ਅਨਭੋਲ ਮਨ ਵਿਚ ਸਾਹਿਤ ਦਾ ਚੁੱਪ-ਚੁਪੀਤਾ ਪ੍ਰਵੇਸ਼ !    ਗੁਰਬਾਣੀ ਤੇ ਸੂਫ਼ੀਆਨਾ ਕਲਾਮ ਗਾਉਂਦਿਆਂ !    ਦਰਗਾਹ ਸ਼ਰੀਫ਼ ਕਾਰਨ ਪ੍ਰਸਿੱਧ ਅਜਮੇਰ !    ਮਾਰਿਆ ਜਾਵੇਂਗਾ ਤੂੰ ਵੀ ਇਕ ਦਿਨ !    ਰਾਮ ਕੁਮਾਰ ਦਾ ‘ਆਵਾਰਾ’ ਆਦਮੀ !    ਕਾਵਿ ਕਿਆਰੀ !    ਗ਼ਦਰ ਲਹਿਰ ਦਾ ਕਾਬੁਲ ਅੱਡਾ !    ਮੌਸਮ ਠੀਕ ਨਹੀਂ !    ਮਾਨਵੀ ਵੇਦਨਾ-ਸੰਵੇਦਨਾ ਦਾ ਪ੍ਰਗਟਾਵਾ !    ਨਵੇਂ ਰੰਗ ਦੀ ਸ਼ਾਇਰੀ !    

ਬਾਬਰੀ ਮਸਜਿਦ ਸਬੰਧੀ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਪਾਕਿਸਤਾਨ ’ਚ ਰੋਸ

