤੋਂ ਸਮੇਤ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।


Comments Off on ਫ਼ੀਸਾਂ ਵਿੱਚ ਕੀਤੇ ਵਾਧੇ ਦੀ ਬਸਪਾ ਵੱਲੋਂ ਨਿਖੇਧੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.