Posted On November - 11 - 2019

ਮੋਦੀ ਸਰਕਾਰ ’ਤੇ ਸੰਵਿਧਾਨਕ ਸੰਸਥਾਵਾਂ ਨੂੰ ਘੱਟ-ਗਿਣਤੀਆਂ ਵਿਰੁੱਧ ਵਰਤਣ ਦਾ ਦੋਸ਼ ਲਾਇਆ

ਮਾਲ ਰੋਡ, ਲਾਹੌਰ ਦੀ ਝਲਕ।

ਗੁਰਿੰਦਰ ਸਿੰਘ
ਲਾਹੌਰ, 10 ਨਵੰਬਰ
ਅਯੁੱਧਿਆ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਸੁਣਾਏ ਗਏ ਫ਼ੈਸਲੇ ਨੂੰ ਲੈ ਕੇ ਪਾਕਿਸਤਾਨ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਅੱਜ ਲਾਹੌਰ ਦੇ ਦੌਰੇ ਮੌਕੇ ਇਸ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਾਂ ਨੇ ਕਿਹਾ ਕਿ ਮੋਦੀ ਸਰਕਾਰ ਭਾਰਤ ਵਿੱਚ ਘੱਟ ਗਿਣਤੀਆਂ ਨੂੰ ਖ਼ਤਮ ਕਰਨ ਲਈ ਸੰਵਿਧਾਨਕ ਸੰਸਥਾਵਾਂ ਦੀ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦੋ ਦਹਾਕਿਆਂ ਦੇ ਕਰੀਬ ਚੱਲੀ ਕਾਨੂੰਨੀ ਪ੍ਰਕਿਰਿਆ ਤੋਂ ਬਾਅਦ ਅਦਾਲਤ ਨੇ ਮੁਸਲਿਮ ਕੌਮ ਨੂੰ ਬਾਬਰੀ ਮਸਜਿਦ ਤੋਂ ਵਾਂਝਾ ਕਰ ਦਿੱਤਾ ਹੈ ਜਿਸ ਨੂੰ ਫਿਰਕਾਪ੍ਰਸਤ ਤਾਕਤਾਂ ਨੇ ਢਹਿ-ਢੇਰੀ ਕਰਕੇ ‘ਸ਼ਹੀਦ’ ਕਰ ਦਿੱਤਾ ਸੀ।
ਕਸ਼ਮੀਰੀ ਗੇਟ ਵਾਸੀ ਅਬਦੁੱਲ ਕਰੀਮ ਨੇ ਕਿਹਾ ਕਿ ਬਾਬਰੀ ਮਸਜਿਦ ਮੁਸਲਿਮ ਕੌਮ ਦਾ ਪਵਿੱਤਰ ਅਸਥਾਨ ਹੈ ਜਿਸ ਨੂੰ ਸੋਚੀ-ਸਮਝੀ ਸਾਜ਼ਿਸ਼ ਤਹਿਤ ਢਹਿ-ਢੇਰੀ ਕਰਕੇ ਸਮੁੱਚੇ ਮੁਸਲਮਾਨਾਂ ਦੇ ਹਿਰਦਿਆਂ ਨੂੰ ਵਲੂੰਧਰ ਕੇ ਰੱਖ ਦਿੱਤਾ ਹੈ। ਲਾਹੌਰ ਦੇ ਇੱਕ ਬੈਂਕ ਅਧਿਕਾਰੀ ਜ਼ਿਆ ਧਾਰੀਵਾਲ ਨੇ ਕਿਹਾ,‘‘ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਭਾਰਤ ਵਸਦੇ ਮੁਸਲਮਾਨ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।’’ ਉਨ੍ਹਾਂ ਕਿਹਾ ਕਿ ਬਾਬਰੀ ਮਸਜਿਦ ਢਾਹੇ ਜਾਣ ਮਗਰੋਂ ਮੁਸਲਮਾਨਾਂ ’ਤੇ ਸ਼ੁਰੂ ਹੋਏ ਜਬਰ-ਜ਼ੁਲਮ ਦੀ ਇੰਤਹਾ ਹੋ ਗਈ ਹੈ।
ਮਾਲ ਰੋਡ ਵਾਸੀ ਮੁਹੰਮਦ ਹੁਸੈਨ, ਜੋ ਕੱਪੜੇ ਦੀ ਦੁਕਾਨ ਕਰਦੇ ਹਨ, ਨੇ ਮੋਦੀ ਸਰਕਾਰ ਨੂੰ ਘੱਟ ਗਿਣਤੀ ਵਿਰੋਧੀ ਸਰਕਾਰ ਹੋਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਭਾਰਤ ਸਰਕਾਰ ਆਰਐੱਸਐੱਸ ਦੇ ਇਸ਼ਾਰੇ ’ਤੇ ਮੁਲਕ ਨੂੰ ਹਿੰਦੂ ਰਾਸ਼ਟਰ ਬਣਾਉਣ ਲਈ ਹਰ ਉਹ ਕਾਰਵਾਈ ਕਰ ਰਹੀ ਹੈ ਜਿਸ ਨਾਲ ਘੱਟ ਗਿਣਤੀਆਂ ਨੂੰ ਖ਼ਤਮ ਕੀਤਾ ਜਾ ਸਕੇ। ਇਲੈਕਟ੍ਰਾਨਿਕ ਸ਼ੋਅਰੂਮ ਦੇ ਮਾਲਕ ਅਬਦੁੱਲ ਗੁਫਾਰ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਕਸ਼ਮੀਰ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਮਗਰੋਂ ਹੁਣ ਬਾਬਰੀ ਮਸਜਿਦ ਦੇ ਫ਼ੈਸਲੇ ਨੇ ਉਨ੍ਹਾਂ ਨੂੰ ਤੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਾਬਰੀ ਮਸਜਿਦ ਢਾਹੁਣ ਵਾਲੇ ਦੋਸ਼ੀਆਂ ਨੂੰ ਸਜ਼ਾ ਦੇਣਾ ਵੀ ਘੱਟ ਗਿਣਤੀਆਂ ਨਾਲ ਧੱਕਾ ਹੈ।


Comments Off on ਬਾਬਰੀ ਮਸਜਿਦ ਸਬੰਧੀ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਪਾਕਿਸਤਾਨ ’ਚ ਰੋਸ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.